ETV Bharat / state

ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਪੁਲਿਸ ਵਿਚਕਾਰ ਫਾਇਰਿੰਗ, ਇੱਕ ਕਾਬੂ - ENCOUNTER IN MUKTSAR

ਮੁਕਤਸਰ ਜ਼ਿਲ੍ਹੇ ਦੇ ਮਲੋਟ ਵਿੱਚ ਇੱਕ ਮੁਕਾਬਲੇ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ

MUKTSAR NEWS
ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਦੀ ਪੁਲਿਸ ਨਾਲ ਝੜਪ (ETV Bharat)
author img

By ETV Bharat Punjabi Team

Published : May 18, 2025 at 8:13 PM IST

1 Min Read

ਮੁਕਤਸਰ: ਸੀਆਈਏ ਸਟਾਫ ਨੇ ਮੁਕਤਸਰ ਜ਼ਿਲ੍ਹੇ ਦੇ ਮਲੋਟ ਵਿੱਚ ਇੱਕ ਮੁਕਾਬਲੇ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਸ਼ਨੀਵਾਰ ਰਾਤ ਨੂੰ ਲਗਭਗ 12 ਵਜੇ ਮਲੋਟ-ਅਬੋਹਰ ਬਾਈਪਾਸ ‘ਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਇੱਕ ਸ਼ੱਕੀ ਨੌਜਵਾਨ ਬਾਈਕ ‘ਤੇ ਉੱਥੇ ਪਹੁੰਚ ਗਿਆ। ਜਦੋਂ ਪੁਲਿਸ ਨੇ ਉਸਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਭੱਜਣ ਲੱਗ ਪਿਆ। ਭੱਜਦੇ ਸਮੇਂ ਉਸਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਇਸ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ। ਪੁਲਿਸ ਨੇ ਉਸਨੂੰ ਜ਼ਖਮੀ ਹਾਲਤ ਵਿੱਚ ਫੜ ਲਿਆ ਅਤੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ।

ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਦੀ ਪੁਲਿਸ ਨਾਲ ਝੜਪ (ETV Bharat)

ਪੁਲਿਸ 'ਤੇ ਗੋਲੀਆਂ ਚਲਾਈਆਂ

ਮਾਮਲੇ ਦੀ ਹੋਰ ਜਾਣਕਾਰੀ ਦਿੰਦਿਆਂ ਡੀ.ਐਸ.ਪੀ (ਡੀ) ਰਮਨਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਸੀਆਈਏ ਮਲੋਟ ਪੁਲਿਸ ਵਲੋਂ ਨਿਯਮਤ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਨੌਜਵਾਨ ਨੇ ਪੁਲਿਸ ਨੂੰ ਵੇਖਦਿਆਂ ਹੀ ਮੋਟਰਸਾਈਕਲ ਨੂੰ ਤੇਜ਼ੀ ਨਾਲ ਭਜਾਇਆ। ਜਦੋਂ ਪੁਲਿਸ ਨੇ ਪਿੱਛਾ ਕੀਤਾ ਤਾਂ ਉਸ ਵਲੋਂ ਪੁਲਿਸ 'ਤੇ ਗੋਲੀਆਂ ਚਲਾਈਆਂ ਗਈਆਂ।

ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧ

ਜਵਾਬੀ ਕਾਰਵਾਈ ਵਿਚ ਪੁਲਿਸ ਨੇ ਵੀ ਫ਼ਾਇਰਿੰਗ ਕੀਤੀ, ਜਿਸ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ। ਉਸ ਨੂੰ ਤੁਰੰਤ ਹੀ ਜ਼ਖ਼ਮੀ ਹਾਲਤ ਵਿਚ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਮੁਲਜ਼ਮ ਦੀ ਪਛਾਣ ਅਭਿਸ਼ੇਕ ਵਜੋਂ ਹੋਈ ਹੈ ਜੋ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਪਾਇਆ ਗਿਆ। ਮੁਲਜ਼ਮ ਕੋਲੋਂ 2 ਪਿਸਤੌਲ, 2 ਚੱਲੇ ਹੋਏ ਰੌਂਦ 2 ਜਿੰਦਾ ਰੌਂਦ ਮਿਲੇ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.