ETV Bharat / state

ਸ੍ਰੀ ਫਤਹਿਗੜ੍ਹ ਸਾਹਿਬ 'ਚ ਵਕੀਲਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਸੂਬਾ ਸਰਕਾਰ ਉੱਤੇ ਵਕੀਲਾਂ ਨੇ ਧੱਕੇਸ਼ਾਹੀ ਦੇ ਲਾਏ ਇਲਜ਼ਾਮ

author img

By ETV Bharat Punjabi Team

Published : Feb 2, 2024, 4:22 PM IST

ਸ੍ਰੀ ਫਤਹਿਗੜ੍ਹ ਸਾਹਿਬ ਦੀ ਬਾਰ ਕੌਂਸਲ ਨੇ ਪੰਜਾਬ ਸਰਕਾਰ ਅਤੇ ਪੁਲਿਸ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਪਟਿਆਲਾ ਵਿੱਚ ਪੁਲਿਸ ਨੇ ਉਨ੍ਹਾਂ ਦੇ ਦੋ ਸਾਥੀ ਵਕੀਲਾਂ ਨਾ ਧੱਕੇਸ਼ਾਹੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਧੱਕੇਸ਼ਾਹੀ ਦੇ ਵਿਰੁੱਧ ਉਹ ਡਟ ਕੇ ਬੋਲਣਗੇ।

Lawyers protested against the Punjab government in Sri Fatehgarh Sahib
ਸ੍ਰੀ ਫਤਹਿਗੜ੍ਹ ਸਾਹਿਬ 'ਚ ਵਕੀਲਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ

ਅਮਰਦੀਪ ਸਿੰਘ ਧਾਰਨੀ, ਸੀਨੀਅਰ ਵਕੀਲ

ਸ੍ਰੀ ਫਤਹਿਗੜ੍ਹ ਸਾਹਿਬ : ਬੀਤੇ ਦਿਨੀ ਜ਼ਿਲ੍ਹਾ ਵਿਖੇ ਦੋ ਵਕੀਲਾਂ ਉੱਤੇ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਦੌਰਾਨ ਹੋਏ ਹਮਲੇ ਦੇ ਮੁਲਜ਼ਮਾਂ ਉੱਤੇ ਪਟਿਆਲਾ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ ਵਿੱਚ ਵਕੀਲਾਂ ਨੇ ਮੋਰਚਾ ਖੋਲ ਦਿੱਤਾ ਹੈ। ਅੱਜ ਰੋਸ ਪ੍ਰਦਰਸ਼ਨ ਕਰਦੇ ਹੋਏ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਅਮਰਦੀਪ ਸਿੰਘ ਧਾਰਨੀ ਦੀ ਅਗਵਾਈ ਵਿੱਚ ਵਕੀਲਾਂ ਦੇ ਵੱਲੋਂ ਹੜਤਾਲ ਕੀਤੀ ਗਈ।

ਪੰਜਾਬ ਸਰਕਾਰ ਦੀ ਸ਼ਹਿ ਉੱਤੇ ਹੋ ਰਿਹਾ ਧੱਕਾ: ਇਸ ਮੌਕੇ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਪਟਿਆਲਾ ਵਿਖੇ ਹੋਏ ਦੋ ਵਕੀਲਾਂ ਉੱਤੇ ਹਮਲੇ ਦੇ ਵਿੱਚ ਪੁਲਿਸ ਵੱਲੋਂ ਉਕਤ ਮੁਲਜ਼ਮਾਂ ਉੱਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਇੱਥੋਂ ਤੱਕ ਕਿ ਜੋ ਧਾਰਾਵਾਂ ਉਕਤ ਮੁਲਜ਼ਮਾਂ ਉੱਤੇ ਲੱਗਣੀਆਂ ਚਾਹੀਦੀਆਂ ਸਨ। ਉਹਨਾਂ ਦੇ ਵਿੱਚ ਵੀ ਹੇਰ ਫੇਰ ਕੀਤੀ ਗਈ ਹੈ। ਜਿਸ ਦੀ ਉਹ ਨਿਖੇਧੀ ਕਰਦੇ ਹਨ। ਉਹਨਾਂ ਨੇ ਕਿਹਾ ਕਿ ਇਹ ਸਾਰਾ ਕੁਝ ਪੰਜਾਬ ਸਰਕਾਰ ਦੀ ਸ਼ਹਿ ਉੱਤੇ ਹੋਰ ਰਿਹਾ ਹੈ।


ਸਰਕਾਰ ਦੇ ਧੱਕੇ ਖ਼ਿਲਾਫ਼ ਅਵਾਜ਼ ਚੁੱਕ ਦੇ ਰਹਿਣਗੇ: ਅਮਰਦੀਪ ਸਿੰਘ ਧਾਰਨੀ ਨੇ ਅੱਗੇ ਕਿਹਾ ਕਿ ਪਹਿਲਾਂ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਪਰ ਉਸ ਉੱਤੋਂ ਧਾਰਾਵਾਂ ਘੱਟ ਲਾ ਕੇ ਉਸ ਨੂੰ ਵੀ ਛੱਡ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਪੁਲਿਸ ਉੱਤੇ ਦਬਾਅ ਹੈ, ਜਿਸ ਕਰਕੇ ਉਹਨਾਂ ਨੂੰ ਪੰਜਾਬ ਸਰਕਾਰ ਦੇ ਕਹੇ ਅਨੁਸਾਰ ਚੱਲਣਾ ਪੈ ਰਿਹਾ ਹੈ, ਜੋ ਕਿ ਲੋਕਤੰਤਰ ਦਾ ਘਾਣ ਹੈ। ਉਹਨਾਂ ਨੇ ਕਿਹਾ ਕਿ ਅਜਿਹੀਆਂ ਚੀਜ਼ਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਧਾਰਨੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਖਿਲਾਫ ਜੋ ਵੀ ਕੋਈ ਬੋਲਦਾ ਹੈ ਉਸ ਉੱਤੇ ਬਦਲਾਖੋਰੀ ਦੀ ਨੀਤੀ ਨਾਲ ਪਰਚੇ ਦਰਜ ਕੀਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਉਹ ਆਉਣ ਵਾਲੇ ਸਮੇਂ ਵਿੱਚ ਬਾਰ ਐਸੋਸੀਏਸ਼ਨ ਪਟਿਆਲਾ ਦਾ ਸਾਥ ਦੇਣਗੇ। ਇਸ ਤੋਂ ਇਲਾਵਾ ਅਮਰਦੀਪ ਧਾਰਨੀ ਨੇ ਅੱਗੇ ਕਿਹਾ ਕਿ ਸਰਕਾਰ ਦੇ ਧੱਕੇ ਖ਼ਿਲਾਫ਼ ਉਹ ਇਸੇ ਤਰ੍ਹਾਂ ਅਵਾਜ਼ ਚੁੱਕ ਦੇ ਰਹਿਣਗੇ।



ETV Bharat Logo

Copyright © 2024 Ushodaya Enterprises Pvt. Ltd., All Rights Reserved.