ETV Bharat / state

ਪੁਲਿਸ ਨੇ ਚੂੜਾ ਗੈਂਗ ਦੇ ਤਿੰਨ ਮੈਂਬਰ ਕੀਤੇ ਗ੍ਰਿਫ਼ਤਾਰ, ਬਰਾਮਦ ਕੀਤੇ ਹਥਿਆਰ - Mohali Police Arrested Gangsters

author img

By ETV Bharat Punjabi Team

Published : Mar 29, 2024, 2:54 PM IST

Updated : Mar 29, 2024, 5:52 PM IST

SSOC ਮੋਹਾਲੀ ਨੇ ਅਮਰੀਕਾ ਸਥਿਤ ਗੈਂਗਸਟਰਾਂ ਪਵਿੱਤਰ ਚੌਧਰੀ ਅਤੇ ਹੁਸਨਦੀਪ ਸਿੰਘ ਦੀ ਅਗਵਾਈ ਵਾਲੇ ਅਪਰਾਧਿਕ ਨੈੱਟਵਰਕ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਕੋਲੋਂ ਇੱਕ ਪਿਸਤੌਲ, 15 ਕਾਰਤੂਸ ਅਤੇ ਇੱਕ ਟੋਇਟਾ ਫਾਰਚੂਨਰ ਗੱਡੀ ਬਰਾਮਦ ਹੋਈ ਹੈ।

Mohali police arrested three members of the chura gang who were changing their identities, weapons were recovered
ਮੁਹਾਲੀ ਪੁਲਿਸ ਨੇ ਕੀਤੇ ਕਾਬੂ ਕੀਤੇ ਪਹਿਚਾਣ ਬਦਲ ਕੇ ਰਹਿ ਰਹੇ ਚੂੜਾ ਗੈਂਗ ਦੇ ਤਿੰਨ ਮੈਂਬਰ

ਮੁਹਾਲੀ : ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐਸਐਸਓਸੀ) ਮੋਹਾਲੀ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਮਰੀਕਾ-ਅਧਾਰਿਤ ਚੌੜਾ ਮਧਰੇ ਗੈਂਗ ਦੇ ਪਵਿਤਰ ਚੌੜਾ ਅਤੇ ਹੁਸਨਦੀਪ ਸਿੰਘ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈਟਵਰਕ ਦੇ ਤਿੰਨ ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਉਨ੍ਹਾਂ ਕੋਲੋਂ .30 ਬੋਰ ਚੀਨੀ ਪਿਸਤੌਲ ਸਮੇਤ 15 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਜੀਤ ਸਿੰਘ ਉਰਫ਼ ਲਵ ਖੱਖ ਵਾਸੀ ਪਿੰਡ ਖੱਖ ਤਰਨਤਾਰਨ, ਗੁਰਸੇਵਕ ਸਿੰਘ ਉਰਫ਼ ਬੰਬ ਵਾਸੀ ਗੋਇੰਦਵਾਲ ਸਾਹਿਬ ਅਤੇ ਬਹਾਦਰ ਖ਼ਾਨ ਉਰਫ਼ ਖ਼ਾਨ ਭਗੜਾਣਾ ਵਾਸੀ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਗੱਡੀ ਵੀ ਜ਼ਬਤ ਕਰ ਲਈ ਹੈ।

ਇਹ ਸਫ਼ਲਤਾ ਐਸ.ਏ.ਐਸ.ਨਗਰ ਜਿਲ੍ਹਾ ਪੁਲਿਸ ਵੱਲੋਂ ਇਸੇ ਗਿਰੋਹ ਦੇ ਇੱਕ ਹੋਰ ਮੈਂਬਰ ਗੁਰਇਕਬਾਲ ਸਿੰਘ ਉਰਫ ਰੋਬਿਨ ਦੀ ਹਥਿਆਰਾਂ ਸਮੇਤ ਗ੍ਰਿਫ਼ਤਾਰੀ ਉਪਰੰਤ ਪ੍ਰਾਪਤ ਹੋਈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀ ਕਤਲ, ਇਰਾਦਾ ਕਤਲ, ਡਕੈਤੀ, ਅਸਲਾ ਐਕਟ, ਐਨਡੀਪੀਐਸ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਆਪਣੀ ਅਸਲ ਪਛਾਣ ਛੁਪਾ ਕੇ ਮੁਹਾਲੀ ਵਿੱਚ ਰਹਿ ਰਹੇ ਸਨ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰੀ ਕੀਤੇ ਗਏ ਵਿਅਕਤੀ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਗੈਂਗਸਟਰ ਪਵਿੱਤਰ ਚੌੜਾ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਮਿੱਥ ਕੇ ਕਤਲ ਦੀ ਘਟਨਾਵਾਂ ਅਤੇ ਹੋਰ ਅਪਰਾਧਿਕ/ਗੈਂਗਸਟਰ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ।

ਜ਼ਿਕਰਯੋਗ ਕਿ ਹਾਲ ਹੀ ਵਿੱਚ ਪਵਿਤਰ ਚੌੜਾ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਉਸਦੇ ਹੋਰ ਮੈਂਬਰਾਂ ਨਾਲ ਮਿਲ ਗਿਆ ਹੈ।ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ, ਡੀਆਈਜੀ ਕਾਊਂਟਰ ਇੰਟੈਲੀਜੈਂਸ ਜੇ ਏਲੈਂਚੇਜ਼ੀਅਨ ਨੇ ਦੱਸਿਆ ਕਿ ਭਰੋਸੇਯੋਗ ਸੂਹ ਮਿਲਣ ਉਪਰੰਤ, ਐਸਐਸਓਸੀ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਮੁਹਾਲੀ ਦੇ ਇਕ ਫਲੈਟ, ਜਿੱਥੇ ਉਕਤ ਤਿੰਨੋਂ ਮੁਲਜ਼ਮ ਰਹਿ ਰਹੇ ਸਨ, ਵਿੱਚ ਛਾਪਾ ਮਾਰ ਕੇ ਇਨ੍ਹਾਂ ਮੁਲਜ਼ਮਾਂ ਨੂੰ ਆਧੁਨਿਕ ਹਥਿਆਰ ਸਮੇਤ ਸਫ਼ਲਤਾਪੂਰਵਕ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਲਵਜੀਤ ਸਿੰਘ ਉਰਫ਼ ਲਵ ਖੱਖ ਭਗੌੜਾ (ਪੀ.ਓ.) ਹੈ, ਜਦਕਿ ਗੁਰਸੇਵਕ ਬੰਬ ਤਰਨਤਾਰਨ ਪੁਲੀਸ ਵੱਲੋਂ ਇਰਾਦਾ ਕਤਲ ਮਾਮਲੇ ਵਿੱਚ ਲੋੜੀਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ। ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਥਾਣਾ ਐਸਐਸਓਸੀ, ਮੁਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਪਛਾਣ ਲਕੋ ਕੇ ਰਹਿ ਰਹੇ ਸਨ ਮੁਲਜ਼ਮ : ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਤਿੰਨੇ ਵਿਅਕਤੀ ਆਪਣੀ ਪਛਾਣ ਛੁਪਾ ਕੇ ਮੁਹਾਲੀ ਵਿੱਚ ਰਹਿ ਰਹੇ ਸਨ। ਉਸ ਦਾ ਪਛਾਣ ਪੱਤਰ ਜਾਅਲੀ ਬਣਿਆ ਸੀ। ਉਸ ਨੇ ਆਪਣੇ ਅਸਲੀ ਰੂਪ ਬਾਰੇ ਕਿਸੇ ਨੂੰ ਨਹੀਂ ਦੱਸਿਆ। ਪਰ ਪੁਲਿਸ ਨੂੰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਤਿੰਨੋਂ ਲੁਕੇ ਹੋਏ ਹਨ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ। ਪੁਲਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਫਰਜ਼ੀ ਪਛਾਣ ਪੱਤਰ ਵੀ ਬਰਾਮਦ ਕੀਤੇ ਹਨ। ਪੁਲਿਸ ਹੁਣ ਇਨ੍ਹਾਂ ਲੋਕਾਂ ਦੀ ਪਛਾਣ ਕਰ ਰਹੀ ਹੈ।

PRESS NOTE

Last Updated : Mar 29, 2024, 5:52 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.