ETV Bharat / state

ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ: ਜਨਮਦਿਨ ਤੋਂ ਇੱਕ ਦਿਨ ਪਹਿਲਾਂ ਇਕਲੌਤੇ ਪੁੱਤ ਦੀ ਹੋਈ ਮੌਤ

author img

By ETV Bharat Punjabi Team

Published : Jan 31, 2024, 11:49 AM IST

Youth Died in Road Accident: ਇੱਕ ਸੜਕ ਹਾਦਸੇ ਨੇ ਪਰਿਵਾਰ ਦੀਆਂ ਸਾਰੀਆਂ ਖੁਸ਼ੀਆਂ ਖੋ ਲਈਆਂ। ਦਰਅਸਲ ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿੱਖੇ ਇੱਕ ਕਾਰ ਚਾਲਕ ਵਲੋਂ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿੰਨ੍ਹਾਂ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ।

ਮਾਤਮ 'ਚ ਬਦਲੀਆਂ ਖੁਸ਼ੀਆਂ
ਮਾਤਮ 'ਚ ਬਦਲੀਆਂ ਖੁਸ਼ੀਆਂ

ਪਰਿਵਾਰ ਹਾਦਸੇ ਦੀ ਜਾਣਕਾਰੀ ਦਿੰਦਾ ਹੋਇਆ

ਤਰਨ ਤਾਰਨ: ਪੰਜਾਬ 'ਚ ਜਿਥੇ ਧੁੰਦ ਕਾਰਨ ਹਾਦਸੇ ਹੋ ਰਹੇ ਹਨ ਤਾਂ ਉਥੇ ਹੀ ਤੇਜ਼ ਰਫ਼ਤਾਰ ਵੀ ਇੰਨ੍ਹਾਂ ਹਾਦਸਿਆਂ ਦਾ ਵੱਡਾ ਕਾਰਨ ਬਣਦੀ ਹੈ। ਜਿਸ ਕਾਰਨ ਹੱਸਦੇ ਵੱਸਦੇ ਘਰ ਦੀ ਖੁਸ਼ੀਆਂ ਤਬਾਹ ਹੋ ਜਾਂਦੀਆਂ ਹਨ। ਅਜਿਹਾ ਹੀ ਇੱਕ ਹਾਦਸਾ ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿੱਖੇ ਸ੍ਰੀ ਗੋਇੰਦਵਾਲ ਸਾਹਿਬ ਦੇ ਗੁਰੂ ਅਮਰਦਾਸ ਪਬਲਿਕ ਸਕੂਲ ਤੋਂ ਛੁੱਟੀ ਤੋਂ ਬਾਅਦ ਵਾਪਸ ਆਪਣੇ ਘਰ ਨੂੰ ਪਰਤ ਰਹੇ ਦੋ ਨੌਜਵਾਨਾਂ ਦੇ ਨਾਲ ਹੋਇਆ।

ਇੱਕ ਨੌਜਵਾਨ ਦੀ ਮੌਤ ਤੇ ਇੱਕ ਜ਼ਖਮੀ: ਇੰਨ੍ਹਾਂ ਨੂੰ ਨੌਜਵਾਨ ਨੂੰ ਫਾਰਚੂਨਰ ਗੱਡੀ ਨੇ ਭਿਆਨਕ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਵੀ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਕਿ ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਨੌਜਵਾਨਾਂ ਨੂੰ ਗੰਭੀਰ ਸੱਟਾਂ ਆ ਗਈਆਂ, ਜਿੰਨ੍ਹਾਂ 'ਚ ਇੱਕ ਨੇ ਹਸਪਤਾਲ ਜਾਂਦੇ ਸਮੇਂ ਹੀ ਦਮ ਤੋੜ ਦਿੱਤਾ। ਉਥੇ ਹੀ ਦੂਜਾ ਨੌਜਵਾਨ ਜ਼ੇਰੇ ਇਲਾਜ ਹੈ। ਮ੍ਰਿਤਕ ਦੀ ਲਾਸ਼ ਨੂੰ ਨਿੱਜੀ ਹਸਪਤਾਲ ਰੱਖਿਆ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਮਨਿੰਦਰ ਸਿੰਘ ਵਾਸੀ ਖਾਣ ਛਾਪੜੀ ਵਜੋਂ ਹੋਈ ਹੈ। ਇਸ ਮਾਮਲੇ 'ਚ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ, ਜਦਕਿ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ।

ਮ੍ਰਿਤਕ ਦਾ ਸੀ ਅੱਜ ਜਨਮ ਦਿਨ: ਇਸ ਮੌਕੇ ਗੱਲਬਾਤ ਕਰਦਿਆਂ ਪਰਿਵਾਰ ਨੇ ਦੱਸਿਆ ਕਿ ਉਹਨਾਂ ਦਾ ਪੁੱਤਰ ਜੋਂ ਕਿ ਬਾਰਵੀਂ ਜਮਾਤ ਵਿੱਚ ਪੜ੍ਹਦਾ ਸੀ ਅਤੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਨ੍ਹਾਂ ਦੱਸਿਆ ਕਿ ਬੱਚਾ ਜਦੋਂ ਸਕੂਲ ਤੋਂ ਵਾਪਸ ਘਰ ਆ ਰਿਹਾ ਸੀ ਤਾਂ ਇੱਕ ਤੇਜ਼ ਫਾਰਚੂਨਰ ਗੱਡੀ ਵਲੋਂ ਉਨ੍ਹਾਂ ਨੂੰ ਦਰੜ ਦਿੱਤਾ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਅੱਜ ਜਨਮਦਿਨ ਸੀ ਪਰ ਹੋਣੀ ਨੂੰ ਕੁਝ ਹੋਰ ਹੀ ਮਨਜੂਰ ਸੀ।

ਜਾਂਚ 'ਚ ਜੁਟੀ ਪੁਲਿਸ: ਉਧਰ ਦੂਜੇ ਪਾਸੇ ਨਿੱਜੀ ਹਸਪਤਾਲ ਵਿਚ ਜਾਂਚ ਕਰਨ ਪੁੱਜੇ ਪੁਲਿਸ ਅਧੀਕਾਰੀ ਨੇ ਕਿਹਾ ਕਿ ਉਹ ਜਾਂਚ ਕਰ ਰਹੇ ਹਨ ਅਤੇ ਗੱਡੀ ਸਵਾਰ ਦੀ ਪਹਿਚਾਣ ਲਈ ਸੀਸੀਟੀਵੀ ਕੈਮਰਿਆਂ ਦੀ ਮਦੱਦ ਲਈ ਜਾ ਰਹੀ ਹੈ। ਅਧਿਕਾਰੀ ਨੇ ਕਿਹਾ ਕਿ ਪਰਿਵਾਰ ਜੋਂ ਵੀ ਬਿਆਨ ਦਰਜ਼ ਕਰਵਾਉਣਗੇ ਉਸ ਮੁਤਾਬਕ ਕਰਵਾਈ ਕੀਤੀ ਜਾਵੇਗੀ ਅਤੇ ਜਲਦ ਹੀ ਕਾਰ ਚਾਲਕ ਨੂੰ ਵੀ ਕਾਬੂ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.