ETV Bharat / state

ਕਿਸਾਨ ਅੰਦੋਲਨ ਦਾ 11ਵਾਂ ਦਿਨ: ਦਿੱਲੀ ਕੂਚ ਉੱਤੇ ਫੈਸਲਾ, ਅੱਜ ਮਨਾਇਆ ਜਾਵੇਗਾ ਕਾਲਾ ਦਿਵਸ

author img

By ETV Bharat Punjabi Team

Published : Feb 23, 2024, 8:36 AM IST

Updated : Feb 23, 2024, 9:31 AM IST

Kisan Andolan Updates: ਘੱਟੋ-ਘੱਟ ਸਮਰਥਨ ਮੁੱਲ (MSP) 'ਤੇ ਕਾਨੂੰਨੀ ਗਾਰੰਟੀ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ ਤੇ ਅੱਜ ਇਸ ਕਿਸਾਨ ਅੰਦੋਲਨ ਦਾ 11ਵਾਂ ਦਿਨ ਹੈ। 21 ਫਰਵਰੀ ਨੂੰ ਖਨੌਰੀ ਸਰਹੱਦ 'ਤੇ ਨੌਜਵਾਨ ਕਿਸਾਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਆਪਣਾ ਦਿੱਲੀ ਮਾਰਚ ਫਿਲਹਾਲ ਰੋਕ ਦਿੱਤਾ ਸੀ, ਜਿਸ ਉੱਤੇ ਅੱਜ ਫੈਸਲਾ ਲਿਆ ਜਾਵੇਗਾ ਤੇ ਇਸ ਦੇ ਨਾਲ ਹੀ ਅੱਜ ਕਿਸਾਨਾਂ ਵੱਲੋਂ ਦੇਸ਼ ਭਰ ਵਿੱਚ ਕਾਲਾ ਦਿਵਸ ਮਨਾਇਆ ਜਾਵੇਗਾ।

Kisan Andolan Updates
Kisan Andolan Updates

ਸਰਵਣ ਸਿੰਘ ਪੰਧੇਰ, ਕਿਸਾਨ ਆਗੂ

ਚੰਡੀਗੜ੍ਹ: ਅੱਜ ਕਿਸਾਨ ਅੰਦੋਲਨ ਦਾ 11ਵਾਂ ਦਿਨ ਹੈ। ਪਿਛਲੇ 10 ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਹੁਣ ਤੱਕ ਵੱਖ-ਵੱਖ ਕਾਰਨਾਂ ਕਰਕੇ 6 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਿਸਾਨ ਅੰਦੋਲਨ ਦੇ 10ਵੇਂ ਦਿਨ ਵੀ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਮਾਹੌਲ ਸ਼ਾਂਤ ਰਿਹਾ। 21 ਫਰਵਰੀ ਨੂੰ ਖਨੌਰੀ ਸਰਹੱਦ 'ਤੇ ਨੌਜਵਾਨ ਕਿਸਾਨ ਸ਼ੁਭਕਰਮਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਆਪਣਾ ਦਿੱਲੀ ਮਾਰਚ ਫਿਲਹਾਲ ਰੋਕ ਦਿੱਤਾ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ 2 ਦਿਨਾਂ ਤੱਕ ਰਣਨੀਤੀ ਬਣਾਵਾਂਗੇ। ਅਗਲਾ ਫੈਸਲਾ 23 ਫਰਵਰੀ ਯਾਨੀ ਅੱਜ ਲਿਆ ਜਾਵੇਗਾ।

ਦਿੱਲੀ ਕੂਚ ਉੱਤੇ ਫੈਸਲਾ ਅੱਜ: ਕਿਸਾਨ-ਮਜ਼ਦੂਰ ਮੋਰਚਾ ਅੱਜ ਦਿੱਲੀ ਮਾਰਚ 'ਤੇ ਫੈਸਲਾ ਲਵੇਗ। ਦੱਸ ਦਈਏ ਕਿ 21 ਫਰਵਰੀ ਨੂੰ ਖਨੌਰੀ ਸਰਹੱਦ 'ਤੇ ਨੌਜਵਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਮਾਰਚ 2 ਦਿਨਾਂ ਲ਼ਈ ਰੋਕ ਦਿੱਤਾ ਸੀ। ਕਿਸਾਨ ਆਗੂਆਂ ਨੇ ਖਨੌਰੀ ਸਰਹੱਦ 'ਤੇ ਸ਼ਹੀਦ ਹੋਏ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਨੂੰ ਸ਼ਹੀਦ ਦਾ ਦਰਜਾ ਦੇਣ ਅਤੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿੱਚ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ ਹੈ।

ਅੱਜ ਮਨਾਇਆ ਜਾਵੇਗਾ ਕਾਲਾ ਦਿਨ: ਖਨੌਰੀ ਸਰਹੱਦ 'ਤੇ 21 ਸਾਲਾ ਕਿਸਾਨ ਸ਼ੁਭਕਰਨ ਦੀ ਮੌਤ ਦੇ ਵਿਰੋਧ 'ਚ ਸ਼ੁੱਕਰਵਾਰ ਯਾਨੀ ਅੱਜ ਦੇਸ਼ ਭਰ 'ਚ ਕਿਸਾਨਾਂ ਵੱਲੋਂ ਕਾਲਾ ਦਿਵਸ ਮਨਾਇਆ ਜਾਵੇਗਾ। ਦੱਸ ਦਈਏ ਕਿ ਬੀਤੇ ਦਿਨ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਹੋਈ ਸੀ, ਜਿਸ ਵਿੱਚ 100 ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ ਸੀ। ਇਸ ਤੋਂ ਇਲਾਵਾ ਐਸਕੇਐਮ ਨੇ ਇਹ ਵੀ ਐਲਾਨ ਕੀਤਾ ਹੈ ਕਿ 26 ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਅਤੇ 14 ਮਾਰਚ ਨੂੰ ਦਿੱਲੀ ਵਿੱਚ ਮਹਾਂਪੰਚਾਇਤ ਕੀਤੀ ਜਾਵੇਗੀ।

ਕਿਸਾਨਾਂ ਖਿਲਾਫ NSA ਤਹਿਤ ਕਾਰਵਾਈ ਸ਼ੁਰੂ: ਹਰਿਆਣਾ ਪੁਲਿਸ ਨੇ ਦੇਰ ਰਾਤ ਅੰਦੋਲਨਕਾਰੀ ਕਿਸਾਨ ਆਗੂਆਂ ਖ਼ਿਲਾਫ਼ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੰਬਾਲਾ ਪੁਲਿਸ ਨੇ ਕਿਹਾ ਕਿ ਧਰਨੇ ਦੌਰਾਨ ਸਰਕਾਰੀ ਜਾਇਦਾਦ ਨੂੰ ਹੋਏ ਨੁਕਸਾਨ ਦੀ ਭਰਪਾਈ ਅੰਦੋਲਨਕਾਰੀ ਕਿਸਾਨ ਆਗੂਆਂ ਵੱਲੋਂ ਹੀ ਕੀਤੀ ਜਾਵੇਗੀ। ਇਸ ਦੇ ਲਈ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕਰਨ ਅਤੇ ਬੈਂਕ ਖਾਤੇ ਜ਼ਬਤ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਅੱਜ ਹਰਿਆਣਾ ਦੇ ਕਿਸਾਨ ਸੰਗਠਨ ਦੀ ਮੀਟਿੰਗ: ਹਰਿਆਣਾ ਦੀ ਭਾਰਤੀ ਕਿਸਾਨ ਯੂਨੀਅਨ (ਚੜੂਨੀ ਗਰੁੱਪ) ਕਿਸਾਨ ਅੰਦੋਲਨ ਵਿੱਚ ਮਦਦ ਨੂੰ ਲੈ ਕੇ ਅੱਜ ਫੈਸਲਾ ਲਵੇਗੀ। ਇਸ ਸਬੰਧੀ ਮੀਟਿੰਗ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਟੋਲ ਫਰੀ ਕਰਨ ਅਤੇ ਸੜਕਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਸੀ।

ਕਿਸਾਨ ਅੰਦੋਲਨ ਵਿੱਚ ਹੁਣ ਤੱਕ 6 ਲੋਕਾਂ ਦੀ ਮੌਤ: ਦੱਸ ਦਈਏ ਕਿ ਕਿਸਾਨ ਦਿੱਲੀ ਜਾਣ ਲਈ 13 ਫਰਵਰੀ ਤੋਂ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਉਡੀਕ ਕਰ ਰਹੇ ਹਨ। ਪਿਛਲੇ 10 ਦਿਨਾਂ 'ਚ ਵੱਖ-ਵੱਖ ਕਾਰਨਾਂ ਕਰਕੇ ਹੁਣ ਤੱਕ 6 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲਿਆਂ ਵਿੱਚ 3 ਕਿਸਾਨ ਅਤੇ 3 ਪੁਲਿਸ ਮੁਲਾਜ਼ਮ ਸ਼ਾਮਲ ਹਨ।

  • 14 ਫਰਵਰੀ ਨੂੰ ਗੁਰਦਾਸਪੁਰ ਦੇ ਕਿਸਾਨ ਗਿਆਨ ਸਿੰਘ ਦੀ ਸ਼ੰਭੂ ਸਰਹੱਦ 'ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।
  • 16 ਫਰਵਰੀ ਨੂੰ ਪਾਣੀਪਤ ਦੇ ਸਮਾਲਖਾ ਜੀਆਰਪੀ ਵਿੱਚ ਤਾਇਨਾਤ ਸਬ ਇੰਸਪੈਕਟਰ (ਐਸਆਈ) ਹੀਰਾਲਾਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।
  • 18 ਫਰਵਰੀ ਨੂੰ ਸ਼ਾਮ 4 ਵਜੇ ਖਨੌਰੀ ਸਰਹੱਦ 'ਤੇ ਪਟਿਆਲਾ ਦੇ ਪਿੰਡ ਕੰਗਥਲਾ ਦੇ ਕਿਸਾਨ ਮਨਜੀਤ ਸਿੰਘ ਦੀ ਮੌਤ ਹੋ ਗਈ ਸੀ।
  • 20 ਫਰਵਰੀ ਨੂੰ ਸ਼ੰਭੂ ਬਾਰਡਰ 'ਤੇ ਤਾਇਨਾਤ ਸਬ ਇੰਸਪੈਕਟਰ (ਐਸਆਈ) ਕੌਸ਼ਲ ਕੁਮਾਰ ਦੀ ਮੌਤ ਹੋ ਗਈ ਸੀ।
  • 20 ਫਰਵਰੀ ਦੀ ਸ਼ਾਮ ਨੂੰ ਟੋਹਾਣਾ 'ਚ ਪੰਜਾਬ ਬਾਰਡਰ 'ਤੇ ਤਾਇਨਾਤ ਐੱਸਆਈ ਵਿਜੇ ਕੁਮਾਰ ਦੀ ਮੌਤ ਹੋ ਗਈ ਸੀ।
  • 21 ਫਰਵਰੀ ਨੂੰ ਖਨੌਰੀ ਸਰਹੱਦ ਵਿਖੇ ਨੌਜਵਾਨ ਕਿਸਾਨ ਸ਼ੁਭਕਰਮਨ ਸਿੰਘ ਦੀ ਮੌਤ ਹੋ ਗਈ ਸੀ।
Last Updated :Feb 23, 2024, 9:31 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.