ETV Bharat / state

ਦਿੱਲੀ ਤੋਂ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਏ ਪਾਕਿਸਤਾਨੀ ਦੂਤਾਵਾਸ ਦੇ ਅਧਿਕਾਰੀ - PAKISTANI EMBASSY OFFICIALS

ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਪਰਿਵਾਰ ਅੱਜ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋ ਗਏ।

PAKISTANI EMBASSY OFFICIALS
PAKISTANI EMBASSY OFFICIALS (Etv Bharat)
author img

By ETV Bharat Punjabi Team

Published : April 29, 2025 at 3:47 PM IST

2 Min Read

ਅੰਮ੍ਰਿਤਸਰ: ਭਾਰਤ ਅਤੇ ਪਾਕਿਸਤਾਨ ਵਿਚਾਲੇ ਤਾਜ਼ਾ ਘਟਨਾਕ੍ਰਮ ਅਤੇ ਵੱਧਦੇ ਤਣਾਅ ਦਰਮਿਆਨ ਦਿੱਲੀ ਸਥਿਤ ਪਾਕਿਸਤਾਨੀ ਦੁੱਤਾਵਾਸ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਪਰਿਵਾਰ ਅੱਜ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋ ਗਏ। ਇਹ ਕਦਮ ਪਾਕਿਸਤਾਨ ਦੂਤਾਵਾਸ ਦੀਆਂ ਗਤੀਵਿਧੀਆਂ ਨੂੰ ਸੀਮਤ ਕਰਨ ਅਤੇ ਸਟਾਫ ਦੀ ਗਿਣਤੀ ਘਟਾਉਣ ਦੇ ਭਾਰਤ ਸਰਕਾਰ ਦੇ ਫੈਸਲੇ ਦੇ ਹਿੱਸੇ ਵਜੋਂ ਚੁੱਕਿਆ ਗਿਆ ਹੈ।

ਦਿੱਲੀ ਤੋਂ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਏ ਪਾਕਿਸਤਾਨੀ ਦੂਤਾਵਾਸ ਦੇ ਅਧਿਕਾਰੀ (Etv Bharat)

'ਦੂਤਾਘਰ ਦੇ ਮੁਲਾਜ਼ਮਾਂ ਦਾ ਸਮਾਨ ਟਰੱਕਾਂ 'ਤੇ ਲੱਦ ਕੇ ਵਿਸ਼ੇਸ਼ ਸੁਰੱਖਿਆ ਪ੍ਰਬੰਧਾਂ ਹੇਠ ਭੇਜਿਆ ਗਿਆ'

ਦਿੱਲੀ ਤੋਂ ਰਵਾਨਾ ਹੋਣ ਵਾਲੇ ਦੂਤਘਰ ਦੇ ਮੁਲਾਜ਼ਮਾਂ ਦਾ ਸਮਾਨ ਟਰੱਕਾਂ 'ਤੇ ਲੱਦ ਕੇ ਵਿਸ਼ੇਸ਼ ਸੁਰੱਖਿਆ ਪ੍ਰਬੰਧਾਂ ਹੇਠ ਭੇਜਿਆ ਗਿਆ। ਅਧਿਕਾਰੀਆਂ ਨੂੰ ਸਖ਼ਤ ਨਿਗਰਾਨੀ ਅਤੇ ਸੁਰੱਖਿਆ ਹੇਠ ਅਟਾਰੀ ਸਰਹੱਦ 'ਤੇ ਪਹੁੰਚਾਇਆ ਗਿਆ ਜਿੱਥੋਂ ਉਹ ਵਾਹਗਾ ਸਰਹੱਦ ਪਾਰ ਕਰਕੇ ਪਾਕਿਸਤਾਨ ਵਿੱਚ ਦਾਖ਼ਲ ਹੋਣਗੇ। ਸੂਤਰਾਂ ਮੁਤਾਬਿਕ ਇਹ ਕਾਰਵਾਈ ਭਾਰਤ ਸਰਕਾਰ ਦੀ ਉਸ ਨੀਤੀ ਤਹਿਤ ਕੀਤੀ ਜਾ ਰਹੀ ਹੈ, ਜਿਸ ਤਹਿਤ ਪਹਿਲਗਾਮ ਘਟਨਾ ਤੋਂ ਬਾਅਦ ਪਾਕਿਸਤਾਨ ਨਾਲ ਕੂਟਨੀਤਕ ਪੱਧਰ 'ਤੇ ਦੂਰੀ ਬਣਾ ਕੇ ਰੱਖੀ ਜਾ ਰਹੀ ਹੈ। ਹਾਲਾਂਕਿ ਇਸ ਸਬੰਧ 'ਚ ਵਿਦੇਸ਼ ਮੰਤਰਾਲੇ ਵੱਲੋਂ ਅਜੇ ਤੱਕ ਕੋਈ ਰਸਮੀ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਪਾਕਿਸਤਾਨੀ ਅਧਿਕਾਰੀਆਂ ਦੀ ਰਵਾਨਗੀ ਮੌਕੇ ਅਟਾਰੀ ਸਰਹੱਦ 'ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਜ਼ਿਆਦਾਤਰ ਅਧਿਕਾਰੀ ਮੀਡੀਆ ਤੋਂ ਦੂਰੀ ਬਣਾ ਕੇ ਚੁੱਪਚਾਪ ਚਲੇ ਗਏ, ਪਰ ਉਨ੍ਹਾਂ ਦੇ ਚਿਹਰਿਆਂ 'ਤੇ ਨਿਰਾਸ਼ਾ ਅਤੇ ਅਨਿਸ਼ਚਿਤਤਾ ਦੇ ਪ੍ਰਗਟਾਵੇ ਸਾਫ਼ ਵੇਖੇ ਜਾ ਸਕਦੇ ਸਨ।

22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਇਆ ਸੀ ਹਮਲਾ

ਦੱਸ ਦਈਏ ਕਿ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਵਿੱਚ ਹੋਏ ਪਹਿਲਗਾਮ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਮੰਗਲਵਾਰ ਨੂੰ ਅੱਤਵਾਦੀਆਂ ਨੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਵਿੱਚ ਇੱਕ ਪ੍ਰਮੁੱਖ ਸੈਰ-ਸਪਾਟਾ ਸਥਾਨ 'ਤੇ ਆਏ ਸੈਲਾਨੀਆਂ 'ਤੇ ਗੋਲੀਬਾਰੀ ਕੀਤੀਸੀ ਜਿਸ ਵਿੱਚ ਦੋ ਵਿਦੇਸ਼ੀ ਸੈਲਾਨੀਆਂ ਸਮੇਤ 26 ਲੋਕਾਂ ਦੀ ਮੌਤ ਹੋ ਗਈ। ਇਸ ਹਮਲੇ ਵਿੱਚ ਕਈ ਹੋਰ ਸੈਲਾਨੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਇਸ ਘਟਨਾਂ ਤੋਂ ਬਾਅਦ ਪੂਰੇ ਦੇਸ਼ ਵਿੱਚ ਰੋਸ਼ ਦੀ ਲਹਿਰ ਦੌੜ ਗਈ ਅਤੇ ਪਾਕਿਸਤਾਨ ਖਿਲ਼ਾਫ ਜਗ੍ਹਾ-ਜਗ੍ਹਾ ਰੋਸ ਪ੍ਰਦਰਸ਼ਨ ਹੋ ਰਹੇ ਹਨ।

ਪਹਿਲਗਾਮ ਹਮਲੇ ਦਾ ਪਾਕਿਸਤਾਨੀ ਕੁੜੀਆਂ ਨੂੰ ਭੁਗਤਣਾ ਪੈ ਰਿਹਾ ਨਤੀਜਾ

ਜਾਸੂਸੀ ਦੇ ਸ਼ੱਕ 'ਚ ਬਿਹਾਰ ਦਾ ਮੋਚੀ ਪੰਜਾਬ ਤੋਂ ਗ੍ਰਿਫ਼ਤਾਰ, ਬਠਿੰਡਾ ਪੁਲਿਸ ਨੇ ਦਿੱਤਾ ਮਾਮਲੇ ਉੱਤੇ ਸਪੱਸ਼ਟੀਕਰਨ

ਵਾਰ-ਵਾਰ ਡਾਊਨ ਹੋ ਰਿਹਾ UPI, ਵਿੱਤ ਮੰਤਰੀ ਨੇ ਚੁੱਕਿਆ ਇਹ ਕਦਮ

ETV Bharat Logo

Copyright © 2025 Ushodaya Enterprises Pvt. Ltd., All Rights Reserved.