ETV Bharat / state

ਕਿਤੇ ਮੀਂਹ ਦੀ ਸੰਭਾਵਨਾ ਤਾਂ ਕਿਤੇ ਤੂਫ਼ਾਨ ਦੀ ਚਿਤਾਵਨੀ, ਇਹ ਜ਼ਿਲ੍ਹਾ ਰਿਹਾ ਸਭ ਤੋਂ ਗਰਮ - PUNJAB WEATHER UPDATE

ਪੰਜਾਬ ਵਿੱਚ ਅੱਜ ਮੀਂਹ ਦੀ ਸੰਭਾਵਨਾ ਹੈ ਤੇ ਨਾਲ ਹੀ 13 ਜ਼ਿਲ੍ਹਿਆਂ ਵਿੱਚ ਤੂਫ਼ਾਨ ਦੀ ਚਿਤਾਵਨੀ ਹੈ। ਪੜ੍ਹੋ ਖ਼ਬਰ...

ਪੰਜਾਬ ਮੌਸਮ ਅੱਪਡੇਟ
ਪੰਜਾਬ ਮੌਸਮ ਅੱਪਡੇਟ (Etv Bharat)
author img

By ETV Bharat Punjabi Team

Published : April 18, 2025 at 8:50 AM IST

2 Min Read

ਚੰਡੀਗੜ੍ਹ: ਬੁੱਧਵਾਰ ਰਾਤ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲੀ ਹੈ। ਇਹ ਰਾਹਤ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਵੀ ਸੂਬੇ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਬਠਿੰਡਾ ਜ਼ਿਲ੍ਹਾ ਰਿਹਾ ਸਭ ਤੋਂ ਵੱਧ ਗਰਮ

ਮੌਸਮ ਦੇ ਤਾਜ਼ਾ ਅੰਕੜਿਆਂ ਅਨੁਸਾਰ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਸੈਲਸੀਅਸ ਘਟਿਆ ਹੈ, ਪਰ ਇਸ ਦੇ ਬਾਵਜੂਦ ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਹੈ। ਇਸ ਦੇ ਨਾਲ ਹੀ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 40.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.4 ਡਿਗਰੀ ਵੱਧ ਹੈ। ਇਸ ਤੋਂ ਇਲਾਵਾ ਕਈ ਹੋਰ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ ਆਮ ਨਾਲੋਂ ਵੱਧ ਸੀ। ਜਿਵੇਂ ਕਿ ਅੰਮ੍ਰਿਤਸਰ 'ਚ ਤਾਪਮਾਨ 37.2 ਡਿਗਰੀ(ਆਮ ਨਾਲੋਂ 2.3 ਡਿਗਰੀ ਵੱਧ), ਲੁਧਿਆਣਾ 'ਚ 38.9 ਡਿਗਰੀ (ਆਮ ਨਾਲੋਂ 3.4 ਡਿਗਰੀ ਵੱਧ), ਪਟਿਆਲਾ 'ਚ 39.8 ਡਿਗਰੀ (ਆਮ ਨਾਲੋਂ 3.6 ਡਿਗਰੀ ਵੱਧ) ਅਤੇ ਮੋਹਾਲੀ 'ਚ 38.4 ਡਿਗਰੀ (ਆਮ ਨਾਲੋਂ 3.1 ਡਿਗਰੀ ਵੱਧ) ਦਰਜ ਕੀਤਾ ਗਿਆ ਹੈ।

ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ

ਇਸ ਦੇ ਨਾਲ ਹੀ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 8 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਨਵਾਂ ਸ਼ਹਿਰ ਵਿੱਚ ਮੀਂਹ ਅਤੇ ਤੂਫ਼ਾਨ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 5 ਜ਼ਿਲ੍ਹਿਆਂ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਪੰਜਾਬ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਪੰਜਾਬ ਦੇ ਵੱਡੇ ਸ਼ਹਿਰਾਂ ਦਾ ਮੌਸਮ

ਅੰਮ੍ਰਿਤਸਰ 'ਚ ਬੱਦਲਵਾਈ ਰਹੇਗੀ ਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਤਾਪਮਾਨ 39 ਡਿਗਰੀ ਦੇ ਨਜ਼ਦੀਕ ਰਹਿਣ ਦੀ ਉਮੀਦ ਹੈ। ਜਲੰਧਰ 'ਚ ਬੱਦਲਵਾਈ ਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਤਾਪਮਾਨ 39 ਡਿਗਰੀ ਦੇ ਨਜ਼ਦੀਕ ਰਹਿਣ ਦੀ ਉਮੀਦ ਹੈ। ਲੁਧਿਆਣਾ 'ਚ ਵੀ ਬੱਦਲਵਾਈ ਰਹੇਗੀ ਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਤਾਪਮਾਨ 40 ਡਿਗਰੀ ਨੇੜੇ ਰਹਿਣ ਦੀ ਉਮੀਦ ਹੈ। ਪਟਿਆਲਾ 'ਚ ਵੀ ਤਾਪਮਾਨ 40 ਡਿਗਰੀ ਤੱਕ ਜਾ ਸਕਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.