ETV Bharat / state

ਅਕਾਲੀ ਉਮੀਦਵਾਰ ਐਨ. ਕੇ ਸ਼ਰਮਾ ਨੇ ਭਰੀ ਨਾਮਜਦਗੀ, ਖਾਸ ਅੰਦਾਜ਼ 'ਚ ਪਹੁੰਚੇ ਪੱਤਰ ਭਰਨ - NK Sharma road show on tractor

author img

By ETV Bharat Punjabi Team

Published : May 11, 2024, 5:26 PM IST

ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਅੱਜ ਟਰੈਕਟਰ ’ਤੇ ਸਵਾਰ ਹੋ ਕੇ ਆਪਣੇ ਸਮਰਥਕਾਂ ਆਪਣੇ ਨਾਮਜ਼ਦਗੀ ਪੱਤਰ ਭਰਨ ਲਈ ਪੁੱਜੇ। ਉਹਨਾਂ ਦੀ ਪਤਨੀ ਬਬੀਤਾ ਸ਼ਰਮਾ ਨੇ ਉਹਨਾਂ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ।

Patiala's Akali candidate NK Sharma filled the nomination, filled the letter arrived in a special style
ਅਕਾਲੀ ਉਮੀਦਵਾਰ ਐਨ ਕੇ ਸ਼ਰਮਾ ਨੇ ਭਰੀ ਨਾਮਜਦਗੀ, ਖਾਸ ਅੰਦਾਜ਼ 'ਚ ਪਹੁੰਚੇ ਪੱਤਰ ਭਰਨ (ETV BHARAT PATIALA)

ਅਕਾਲੀ ਉਮੀਦਵਾਰ ਐਨ ਕੇ ਸ਼ਰਮਾ ਨੇ ਭਰੀ ਨਾਮਜਦਗੀ (ETV BHARAT PATIALA)

ਪਟਿਆਲਾ: ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ ਸ਼ਰਮਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਟਰੈਕਟਰ ’ਤੇ ਸਵਾਰ ਹੋ ਕੇ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਪੁੱਜੇ। ਸ਼ਰਮਾ ਦੀ ਪਤਨੀ ਬਬੀਤਾ ਸ਼ਰਮਾ ਨੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕੀਤੀ। ਇਸ ਮੌਕੇ ਐਨ.ਕੇ.ਸ਼ਰਮਾ ਦੇ ਪਿਤਾ ਵੀ.ਐਨ. ਸ਼ਰਮਾ ਅਤੇ ਸਿਆਸੀ ਸਕੱਤਰ ਕ੍ਰਿਸ਼ਨਪਾਲ ਸ਼ਰਮਾ ਵੀ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਨ.ਕੇ.ਸ਼ਰਮਾ ਨੇ ਕਿਹਾ ਕਿ ਉਹ ਕਿਸਾਨ ਦਾ ਪੁੱਤਰ ਹੈ ਅਤੇ ਟਰੈਕਟਰ ਸਾਡੀ ਜਾਨ ਹੈ। ਇਸ ਲਈ ਉਹ ਟਰੈਕਟਰ 'ਤੇ ਸਵਾਰ ਹੋ ਕੇ ਨਾਮਜ਼ਦਗੀ ਦਾਖ਼ਲ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਸਾਡੇ ਇਲਾਕੇ ਵਿੱਚ ਜ਼ਮੀਨ ਬਹੁਤੀ ਚੰਗੀ ਨਹੀਂ ਸੀ ਅਤੇ ਸੇਮ ਦੀ ਸਮੱਸਿਆ ਵੀ ਸੀ। ਜਿਸ ਵਿੱਚ ਉਹ ਖੇਤੀ ਦਾ ਕੰਮ ਕਰਦਾ ਸੀ।

ਬਾਦਲ ਸਰਕਾਰ ਨੇ ਦਿੱਤੇ ਸੀ ਕਿਸਾਨਾਂ ਦੇ ਹੱਕ : ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਕਿਸਾਨਾਂ, ਪੰਜਾਬ ਅਤੇ ਪੰਜਾਬੀਆਂ ਦੇ ਹਿੱਤ ਵਿੱਚ ਕੰਮ ਕੀਤਾ ਹੈ। ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਹੀ ਸੀ ਜਿਸ ਨੇ ਕਿਸਾਨਾਂ ਨੂੰ ਖੇਤੀ ਲਈ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਸੀ। ਜਿਸ ਕਾਰਨ ਪੰਜਾਬ ਵਿੱਚ ਖੇਤੀ ਇੱਕ ਲਾਹੇਵੰਦ ਧੰਦਾ ਬਣ ਗਈ। ਪਰ ਕੇਂਦਰ ਸਰਕਾਰ ਅਤੇ ਸੂਬੇ ਦੀ ਮੌਜੂਦਾ 'ਆਪ' ਸਰਕਾਰ ਦੀ ਉਦਾਸੀਨਤਾ ਕਾਰਨ ਕਿਸਾਨ ਕਰਜ਼ੇ 'ਚ ਡੁੱਬ ਰਹੇ ਹਨ।

ਅੰਦੋਲਨ 'ਚ ਗਈ ਕਿਸਾਨਾਂ ਦੀ ਜਾਨ : ਕਿਸਾਨ ਖੁਦਕੁਸ਼ੀਆਂ ਵੱਲ ਵਧ ਰਿਹਾ ਹੈ। ਐਨ.ਕੇ.ਸ਼ਰਮਾ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਦਾ ਅੰਦੋਲਨ ਦੋ ਸਾਲ ਤੱਕ ਦਿੱਲੀ ਬਾਰਡਰ 'ਤੇ ਚੱਲਿਆ, ਹੁਣ 13 ਫਰਵਰੀ ਤੋਂ ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਧਰਨਾ ਚੱਲ ਰਿਹਾ ਹੈ। ਕੇਂਦਰ ਅਤੇ ਸੂਬਾ ਸਰਕਾਰਾਂ ਨੇ ਕਿਸਾਨਾਂ ਦੀ ਭਲਾਈ ਬਾਰੇ ਇੱਕ ਵਾਰ ਵੀ ਨਹੀਂ ਸੋਚਿਆ, ਹੁਣ ਤੱਕ ਦੋ ਦਰਜਨ ਤੋਂ ਵੱਧ ਕਿਸਾਨ ਮਰ ਚੁੱਕੇ ਹਨ। ਇਸ ਮੌਕੇ ਅਕਾਲੀ ਦਲ ਦੇ ਪੀ ਏ ਸੀ ਮੈਂਬਰ ਆਕਾਸ਼ ਸ਼ਰਮਾ ਬਾਕਸ ਤੇ ਸੁਖਬੀਰ ਸਿੰਘ ਸਨੌਰ ਵੀ ਹਾਜ਼ਰ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.