ਬਰਨਾਲਾ: ਜ਼ਿਲ੍ਹੇ ਦੇ ਵੱਡੇ ਉਦਯੋਗਿਕ ਘਰਾਣੇ IOLChemicals and Pharmaceuticals Ltd, ਆਈਓਐਲ ਫੈਕਟਰੀ ਵਿੱਚ ਗੈਸ ਲੀਕ ਹੋਣ ਦੀ ਘਟਨਾ ਵਿੱਚ ਫੈਕਟਰੀ ਦੇ ਇੱਕ ਮੁਲਾਜ਼ਮ ਦੀ ਮੌਤ ਹੋ ਗਈ। ਜਦੋਂਕਿ ਕਈ ਹੋਰਨਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮਿਲ ਮਾਲਿਕਾਂ ਨੇ ਘਟਨਾ ਨੂੰ ਦਬਾਉਣ ਲਈ ਪੂਰੀ ਵਾਹ ਲਾ ਰੱਖੀ ਹੈ। ਇਸੇ ਕਾਰਣ ਹੀ ਮ੍ਰਿਤਕ ਦੀ ਲਾਸ਼ ਨੂੰ ਵੀ ਖ਼ਬਰ ਲਿਖੇ ਜਾਣ ਤੱਕ ਪੋਸਟਮਾਰਟਮ ਲਈ ਸਿਵਲ ਹਸਪਤਾਲ ਵੀ ਨਹੀਂ ਲਿਜਾਇਆ ਗਿਆ। ਮ੍ਰਿਤਕ ਦੀ ਡੈਡਬਾਡੀ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਹੀ ਪਈ ਹੈ। ਬਰਨਾਲਾ ਦੇ ਡੀਐੱਸਪੀ ਸਤਵੀਰ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।
ਡੀਐੱਸਪੀ ਨੇ ਦੱਸਿਆ ਕਿ ਅੱਜ ਤੜਕੇ ਕਰੀਬ ਸਾਢੇ ਪੰਜ ਵਜੇ, ਫਤਿਹਗੜ੍ਹ ਛੰਨਾ ਵਿਖੇ ਸਥਿਤ ਆਈਓਐਲ ਦੇ ਯੂਨਿਟ ਵਿੱਚ ਗੈਸ ਲੀਕ ਹੋ ਗਈ। ਇਸ ਦੁਰਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।, ਜਦਕਿ ਜਿੰਨ੍ਹਾਂ ਵਿੱਚੋਂ ਚਾਰ ਜਣਿਆਂ ਦੀ ਹਾਲਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਇਲਾਜ ਦੇ ਦੌਰਾਨ ਅਨਮੋਲ ਚੰਪਾ ਦੀ ਮੌਤ ਹੋ ਗਈ। ਜਦੋਂਕਿ ਵਿਕਾਸ ਸ਼ਰਮਾ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਇਸਤੋਂ ਇਲਾਵਾ ਯੁਗਮ ਖੰਨਾ ਅਤੇ ਕਰਨਪ੍ਰੀਤ ਸਿੰਘ ਨੂੰ ਸੀਐੱਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਥਾਣਾ ਧਨੌਲਾ ਦੀ ਪੁਲਿਸ ਵੀ ਘਟਨਾ ਉੱਤੇ ਪਹੁੰਚੀ ਹੈ ਅਤੇ ਇਸ ਘਟਨਾ ਦੀ ਜਾਂਚ ਕਰ ਰਹੀ ਹੈ। ਉਥੇ ਇਸ ਮੌਕੇ ਡਾਇਰੈਕਟਰ ਫੈਕਟਰੀਜ ਅਤੇ ਫੈਕਟਰੀ ਦੇ ਅਧਿਕਾਰੀ ਅਧਿਕਾਰੀ ਵੀ ਪਹੁੰਚ ਗਏ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਐੱਸਡੀਐੱਮ ਬਰਨਾਲਾ ਹਰਪ੍ਰੀਤ ਸਿੰਘ ਅਟਵਾਲ ਨੇ ਦੱਸਿਆ ਕਿ ਬਰਨਾਲਾ ਦੀ ਆਈਓਐੱਲ ਕੈਮੀਕਲ ਫੈਕਟਰੀ ਵਿੱਚ ਅੱਜ ਗੈਸ ਲੀਕ ਦੀ ਘਟਨਾ ਹੋਈ ਸੀ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਦੋ ਵਿਅਕਤੀ ਗੰਭੀਰ ਰੂਪ ਵਿੱਚ ਜਖਮੀ ਹੋਏ ਹਨ, ਜਿਨਾਂ ਨੂੰ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫੈਕਟਰੀ ਵਿੱਚ ਕਈ ਚੈਂਬਰ ਬਣੇ ਹੋਏ ਹਨ ਜਿਨਾਂ ਵਿੱਚੋਂ ਇੱਕ ਚੈਂਬਰ ਵਿੱਚ ਗੈਸ ਲੀਕ ਹੋਈ ਸੀ, ਜਿੱਥੇ ਚਾਰ ਕਰਮਚਾਰੀ ਕੰਮ ਕਰਦੇ ਸਨ। ਇਹ ਕਰਮਚਾਰੀ ਗੈਸ ਲੀਕੇਜ ਦੌਰਾਨ ਲਪੇਟ ਵਿੱਚ ਆ ਗਏ ਅਤੇ ਇੱਕ ਵਿਅਕਤੀ ਦੀ ਮੌਕੇ ਦੇ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਜੋ ਕਰਮਚਾਰੀ ਜ਼ਖ਼ਮੀ ਹਨ, ਉਹਨਾਂ ਦੇ ਪਰਿਵਾਰਾਂ ਨਾਲ ਪ੍ਰਸ਼ਾਸਨ ਦੀ ਗੱਲਬਾਤ ਵੀ ਹੋਈ ਹੈ। ਜ਼ਖਮੀਆਂ ਦੇ ਇਲਾਜ ਲਈ ਫੈਕਟਰੀ ਅਤੇ ਪ੍ਰਸ਼ਾਸਨ ਵੱਲੋਂ ਪੂਰਾ ਭਰੋਸਾ ਦਿੱਤਾ ਗਿਆ ਹੈ। ਇਸ ਪੂਰੇ ਮਾਮਲੇ ਦੀ ਪ੍ਰਸ਼ਾਸਨ ਅਤੇ ਫੈਕਟਰੀ ਡਿਪਾਰਟਮੈਂਟ ਦੇ ਡਿਪਟੀ ਡਾਇਰੈਕਟਰ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਜਾਂਚ ਵਿੱਚ ਜੇਕਰ ਫੈਕਟਰੀ ਪ੍ਰਬੰਧਕਾਂ ਦੀ ਕੋਈ ਅਣਗਹਿਲੀ ਪਾਈ ਗਈ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਸ ਪਾਸ ਦੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਇਹ ਗੈਸ ਲੀਕੇਜ ਸਿਰਫ ਇੱਕ ਚੈਂਬਰ ਤੱਕ ਸੀਮਤ ਰਹੀ ਹੈ। ਇੱਕ ਚੈਂਬਰ ਤੋਂ ਬਾਹਰ ਵੀ ਇਹ ਗੈਸ ਲੀਕੇਜ ਨਹੀਂ ਆਈ ਜਿਸ ਕਰਕੇ ਹਾਲਾਤ ਅੰਡਰ ਕੰਟਰੋਲ ਹਨ।