ETV Bharat / state

ਅੰਮ੍ਰਿਤਪਾਲ ਦੀ ਰਿਹਾਈ ਲਈ ਲਾਏ ਗਏ ਮੋਰਚੇ ਦੀ ਸਮਾਪਤੀ, ਹੁਣ ਮਾਪਿਆਂ ਨੇ ਚੋਣ ਪ੍ਰਚਾਰ ਦੇ ਮੋਰਚੇ ਦਾ ਕੀਤਾ ਅਗਾਜ਼ - Lok Sabha Elections 2024

author img

By ETV Bharat Punjabi Team

Published : Apr 30, 2024, 1:46 PM IST

Lok Sabha candidate Amritpals parents started campaigning in Amritsar
ਅੰਮ੍ਰਿਤਪਾਲ ਦੀ ਰਿਹਾਈ ਲਈ ਲਾਏ ਗਏ ਮੋਰਚੇ ਦੀ ਸਮਾਪਤੀ

Lok Sabha Elections 2024: ਅੰਮ੍ਰਿਤਪਾਲ ਸਿੰਘ ਦੇ ਹੱਕ ਦੇ ਵਿੱਚ ਵਿਰਾਸਤੀ ਮਾਰਗ ਉੱਤੇ ਲੱਗਿਆ ਮੋਰਚਾ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨੇ ਸਮਾਪਤ ਕਰ ਦਿੱਤਾ ਹੈ। ਹੁਣ ਪਰਿਵਾਰ ਵੱਲੋਂ ਅੰਮ੍ਰਿਤਪਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ।

ਮਾਪਿਆਂ ਅਤੇ ਸਮਰਥਕਾਂ ਵੱਲੋਂ ਚੋਣ ਪ੍ਰਚਾਰ ਦਾ ਅਗਾਜ਼

ਅੰਮ੍ਰਿਤਸਰ: ਲੋਕ ਸਭਾ ਚੋਣਾਂ 2024 ਦੇ ਲਈ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ਉੱਤੇ ਚੋਣ ਮੈਦਾਨ ਵਿੱਚ ਅਸਾਮ ਦੀ ਜੇਲ੍ਹ ਅੰਦਰ ਰਹਿੰਦਿਆਂ ਉਤਰੇ ਅੰਮ੍ਰਿਤਪਾਲ ਸਿੰਘ ਲਈ ਚੋਣ ਪ੍ਰਚਾਰ ਦਾ ਅਗਾਜ਼ ਕਰ ਦਿੱਤਾ ਗਿਆ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਅਤੇ ਉਹਨਾਂ ਦੇ ਸਮਰਥਕਾਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਅਰਦਾਸ ਕੀਤੀ ਗਈ ਅਤੇ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਆ।

ਚੋਣ ਪ੍ਰਚਾਰ ਦਾ ਅਗਾਜ਼: ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਲਈ ਅਜ਼ਾਦ ਉਮੀਦਵਾਰ ਦੇ ਤੌਰ ਉੱਤੇ ਅੰਮ੍ਰਿਤਪਾਲ ਸਿੰਘ ਚੋਣ ਮੈਦਾਨ ਵਿੱਚ ਆਇਆ ਹੈ ਅਤੇ ਅੱਜ ਉਹਨਾਂ ਵੱਲੋਂ ਚੋਣ ਪ੍ਰਚਾਰ ਸ਼ੁਰੂ ਕੀਤਾ ਜਾਣਾ ਜਿਸ ਦੇ ਲਈ ਸ਼੍ਰੀ ਅਕਾਲ ਤਖਤ ਸਾਹਿਬ ਉੱਤੇ ਅਰਦਾਸ ਕੀਤੀ ਗਈ ਹੈ ਅਤੇ ਇਸ ਤੋਂ ਬਾਅਦ ਤਰਨ ਤਰਨ ਸਾਹਿਬ ਜਾ ਕੇ ਉੱਥੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਣ ਤੋਂ ਬਾਅਦ ਉਹ ਆਪਣਾ ਚੋਣ ਪ੍ਰਚਾਰ ਸ਼ੁਰੂ ਕਰਨਗੇ।

ਵਿਰਾਸਤੀ ਮਾਰਗ ਮੋਰਚਾ ਖਤਮ: ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਹੱਕ ਦੇ ਵਿੱਚ ਵਿਰਾਸਤੀ ਮਾਰਗ ਉੱਤੇ ਲੱਗਾ ਮੋਰਚਾ ਵੀ ਅੱਜ ਸਮਾਪਤ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਨੇ ਵੀ ਕਿਹਾ ਕਿ ਅੱਜ ਉਹ ਅਰਦਾਸ ਕਰਨ ਤੋਂ ਬਾਅਦ ਤਰਨ ਤਰਨ ਵਿਖੇ ਜਾਣਗੇ। ਤਰਨ ਤਰਨ ਸਾਹਿਬ ਦੇ ਗੁਰਦੁਆਰਾ ਸਾਹਿਬ ਵਿੱਚ ਵੀ ਮੱਥਾ ਟੇਕਣ ਮਗਰੋਂ ਆਪਣੀ ਚੋਣ ਮੁਹਿੰਮ ਸ਼ੁਰੂ ਕਰਨਗੇ। ਇਸ ਦੇ ਨਾਲ ਹੀ 2019 ਵਿੱਚ ਪੰਜਾਬ ਏਕਤਾ ਪਾਰਟੀ ਵੱਲੋਂ ਖਡੂਰ ਸਾਹਿਬ ਤੋਂ ਚੋਣ ਲੜ ਚੁੱਕੇ ਪਰਮਜੀਤ ਕੌਰ ਖਾਲੜਾ ਨੇ ਵੀ ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦਿੱਤਾ ਹੈ ਅਤੇ ਉਹਨਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅੰਮ੍ਰਿਤਪਾਲ ਸਿੰਘ ਇੱਕ ਪੰਥਕ ਆਗੂ ਹੈ ਅਤੇ ਪੰਥ ਦੀ ਸੇਵਾ ਕਰਦੇ ਹਨ। ਹਲਕਾ ਖਡੂਰ ਸਾਹਿਬ ਤੋਂ ਉਹ ਅੰਮ੍ਰਿਤਪਾਲ ਸਿੰਘ ਦੇ ਨਾਲ ਖੜੇ ਹਨ ਅਤੇ ਚੋਣ ਪ੍ਰਚਾਰ ਵਿੱਚ ਉਹ ਸਾਥ ਦੇਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.