ਲੁਧਿਆਣਾ: ਲੁਧਿਆਣਾ ਦੇ ਵਿੱਚ ਜ਼ਿਮਨੀ ਚੋਣ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਆਪ ਸਰਕਾਰ ਉੱਤੇ ਲਗਾਤਾਰ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਆਪ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਹਨ। ਉੱਥੇ ਹੀ ਅੱਜ ਕਾਂਗਰਸ ਦੇ ਉਪ ਪ੍ਰਧਾਨ ਕਿੱਕੀ ਢਿੱਲੋਂ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਦਾਅਵਾ ਕੀਤਾ ਗਿਆ ਹੈ ਕਿ ਸੰਜੀਵ ਅਰੋੜਾ ਨੇ ਪਿਛਲੇ ਤਿੰਨ ਸਾਲ ਦੇ ਕਾਰਜਕਾਲ ਦੇ ਦੌਰਾਨ ਸਿਰਫ ਚਾਰ ਕਰੋੜ ਰੁਪਏ ਹੀ ਲੁਧਿਆਣਾ ਦੇ ਵਿਕਾਸ ਲਈ ਖਰਚੇ ਹਨ।
ਜ਼ਮੀਨੀ ਪੱਧਰ 'ਤੇ ਨਹੀਂ ਕੀਤੇ ਕੋਈ ਕੰਮ
ਕਿੱਕੀ ਢਿੱਲੋਂ ਨੇ ਕਿਹਾ ਕਿ ਜਦੋਂ ਕਿ ਉਨ੍ਹਾਂ ਨੂੰ 18 ਕਰੋੜ ਰੁਪਏ ਦਾ ਫੰਡ ਮਿਲਿਆ ਸੀ, ਜਿਸ ਵਿੱਚੋਂ ਹਾਲੇ ਤੱਕ ਉਨ੍ਹਾਂ ਨੇ 7 ਕਰੋੜ ਰੁਪਏ ਦੇ ਕਰੀਬ ਹੀ ਖਰਚੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਕਿਤੇ 3500 ਦਾ ਕੰਮ ਹੋਇਆ ਹੈ ਕਿਤੇ 1500 ਦਾ ਕੰਮ ਹੋਇਆ। ਅਜਿਹੇ ਕੰਮਾਂ ਦੇ ਨਾਲ ਉਹ ਲੋਕਾਂ ਦੇ ਵਿੱਚ ਵਿਚਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ ਸਰਕਾਰ ਇਸ਼ਤਿਹਾਰਬਾਜ਼ੀਆਂ ਕਰ ਰਹੀ ਹੈ ਪਰ ਜ਼ਮੀਨੀ ਪੱਧਰ 'ਤੇ ਇਨ੍ਹਾਂ ਨੇ ਕੋਈ ਕੰਮ ਨਹੀਂ ਕੀਤੇ। ਪ੍ਰਧਾਨ ਕਿੱਕੀ ਢਿੱਲੋਂ ਨੇ ਕਿਹਾ ਕਿ ਸੰਜੀਵ ਅਰੋੜਾ ਜੋ ਕਹਿ ਰਹੇ ਨੇ ਕਿ ਹਸਪਤਾਲਾਂ ਨੂੰ ਉਨ੍ਹਾਂ ਨੇ ਨਵੀਨੀਕਰਨ ਕੀਤਾ ਹੈ। ਉਨ੍ਹਾਂ ਨੇ ਸਿਰਫ 8 ਹਜ਼ਾਰ ਰੁਪਏ ਖਰਚੇ ਨੇ ਜਦੋਂ ਕਿ ਕਰੋੜਾਂ ਰੁਪਏ ਇਸ਼ਤਿਹਾਰਾਂ ਤੇ ਲਗਾ ਦਿੱਤੇ।
ਭਾਜਪਾ ਦੇ ਸੀਨੀਅਰ ਲੀਡਰ ਅਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਦੇ ਕਾਬਲ ਹੋਣ ਤੋਂ ਪਹਿਲਾਂ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਸਨ। ਉਨ੍ਹਾਂ ਵਿੱਚੋਂ ਜ਼ਿਆਦਾਤਰ ਗਰੰਟੀਆਂ ਪੂਰੀਆਂ ਹੀ ਨਹੀਂ ਕੀਤੀਆਂ। ਭਾਜਪਾ ਆਗੂ ਨੇ ਕਿਹਾ ਕਿ ਨਾ ਹੀ ਮਹਿਲਾਵਾਂ ਨੂੰ ਹਜ਼ਾਰ ਰੁਪਏ ਮਿਲਿਆ ਅਤੇ ਨਾ ਹੀ 5 ਰੁਪਏ ਪ੍ਰਤੀ ਯੂਨਿਟ ਬਿਜਲੀ ਇੰਡਸਟਰੀ ਨੂੰ ਮਿਲੀ। ਉਨ੍ਹਾਂ ਨੇ ਕਿਹਾ ਕਿ ਇਹ ਦਾਵੇ ਕਰਦੇ ਸਨ ਕਿ ਉਹ ਆਮ ਲੋਕਾਂ ਨੇ ਸਾਦਾ ਜੀਵਨ ਹੋਵੇਗਾ ਪਰ ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਦੇ ਮਹਿਲ ਵੇਖ ਕੇ ਸਭ ਹੈਰਾਨ ਰਹਿ ਗਏ ਸਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਬਿਜਲੀ ਦੇ ਵੱਡੇ-ਵੱਡੇ ਕੱਟ ਲੱਗ ਰਹੇ ਹਨ, ਲੋਕ ਪਰੇਸ਼ਾਨ ਹਨ।
ਪੰਜ ਗਰੰਟੀਆਂ ਦੇ ਮੁੱਦੇ
ਉਧਰ ਦੂਜੇ ਪਾਸੇ ਅਮਨ ਅਰੋੜਾ ਵੱਲੋਂ ਵੀ ਅੱਜ ਇਨ੍ਹਾਂ ਸਵਾਲਾਂ ਦਾ ਜਵਾਬ ਦਿੰਦੇ ਹੋਏ ਕਿਹਾ ਗਿਆ ਕਿ ਵਿਰੋਧੀ ਪਾਰਟੀਆਂ ਜੋ ਦਾਵੇ ਕਰ ਰਹੀਆਂ ਹਨ। ਉਨ੍ਹਾਂ ਨੇ ਖੁਦ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜ ਗਰੰਟੀਆਂ ਦੇ ਮੁੱਦੇ 'ਤੇ ਪੰਜਾਬ ਦੀ ਸੱਤਾ ਵਿੱਚ ਆਈ ਸੀ। ਜਿਨਾਂ ਵਿੱਚੋਂ ਜ਼ਿਆਦਾਤਰ ਗਾਰੰਟੀਆਂ ਪੂਰੀ ਕਰ ਦਿੱਤੀਆਂ ਗਈਆਂ ਹਨ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਸਿਰ ਅਮਨ ਅਰੋੜਾ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਦਾ ਵਾਅਦਾ ਕਰਜੇ ਚੜਾ ਦਿੱਤਾ ਹੈ ਕਿ ਸਾਨੂੰ ਇਹ ਗਰੰਟੀਆਂ ਪੂਰੀਆਂ ਕਰਨ ਜ਼ਰੂਰ ਦਿੱਕਤ ਆ ਰਹੀ ਹੈ ਪਰ ਅਸੀਂ ਵਾਅਦਾ ਕਰਦੇ ਹਨ ਕਿ ਇਹ ਗਰੰਟੀਆਂ ਸਾਰੀਆਂ ਪੂਰੀਆਂ ਕੀਤੀਆਂ ਜਾਣਗੀਆਂ ਮਹਿਲਾਵਾਂ ਨੂੰ ਹਜ਼ਾਰ ਰੁਪਏ ਵੀ ਦਿੱਤੇ ਜਾਣਗੇ ਅਤੇ ਹੋਰ ਜੋ ਕੰਮ ਰਹਿੰਦੇ ਹਨ ਉਹ ਵੀ ਪੂਰੇ ਕੀਤੇ ਜ਼ਰੂਰ ਜਾਣਗੇ।