ETV Bharat / state

ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਤੋਂ ਰਣਜੀਤ ਢਿੱਲੋ ਨੇ ਭਰਿਆ ਨਾਮਜ਼ਦਗੀ ਪੱਤਰ, ਬੈਂਸ ਭਰਾਵਾਂ ਉੱਤੇ ਭੜਕੇ ਰਣਜੀਤ ਢਿੱਲੋ - Ranjit Dhilo filled Nomination

author img

By ETV Bharat Punjabi Team

Published : May 13, 2024, 4:34 PM IST

ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਢਿੱਲੋਂ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਿਲ ਕਰਵਾਇਆ। ਇਸ ਮੌਕੇ ਉਨ੍ਹਾਂ ਨੇ ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲੇ ਬੈਂਸ ਭਰਾਵਾਂ ਨੂੰ ਲਮੇਂ ਹੱਥੀਂ ਲਿਆ।

Nomination form filled by Ranjit Dhilo from Ludhiana by Shiromani Akali Dal
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਤੋਂ ਰਣਜੀਤ ਢਿੱਲੋ ਨੇ ਭਰਿਆ ਨਾਮਜ਼ਦਗੀ ਪੱਤਰ, (ਲੁਧਿਆਣਾ ਰਿਪੋਟਰ)

ਰਣਜੀਤ ਢਿੱਲੋ,ਅਕਾਲੀ ਉਮੀਦਵਾਰ (ਲੁਧਿਆਣਾ ਰਿਪੋਟਰ)

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਢਿੱਲੋ ਵੱਲੋਂ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ। ਉਹਨਾਂ ਦੇ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਵੇਲੇ ਅਕਾਲੀ ਦਲ ਲੁਧਿਆਣਾ ਦੀ ਲੀਡਰਸ਼ਿਪ ਵੀ ਮੌਜੂਦ ਰਹੀ। ਇਸ ਤੋਂ ਪਹਿਲਾਂ ਉਹਨਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਗੇਟ ਨੰਬਰ ਦੋ ਤੋਂ ਇੱਕ ਪੈਦਲ ਮਾਰਚ ਵੀ ਕੱਢਿਆ। ਜਿਸ ਵਿੱਚ ਅਕਾਲੀ ਦਲ ਵੱਲੋਂ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਰਣਜੀਤ ਢਿੱਲੋ ਨੇ ਕਿਹਾ ਕਿ ਇਹ ਸਿਰਫ ਸੋਸ਼ਲ ਮੀਡੀਆ ਉੱਤੇ ਪਾਇਆ ਇੱਕ ਸੁਨੇਹਾ ਸੀ, ਜਿਸ ਤੋਂ ਬਾਅਦ ਸੈਂਕੜਿਆਂ ਦੀ ਗਿਣਤੀ ਦੇ ਵਿੱਚ ਲੋਕ ਅਤੇ ਵਰਕਰ ਉੱਥੇ ਇਕੱਠੇ ਹੋ ਗਏ। ਉਹਨਾਂ ਕਿਹਾ ਕਿ ਅਕਾਲੀ ਦਲ ਉੱਤੇ ਲੋਕਾਂ ਨੇ ਮੁੜ ਵਿਸ਼ਵਾਸ ਜਤਾਉਣਾ ਸ਼ੁਰੂ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਲੋਕ ਵਿਰੋਧੀਆਂ ਦੇ ਰੰਗਾਂ ਨੂੰ ਵੇਖ ਚੁੱਕੇ ਹਨ


ਬੈਂਸ ਭਰਾਵਾਂ ਉੱਤੇ ਵਾਰ: ਇਸ ਦੌਰਾਨ ਸਿਮਰਜੀਤ ਬੈਂਸ ਅਤੇ ਬਲਵਿੰਦਰ ਬੈਂਸ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਨੂੰ ਲੈ ਕੇ ਉਹਨਾਂ ਕਿਹਾ ਕਿ ਉਹਨਾਂ ਦੀ ਆਪਣੀ ਕੋਈ ਵਿਚਾਰਧਾਰਾ ਨਹੀਂ ਹੈ। ਉਹ ਗੱਲਾਂ ਪੰਜਾਬ ਦੇ ਪਾਣੀਆਂ ਦੀਆਂ, ਪੰਜਾਬ ਦੇ ਹੱਕਾਂ ਦੀਆਂ ਕਰਦੇ ਸਨ ਅਤੇ ਅੱਜ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਉਹਨਾਂ ਕਿਹਾ ਕਿ ਉਹ ਪਹਿਲਾਂ ਵੀ ਕਾਂਗਰਸ ਲਈ ਹੀ ਕੰਮ ਕਰ ਰਹੇ ਸਨ। ਉਹ ਪਹਿਲਾਂ ਚੋਣ ਮੈਦਾਨ ਵਿੱਚ ਖੜ੍ਹੇ ਹੋਕੇ ਬਿੱਟੂ ਦੀ ਮਦਦ ਕਰਦੇ ਸਨ ਅਤੇ ਹੁਣ ਬਿੱਲੀ ਥੈਲੇ ਵਿੱਚੋਂ ਬਾਹਰ ਆ ਗਈ ਹੈ ਅਤੇ ਹੁਣ ਖੁੱਲ੍ਹ ਕੇ ਉਹ ਕਾਂਗਰਸ ਦੇ ਹੱਕ ਵਿੱਚ ਨਿੱਤਰ ਰਹੇ ਹਨ।



ਲੋਕਾਂ ਨੂੰ ਅਕਾਲੀ ਦਲ ਉੱਤੇ ਵਿਸ਼ਵਾਸ: ਰਣਜੀਤ ਢਿੱਲੋ ਨੇ ਅੱਗੇ ਇਹ ਵੀ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਜੋ ਚਾਰ ਹਲਕਿਆਂ ਦੇ ਵਿੱਚ ਬੀਤੇ ਦਿਨ ਰੈਲੀਆਂ ਕੀਤੀਆਂ ਗਈਆਂ ਹਨ ਅਤੇ ਨਾਲ ਹੀ ਜੋ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ ਗਈ ਸੀ, ਉਸ ਨੂੰ ਭਰਪੂਰ ਸਮਰਥਨ ਮਿਲਿਆ ਹੈ। ਉਹਨਾਂ ਕਿਹਾ ਕਿ ਹੁਣ ਲੋਕ ਮੁੜ ਤੋਂ ਅਕਾਲੀ ਦਲ ਵੱਲ ਮੁੜਨ ਲੱਗੇ ਨੇ ਕਿਉਂਕਿ ਉਹਨਾਂ ਨੂੰ ਪਤਾ ਲੱਗ ਗਿਆ ਹੈ ਕਿ ਇਹਨਾਂ ਪਾਰਟੀਆਂ ਨੇ ਸਿਰਫ ਗੱਲਾਂ ਹੀ ਕਰਨੀਆਂ ਹਨ। ਉਹਨਾਂ ਕਿਹਾ ਕਿ ਅਸੀਂ ਅਸੂਲਾਂ ਦੀ ਗੱਲ ਕਰਦੇ ਹਾਂ ਅਤੇ ਅਸੀਂ ਜੋ ਕਹਿੰਦੇ ਹਾਂ ਉਹਨਾਂ ਗੱਲਾਂ ਉੱਤੇ ਖੜੇ ਰਹਿੰਦੇ ਹਾਂ।



ETV Bharat Logo

Copyright © 2024 Ushodaya Enterprises Pvt. Ltd., All Rights Reserved.