ETV Bharat / state

ਵਿਸਾਖੀ ਅਤੇ ਖਾਲਸਾ ਪੰਥ ਸਾਜਨਾ ਦਿਵਸ ਮੌਕੇ SGPC ਦਫਤਰ ਤੋਂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਹੋਇਆ ਰਵਾਨਾ - pilgrims left for Pakistan

author img

By ETV Bharat Punjabi Team

Published : Apr 13, 2024, 11:08 AM IST

On the occasion of Baisakhi and Khalsa Panth Sajna Day
SGPC ਦਫਤਰ ਤੋਂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਹੋਇਆ ਰਵਾਨਾ

ਅੰਮ੍ਰਿਤਸਰ ਤੋਂ ਵਿਸਾਖੀ ਅਤੇ ਖਾਲਸਾ ਪੰਥ ਸਾਜਨਾ ਦਿਹਾੜੇ ਮੌਕੇ SGPC ਦਫਤਰ ਤੋਂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋਇਆ ਹੈ। 19 ਅਪ੍ਰੈਲ ਨੂੰ ਇਹ ਜਥਾ ਗੁਰੂਧਾਮਾਂ ਦੇ ਦਰਸ਼ਨ ਕਰਕੇ ਮੁੜ ਭਾਰਤ ਵਾਪਸ ਪਰਤੇਗਾ।

ਸੰਗਤ

ਅੰਮ੍ਰਿਤਸਰ: ਵਿਸਾਖੀ ਦੇ ਤਿਉਹਾਰ ਅਤੇ ਖਾਲਸਾ ਪੰਥ ਸਾਜਨਾ ਦਿਵਸ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਪਾਕਿਸਤਾਨ ਲਈ ਰਵਾਨਾ ਹੋਇਆ। ਬੱਸਾਂ ਵਿੱਚ ਇਹਨਾਂ ਸ਼ਰਧਾਲੂਆਂ ਵੱਲੋਂ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾ ਕੇ ਪਾਕਿਸਤਾਨ ਲਈ ਰਵਾਨਗੀ ਕਰਦਿਆਂ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦਾ ਧੰਨਵਾਦ ਕੀਤਾ ਗਿਆ।

596 ਵੀਜ਼ਿਆਂ ਦੀ ਕਟੌਤੀ ਕੀਤੀ ਗਈ: ਇਹ ਸਿੱਖ ਸੰਗਤਾਂ ਪਾਕਿਸਤਾਨ ਵਿਖੇ ਗੁਰਧਾਮਾਂ ਦੇ ਦਰਸ਼ਨ ਕਰਨਗੀਆਂ। ਅਟਾਰੀ ਵਾਹਗਾ ਸਰਹੱਦ ਦੇ ਰਾਹੀਂ ਜੱਥਾ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਦੇ ਲਈ ਪਾਕਿਸਤਾਨ ਲਈ ਰਵਾਨਾ ਹੋਇਆ ਹੈ। ਦੱਸ ਦਈਏ ਕਿ ਕੁੱਲ 1525 ਸੰਗਤਾਂ ਨੇ ਇਸ ਮੁਬਾਰਕ ਮੌਕੇ ਲਈ ਵੀਜ਼ਾ ਅਪਲਾਈ ਕੀਤੇ ਸਨ, ਜਿਨ੍ਹਾਂ ਵਿੱਚੋਂ 929 ਵੀਜ਼ਿਆ ਨੂੰ ਪਾਕਿਸਤਾਨ ਸਰਕਾਰ ਵੱਲੋਂ ਪ੍ਰਵਾਨਗੀ ਦਿੱਤੀ ਗਈ ਸੀ ਅਤੇ 596 ਵੀਜ਼ਿਆਂ ਦੀ ਕਟੌਤੀ ਕੀਤੀ ਗਈ ਸੀ।

ਸੰਗਤ ਨੇ ਕੀਤਾ ਧੰਨਵਾਦ: ਇਸ ਮੌਕੇ ਸ਼ਰਧਾਲੂਆਂ ਦੇ ਮਨਾਂ ਦੇ ਵਿੱਚ ਕਾਫੀ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ। ਉਹਨਾਂ ਦਾ ਕਹਿਣਾ ਸੀ ਕਿ ਅਸੀਂ ਵੱਡੇ ਭਾਗਾਂ ਵਾਲੇ ਹਾਂ ਜਿਹੜੇ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰਨ ਦੇ ਲਈ ਪਾਕਿਸਤਾਨ ਜਾ ਰਹੇ ਹਾਂ। ਉਹਨਾਂ ਕਿਹਾ ਕਿ ਨਨਕਾਣਾ ਸਾਹਿਬ ਅਤੇ ਹੋਰ ਗੁਰੂਧਾਮਾਂ ਦੇ ਦਰਸ਼ਨ ਕਰਨ ਦਾ ਸਾਨੂੰ ਮੌਕਾ ਮਿਲਿਆ ਹੈ। ਅਸੀਂ ਦਰਸ਼ਨ ਕਰਕੇ ਮੁੜ 19 ਅਪ੍ਰੈਲ ਨੂੰ ਵਾਪਸ ਭਾਰਤ ਆਵਾਂਗੇ। ਸਿੱਖ ਸੰਗਤ ਪਾਕਿਸਤਾਨ ਵਿੱਚ ਮੌਜੂਦ ਤਮਾਮ ਗੁਰੂ ਘਰ ਜਿਵੇਂ ਕਿ ਸ੍ਰੀ ਨਨਕਾਣਾ ਸਾਹਿਬ, ਕਰਤਾਰਪੁਰ ਸਾਹਿਬ ਤੋਂ ਇਲਾਵਾ ਹੋਰ ਵੀ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਕਰੇਗੀ। ਵਾਹਿਗੁਰੂ ਦਾ ਸ਼ੁਕਰ ਕਰਨ ਤੋਂ ਇਲਾਵਾ ਸੰਗਤ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੇ ਉਦਮਾਂ ਸਦਕਾ ਉਨ੍ਹਾਂ ਨੂੰ ਪਾਕਿਸਤਾਨ ਵਿੱਚ ਸਥਿਤ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਦੀ ਅਰਦਾਸ ਪੂਰੀ ਹੋਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.