ETV Bharat / state

ਹੋਲੀ ਮੌਕੇ ਸ਼ਰਾਰਤੀ ਅਨਸਰਾਂ ਨੂੰ ਲੈਕੇ ਪੁਲਿਸ ਦੀ ਸਖਤੀ, ਸ਼ਰਾਬ ਪੀਕੇ ਗੱਡੀਆਂ ਚਲਾਉਣ ਵਾਲਿਆਂ ਦੇ ਕੱਟੇ ਚਲਾਨ - police are strict about mischievous

author img

By ETV Bharat Punjabi Team

Published : Mar 25, 2024, 1:41 PM IST

police are strict about mischievous elements,On the occasion of Holi In Ludhiana
ਹੋਲੀ ਮੌਕੇ ਸ਼ਰਾਰਤੀ ਅਨਸਰਾਂ ਨੂੰ ਲੈਕੇ ਪੁਲਿਸ ਦੀ ਸਖਤੀ, ਸ਼ਰਾਬ ਪੀਕੇ ਗੱਡੀਆਂ ਚਲਾਉਣ ਵਾਲਿਆਂ ਦੇ ਕੱਟੇ ਚਲਾਨ

HOLI CELEBRATION: ਹੋਲੀ ਮੌਕੇ ਹੁੱਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਸਖ਼ਤ ਨਜ਼ਰ ਆ ਰਹੀ ਹੈ। ਪੁਲਿਸ ਵੱਲੋਂ ਸ਼ਹਿਰ ’ਚ ਮਾਹੌਲ ਖਰਾਬ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਚਲਾਨ ਕੱਟੇ ਜਾ ਰਹੇ ਹਨ।

ਹੋਲੀ ਮੌਕੇ ਸ਼ਰਾਰਤੀ ਅਨਸਰਾਂ ਨੂੰ ਲੈਕੇ ਪੁਲਿਸ ਦੀ ਸਖਤੀ

ਲੁਧਿਆਣਾ : ਅੱਜ ਦੇਸ਼ ਭਰ ਵਿੱਚ ਰੰਗ ਬਿਰੰਗੇ ਰੰਗਾਂ ਦਾ ਤਿਉਹਾਰ ਹੋਲੀ,ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਇਸ ਮੌਕੇ ਹੋਲੀ ਨੂੰ ਲੈ ਕੇ ਸ਼ਰਾਰਤੀ ਅਨਸਰਾਂ ਵੱਲੋਂ ਕੁਝ ਹੱਲਾ ਨਾ ਕੀਤਾ ਜਾਵੇ ਇਸ ਨੂੰ ਲੈਕੇ ਵੀ ਧਿਆਨ ਰੱਖਿਆ ਜਾ ਰਿਹਾ ਹੈ। ਇਸ ਸਬੰਧ 'ਚ ਲੁਧਿਆਣਾ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਖਿਲਾਫ ਕਾਰਵਾਈ ਕਰਨ ਲਈ ਸਪੈਸ਼ਲ ਨਾਕੇ ਲਗਾਏ ਗਏ ਹਨ ਅਤੇ ਜੋ ਲੋਕ ਦਾਰੂ ਪੀ ਕੇ ਮੋਟਰਸਾਈਕਲ ਚਲਾਉਂਦੇ ਹਨ ਉਹਨਾਂ ਉੱਤੇ ਨਿਯਮ ਭੰਗ ਕਰਨ ਦੀ ਕਾਰਵਾਈ ਤਹਿਤ ਉਹਨਾਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ।

ਹੁੱਲੜਬਾਜ਼ੀ ਕਰਨ ਵਾਲਿਆਂ ਖਿਲਾਫ ਕਾਰਵਾਈ : ਦੱਸਣਯੋਗ ਹੈ ਕਿ ਜਿਥੇ ਲੋਕਾਂ ਨੇ ਵੀ ਘਰਦਿਆਂ ਨਾਲ ਸਹੀ ਤਰੀਕੇ ਬਿਨਾਂ ਖੱਪ ਖਾਨੇ ਤੋਂ ਹੋਲੀ ਮਨਾਉਣ ਦੀ ਪਹਿਲ ਕੀਤੀ ਹੈ। ਉਥੇ ਹੀ ਕੁਝ ਲੋਕ ਦਾਰੂ ਪੀ ਕੇ ਜਾਂ ਫਿਰ ਮੋਟਰਸਾਈਕਲਾਂ ਉੱਪਰ ਟਰਿਪਲ ਰਾਈਡਿੰਗ ਕਰ ਹੁੱਲੜਬਾਜ਼ੀ ਕਰਦੇ ਨਜ਼ਰ ਆਉਂਦੇ ਹਨ। ਜਿਸ ਦੇ ਮੱਦੇਨਜ਼ਰ ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ ਸਪੈਸ਼ਲ ਨਾਕੇ ਲਗਾਏ ਗਏ ਹਨ ਅਤੇ ਸਵੇਰ ਤੋਂ ਹੀ ਪੁਲਿਸ ਵੱਲੋਂ ਹੁਲੜਬਾਜੀ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ। ਜਿੱਥੇ ਕੋਈ ਟਰਿਪਲ ਰਾਈਡਿੰਗ ਕਰਦਾ ਹੈ ਉਸ ਨੂੰ ਵੀ ਰੋਕ ਕੇ ਚਲਾਨ ਕੱਟਿਆ ਜਾਂਦਾ ਹੈ ਅਤੇ ਜੇਕਰ ਕੋਈ ਦਾਰੂ ਪੀ ਕੇ ਵਾਹਨ ਚਲਾਉਂਦਾ ਹੈ ਤਾਂ ਪੁਲਿਸ ਅਧਿਕਾਰੀ ਉਸਦਾ ਵੀ ਚਲਾਨ ਕੱਟ ਰਹੇ ਹਨ।

ਘਰ ਦੇ ਵਿੱਚ ਹੀ ਤਿਉਹਾਰ ਮਨਾਉਣ ਦੀ ਅਪੀਲ : ਇਸ ਮੌਕੇ ਬੋਲਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲੁਧਿਆਣਾ ਪੁਲਿਸ ਕਮਿਸ਼ਨਰ ਵੱਲੋਂ ਸਪੈਸ਼ਲ ਨਾਕਾਬੰਦੀ ਦੇ ਆਦੇਸ਼ ਦਿੱਤੇ ਗਏ ਸਨ। ਜਿਸ ਕਾਰਨ ਪੂਰੇ ਲੁਧਿਆਣੇ ਜਿਲ੍ਹੇ ਵਿੱਚ ਨਾਕਾਬੰਦੀ ਕੀਤੀ ਗਈ ਹੈ ਅਤੇ ਕਾਨੂੰਨ ਤੋੜਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਦੇ ਚਲਾਨ ਕੱਟੇ ਜਾ ਰਹੇ ਹਨ। ਉਹਨਾਂ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਆਪਣੇ ਘਰ ਦੇ ਵਿੱਚ ਹੀ ਤਿਉਹਾਰ ਨੂੰ ਖੁਸ਼ੀਆਂ ਨਾਲ ਮਨਾਉਣ। ਉੱਥੇ ਹੀ ਕੁਝ ਲੋਕਾਂ ਨੇ ਵੀ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਇਸ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਦਾ ਸੰਦੇਸ਼ ਦਿੱਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.