ਇੰਡੀਆ ਫਾਰਮਰ ਐਸ਼ੋਸੀਏਸ਼ਨ ਪੰਜਾਬ ਦੇ ਪ੍ਰਧਾਨ ਵੱਲੋਂ ਕਿਸਾਨਾਂ ਨਾਲ ਮੀਟਿੰਗ, 16 ਫਰਵਰੀ ਦੇ ਬੰਦ ਦੀ ਕਾਲ ਨੂੰ ਲੈਕੇ ਕੀਤੀ ਚਰਚਾ

author img

By ETV Bharat Punjabi Team

Published : Feb 13, 2024, 6:47 AM IST

Meeting with farmers by the president of India Farmer Association P

16 ਫਰਵਰੀ ਨੂੰ ਕਿਸਾਨੀ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੀ ਗਈ ਬੰਦ ਦੀ ਕਾਲ ਨੂੰ ਲੈਕੇ ਇੰਡੀਆ ਫਾਰਮਰ ਐਸ਼ੋਸੀਏਸ਼ਨ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ ਵੱਲੋਂ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਮੀਟਿੰਗ ਕੀਤੀ ਗਈ।

ਸਤਨਾਮ ਸਿੰਘ ਬਹਿਰੂ

ਸ੍ਰੀ ਫਤਹਿਗੜ੍ਹ ਸਾਹਿਬ: ਸੰਯੁਕਤ ਕਿਸਾਨ ਮੋਰਚੇ ਦੇ 16 ਫਰਵਰੀ ਨੂੰ ਬੰਦ ਦੇ ਸੱਦੇ ਉੱਤੇ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਦੇ ਵੱਲੋਂ ਕਿਸਾਨਾਂ ਨਾਲ ਫਤਿਹਗੜ੍ਹ ਸਾਹਿਬ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਉਹਨਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ 16 ਫਰਵਰੀ ਨੂੰ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ ਅਤੇ ਇਸ ਬੰਦ ਦੀ ਕਾਲ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ, ਮੁਲਾਜ਼ਮ ਜਥੇਬੰਦੀਆਂ, ਨੌਜਵਾਨ ਜਥੇਬੰਦੀਆਂ ਅਤੇ ਕਾਰੋਬਾਰੀ ਵੀ ਇਸ ਬੰਦ ਦੇ ਸਮਰਥਨ ਵਿੱਚ ਹਨ।

ਰਾਹ ਵਿੱਚ ਅੜਿੱਕੇ ਪਾ ਰਹੀ ਸਰਕਾਰ: ਕਿਸਾਨ ਆਗੂ ਸਤਨਾਮ ਬਹਿਰੂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ 13 ਨੂੰ ਦਿੱਲੀ ਚਲੋ ਦੇ ਪ੍ਰੋਗਰਾਮ ਨੂੰ ਖਰਾਬ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਜਿਸ ਤਰ੍ਹਾਂ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ ਦਿੱਲੀ ਜਾਣ ਦੇ ਪ੍ਰੋਗਰਾਮ ਨੂੰ ਲੈਕੇ ਤਿਆਰੀ ਕੀਤੀ ਜਾ ਰਹੀ ਹੈ। ਉਸ ਨੂੰ ਦੇਖਕੇ ਇਸ ਤਰ੍ਹਾਂ ਲੱਗਦਾ ਹੈ ਜਿਵੇ ਪਾਕਿਸਤਾਨ ਤੋਂ ਲੋਕ ਦਿੱਲੀ ਉੱਤੇ ਹਮਲਾ ਕਰਨ ਲਈ ਆ ਰਹੇ ਹਨ।

16 ਫਰਵਰੀ ਨੂੰ ਬੰਦ ਦੇ ਸੱਦੇ ਦੀ ਤਿਆਰੀ: ਉਹਨਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਦੇ ਵਿੱਚ ਉਹਨਾਂ ਨੂੰ ਇਸ ਦਾ ਨਤੀਜਾ ਭੁਗਤਣਾ ਪਵੇਗਾ। ਇਸ ਮੌਕੇ ਉਹਨਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਅੱਜ 16 ਫਰਵਰੀ ਨੂੰ ਬੰਦ ਦੇ ਸੱਦੇ ਦੀ ਤਿਆਰੀ ਬਾਰੇ ਜਥੇਬੰਦੀ ਵੱਲੋਂ ਪੁੱਛਿਆ ਜਾ ਰਿਹਾ ਹੈ ਕਿ ਉਹਨਾਂ ਵੱਲੋਂ ਕਿਸ ਤਰ੍ਹਾਂ ਦੀ ਤਿਆਰੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਿਆ ਗਿਆ ਸੀ ਪਰ ਉਹਨਾਂ ਨੂੰ ਲਾਗੂ ਨਹੀਂ ਕੀਤਾ ਗਿਆ ਜਿਸ ਦੇ ਲਈ ਉਹਨਾਂ ਦੇ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਹੁਣ ਉਹਨਾਂ ਦੇ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.