ETV Bharat / state

ਮਾਨ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਹੈ ਵਚਨਬੱਧ : ਡਾ.ਬਲਜੀਤ ਕੌਰ

author img

By ETV Bharat Punjabi Team

Published : Feb 15, 2024, 6:27 PM IST

Mann government is committed to give timely promotions to its employees: Dr. Baljit Kaur
ਮਾਨ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਹੈ ਵਚਨਬੱਧ:ਡਾ.ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਪਦਉੱਨਤ ਕੀਤਾ ਜਾਵੇਗਾ। ਮੰਤਰੀ ਬਲਜੀਤ ਕੌਰ ਨੇ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ ਦਿੱਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ ਹੈ, ਇਸ ਸੰਦਰਭ ਵਿੱਚ 18 ਸੁਪਰਵਾਈਜ਼ਰਾਂ ਨੂੰ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਵੱਜੋਂ ਤਰੱਕੀ ਦਿੱਤੀ ਗਈ ਹੈ।

ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ: ਇਸ ਮੌਕੇ ਪਦਉਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 18 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਵਿੱਚ ਚਾਰ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਤੇ ਇੱਕ ਦਿਵਿਆਂਗ ਸ਼੍ਰੇਣੀ ਨਾਲ ਸਬੰਧਤ ਹਨ।ਜ਼ਿਕਰਯੋਗ ਹੈ ਕਿ ਮਾਨ ਸਰਕਾਰ ਵੱਲੋਂ ਪਹਿਲਾਂ ਵੀ ਅਜਿਹੇ ਉਪਰਾਲੇ ਕੀਤੇ ਜਾਂਦੇ ਰਹੇ ਹਨ। ਜਿਸ ਤਹਿਤ ਨੌਜਵਾਨਾਂ ਨੂੰ ਬਣਦੇ ਹੱਕ ਅਤੇ ਰੁਜ਼ਗਾਰ ਦਿੱਤਾ ਜਾਵੇ। ਕਿਉਂਕਿ ਸੁਬਾ ਸਰਕਾਰ ਵੱਲੋਂ ਸਰਕਾਰ ਬਣਾਉਣ ਵੇਲੇ ਨੌਜਵਾਨਾ ਨੂੰ ਨੋਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.