ETV Bharat / state

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਇੰਡੀਆ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

author img

By ETV Bharat Punjabi Team

Published : Feb 11, 2024, 2:23 PM IST

ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ INDIA ਗਠਜੋੜ ਨੂੰ ਲੈ ਕੇ ਬਿਆਨ ਦਿੱਤਾ ਹੈ, ਉਹਨਾਂ ਕਿਹਾ ਕਿ ਅਸੀਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇਕੱਲੇ ਚੋਣਾਂ ਲੜਨ ਲਈ ਸਵਾਗਤ ਕਰਦੇ ਹਾਂ ਤੇ ਅਸੀਂ ਪੰਜਾਬ ਵਿੱਚ 13 ਦੀਆਂ 13 ਸੀਟਾਂ ਉੱਤੇ ਚੋਣ ਲੜਾਂਗੇ।

Opposition Leader of Punjab Pratap Bajwa made a statement about the India alliance
ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਇੰਡੀਆ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ: ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ INDIA ਗਠਜੋੜ ਨੂੰ ਲੈ ਕੇ ਬਿਆਨ ਦਿੰਦੇ ਹੋਏ ਕਿਹਾ ਕਿ ਅਸੀਂ ਅਰਵਿੰਦ ਕੇਜਰੀਵਾਲ ਦੇ ਪੰਜਾਬ 'ਚ ਇਕੱਲੇ ਚੋਣ ਲੜਨ ਦੇ ਐਲਾਨ ਦਾ ਸਵਾਗਤ ਕਰਦੇ ਹਾਂ, ਅਸੀਂ ਲੰਬੇ ਸਮੇਂ ਤੋਂ ਇਹ ਕਹਿੰਦੇ ਆ ਰਹੇ ਹਾਂ ਕਿ ਪੰਜਾਬ 'ਚ ਸਾਡਾ ਆਮ ਆਦਮੀ ਪਾਰਟੀ ਨਾਲ ਕੋਈ ਗਠਜੋੜ ਨਹੀਂ ਹੈ। ਕੋਈ ਸਬੰਧ ਨਹੀਂ ਹੈ, ਸੂਬਾ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਵਰਕਰ ਇਸ ਗਠਜੋੜ ਦੇ ਹੱਕ ਵਿੱਚ ਨਹੀਂ ਸਨ। ਗੱਠਜੋੜ ਨੂੰ ਲੈ ਕੇ ਅੱਜ ਖੜਗੇ ਵੱਲੋਂ ਰਸਮੀ ਐਲਾਨ ਕੀਤੇ ਜਾਣ 'ਤੇ ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਪਤਾ ਕਿ ਅੱਜ ਐਲਾਨ ਹੋਵੇਗਾ ਜਾਂ ਨਹੀਂ ਪਰ ਅਸੀਂ ਸਾਡੀ ਗੱਲ ਕਹੀ ਹੈ।

ਮਹਾਂ ਰੈਲੀ ਦੋਰਾਨ ਕੀਤਾ ਐਲਾਨ: ਬੀਤੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਮਹਾਂ ਰੈਲੀ ਦੌਰਾਨ ਕਿਹਾ ਸੀ ਕਿ ਆਮ ਆਦਮੀ ਪਾਰਟੀ ਅਗਲੇ 10-15 ਦਿਨਾਂ ਵਿੱਚ ਚੰਡੀਗੜ੍ਹ ਦੀਆਂ ਸਾਰੀਆਂ 13 ਅਤੇ ਇੱਕ ਲੋਕ ਸਭਾ ਸੀਟ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰੇਗੀ। ਸੀਐਮ ਦੇ ਇਸ ਬਿਆਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿੱਚ ਕੋਈ ਗਠਜੋੜ ਨਹੀਂ ਹੋਵੇਗਾ। ਇਸ ਦੇ ਨਾਲ ਹੀ 'ਆਪ' ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 'ਆਪ' ਪੰਜਾਬ 'ਚ ਇਕੱਲਿਆਂ ਹੀ ਚੋਣਾਂ ਲੜੇਗੀ। ਲੋਕ ਸਭਾ ਚੋਣਾਂ 2 ਮਹੀਨੇ ਬਾਅਦ ਹਨ।

ਘਰ-ਘਰ ਰਾਸ਼ਨ ਸਕੀਮ ਸ਼ੁਰੂ ਕੀਤੀ: ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਲੁਧਿਆਣਾ ਦੇ ਖੰਨਾ 'ਚ ਆਯੋਜਿਤ ਮਹਾਰੈਲੀ 'ਚ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਘਰ-ਘਰ ਰਾਸ਼ਨ ਸਕੀਮ ਸ਼ੁਰੂ ਕੀਤੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਘਰ-ਘਰ ਜਾ ਕੇ ਲੋਕਾਂ ਨੂੰ ਰਾਸ਼ਨ ਵੰਡਿਆ। ਉਨ੍ਹਾਂ ਇਸ ਸਕੀਮ ਬਾਰੇ ਲੋਕਾਂ ਨੂੰ ਜਾਣਕਾਰੀ ਵੀ ਦਿੱਤੀ। ਕੇਜਰੀਵਾਲ ਨੇ ਕਿਹਾ ਕਿ ਸਾਡੇ ਦੇਸ਼ ਨੂੰ ਆਜ਼ਾਦ ਹੋਏ 75 ਸਾਲ ਹੋ ਗਏ ਹਨ। ਬਹੁਤ ਵਾਰ ਉੱਪਰੋਂ ਰਾਸ਼ਨ ਆਇਆ, ਪਰ ਇਹ ਰਾਸ਼ਨ ਲੋਕਾਂ ਤੱਕ ਨਹੀਂ ਪਹੁੰਚਿਆ। ਕਿਊਂਕਿ ਆਮ ਲੋਕਾਂ ਦੀ ਬਜਾਏ ਇਹ ਰਾਸ਼ਨ ਮੰਤਰੀ, ਨੇਤਾ, ਸਰਕਾਰੀ ਅਫ਼ਸਰ ਹੀ ਖਾ ਜਾਂਦੇ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.