ETV Bharat / state

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਹੋਈ ਅਲੌਕਿਕ ਆਤਿਸ਼ਬਾਜ਼ੀ - firework in Sri Harmandir Sahib

author img

By ETV Bharat Punjabi Team

Published : May 1, 2024, 7:19 AM IST

Updated : May 1, 2024, 7:27 AM IST

ਆਲੌਕਿਕ ਆਤਿਸ਼ਬਾਜ਼ੀ
ਆਲੌਕਿਕ ਆਤਿਸ਼ਬਾਜ਼ੀ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸਿੱਖ ਸੰਗਤਾਂ ਵਲੋਂ ਪੂਰੇ ਵਿਸ਼ਵ 'ਚ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈਆਂ ਤੇ ਦੇਰ ਸ਼ਾਮ ਉਨ੍ਹਾਂ ਨੂੰ ਅਲੌਕਿਕ ਆਤਿਸ਼ਬਾਜ਼ੀ ਵੀ ਦੇਖਣ ਨੂੰ ਮਿਲੀ।

ਅਲੌਕਿਕ ਆਤਿਸ਼ਬਾਜ਼ੀ

ਅੰਮ੍ਰਿਤਸਰ: ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਨੂੰ ਬੜਾ ਸੁੰਦਰ ਸਜਾਇਆ ਗਿਆ। ਦਿਨ ਭਰ ਚੱਲੇ ਧਾਰਮਿਕ ਸਮਾਗਮਾਂ ਤੋਂ ਬਾਅਦ ਦੇਰ ਸ਼ਾਮ ਹਰਿਮੰਦਰ ਸਾਹਿਬ ਵਿਖੇ ਆਤਿਸ਼ਬਾਜ਼ੀ ਕੀਤੀ ਗਈ। ਜਿਸ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ।

ਅਲੌਕਿਕ ਆਤਿਸ਼ਬਾਜ਼ੀ ਦਾ ਦ੍ਰਿਸ਼: ਕਾਬਿਲੇਗੌਰ ਹੈ ਕਿ ਦੇਰ ਸ਼ਾਮ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬੜਾ ਸੁੰਦਰ ਸਜਾਇਆ ਗਿਆ, ਜਿਸ ਦੀ ਰੌਣਕ ਦੇਖਣ ਨੂੰ ਮਿਲੀ। ਇਹ ਦਿਹਾੜਾ ਵਿਸ਼ਵ ਭਰ ਵਿੱਚ ਸਿੱਖ ਭਾਈਚਾਰੇ ਵੱਲੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਸਵੇਰ ਤੋਂ ਹੀ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦਵਾਰਾ ਸੰਤੋਖਸਰ ਸਾਹਿਬ ਵਿਖੇ ਵੱਖ-ਵੱਖ ਰਾਗੀ ਜਥਿਆਂ ਨੇ ਅਲਾਹੀ ਬਾਣੀ ਦਾ ਕੀਰਤਨ ਕੀਤਾ। ਇਸ ਤੋਂ ਬਾਅਦ ਦੇਰ ਸ਼ਾਮ ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਆਤਿਸ਼ਬਾਜੀ ਕੀਤੀ ਗਈ।

ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ: ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਗਤਾਂ ਨੇ ਦੱਸਿਆ ਕਿ ਅੱਜ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਪੁਰਬ ਵੀ ਹੈ ਅਤੇ ਅੱਜ ਦੇ ਦਿਨ ਉਹਨਾਂ ਨੇ ਦਰਬਾਰ ਸਾਹਿਬ ਵਿੱਚ ਸੁੰਦਰ ਆਤਿਸ਼ਬਾਜ਼ੀ ਦਾ ਦ੍ਰਿਸ਼ ਵੀ ਦੇਖਿਆ ਹੈ। ਉਹਨਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਮਨ ਨੂੰ ਬੜੀ ਹੀ ਸ਼ਾਂਤੀ ਮਿਲੀ ਹੈ। ਉਹਨਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਦੱਸੇ ਮਾਰਗ 'ਤੇ ਚੱਲਣ ਦੀ ਜ਼ਰੂਰਤ ਹੈ।

ਔਜਲਾ ਨੇ ਕੀਤੀ ਚੜ੍ਹਦੀਕਲਾ ਦੀ ਅਰਦਾਸ: ਉੱਥੇ ਹੀ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੀ ਆਤਿਸ਼ਬਾਜੀ ਦਾ ਨਜ਼ਾਰਾ ਦੇਖਣ ਦੇ ਲਈ ਗੁਰੂ ਘਰ ਪੁੱਜੇ। ਇਸ ਮੌਕੇ ਉਹਨਾਂ ਸ਼ਰਧਾਲੂਆਂ ਨੂੰ ਇਹ ਦਿਨ ਦੀ ਮੁਬਾਰਕਬਾਦ ਦਿੱਤੀ ਤੇ ਉਹਨਾਂ ਕਿਹਾ ਕਿ ਸਭ ਨੂੰ ਮਿਲਜੁਲ ਕੇ ਭਾਈਚਾਰੇ ਦੇ ਨਾਲ ਰਹਿਣਾ ਚਾਹੀਦਾ ਹੈ। ਪੰਜਾਬ ਤੇ ਦੇਸ਼ ਦੀ ਚੜਦੀ ਕਲਾ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਸਭ ਦੇ ਵਿਹੜੇ ਵਿੱਚ ਖੁਸ਼ੀਆਂ ਲੈ ਕੇ ਆਵੇ।

Last Updated :May 1, 2024, 7:27 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.