ਮੋਗਾ ਪੁਲਿਸ ਨੇ ਗੈਂਗਸਟਰ ਜੌਹਨ ਬੁਟਰ ਦੇ ਦੋ ਸਾਥੀ ਕੀਤੇ ਗ੍ਰਿਫ਼ਤਾਰ, ਇਹ ਕੁਝ ਹੋਇਆ ਬਰਾਮਦ

author img

By ETV Bharat Punjabi Desk

Published : Jan 20, 2024, 9:00 PM IST

Gangster Associates Arrest

Gangster Associates Arrest: ਮੋਗਾ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਗੈਂਗਸਟਰ ਨਵਦੀਪ ਸਿੰਘ ਉਰਫ ਜੌਹਨ ਬੁੱਟਰ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ।

ਪੁਲਿਸ ਅਧਿਕਾਰੀ ਜਾਣਕਾਰੀ ਦਿੰਦਾ ਹੋਇਆ

ਮੋਗਾ: ਪੰਜਾਬ ਪੁਲਿਸ ਪਿਛਲੇ ਕਈ ਦਿਨਾਂ ਤੋਂ ਗੈਂਗਸਟਰਾਂ ਨੂੰ ਕਾਬੂ ਕਰਨ ਦੇ ਲਈ ਪੂਰੀ ਤਰ੍ਹਾਂ ਸਰਗਰਮ ਹੈ। ਇਸ ਦੇ ਚੱਲਦਿਆਂ ਕਈ ਥਾਵਾਂ 'ਤੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲੇ ਵੀ ਦੇਖਣ ਨੂੰ ਮਿਲੇ। ਇਸ ਦੇ ਚੱਲਦਿਆਂ ਮੋਗਾ 'ਚ ਪੁਲਿਸ ਨੇ ਸ਼ਨੀਵਾਰ ਨੂੰ ਗੈਂਗਸਟਰ ਨਵਦੀਪ ਸਿੰਘ ਉਰਫ ਜੌਹਨ ਬੁੱਟਰ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 6 ਪਿਸਤੌਲ ਅਤੇ 8 ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦੀ ਪਛਾਣ ਪਰਮਿੰਦਰ ਸਿੰਘ ਉਰਫ਼ ਪਿੰਦਾ ਅਤੇ ਕੁਲਵਿੰਦਰ ਸਿੰਘ ਉਰਫ਼ ਕਿੰਦਾ ਵਜੋਂ ਹੋਈ ਹੈ।

ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਕੀਤੇ ਕਾਬੂ: ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਦੋਵੇਂ ਮੁਲਜ਼ਮ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਹਨ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਧਾਰਾ 302, 379, 307 ਤਹਿਤ ਕਈ ਕੇਸ ਦਰਜ ਹਨ।

ਜ਼ਿਲ੍ਹਾ ਕਚਹਿਰੀ ਦੇ ਪਿਛਲੇ ਪਾਸੇ ਕਿਸੇ ਦੀ ਕਰ ਰਹੇ ਸੀ ਉਡੀਕ: ਇਸ ਦੇ ਨਾਲ ਹੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਜ਼ਿਲ੍ਹਾ ਕਚਹਿਰੀ ਦੇ ਪਿਛਲੇ ਪਾਸੇ ਸਫ਼ੈਦ ਰੰਗ ਦੀ ਆਈ-20 ਕਾਰ (ਡੀਐਲ2ਸੀਏਆਰ-4201) ਵਿੱਚ ਬੈਠੇ ਕਿਸੇ ਦਾ ਇੰਤਜ਼ਾਰ ਕਰ ਰਹੇ ਸਨ। ਕਾਰ 'ਚ ਹੀ ਜਦੋਂ ਕਾਬੂ ਕਰਨ ਤੋਂ ਬਾਅਦ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ 'ਚੋਂ 6 ਪਿਸਤੌਲ ਅਤੇ 8 ਕਾਰਤੂਸ ਬਰਾਮਦ ਹੋਏ। ਪੁਲਿਸ ਅਨੁਸਾਰ ਦੋਵਾਂ ਮੁਲਜ਼ਮਾਂ ਨੂੰ ਸ਼ਨੀਵਾਰ ਨੂੰ ਹੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.