ETV Bharat / state

ਤੀਜੇ ਪਾਤਸ਼ਾਹ ਸ੍ਰੀ ਗੁਰੁ ਅਮਰਦਾਸ ਜੀ ਦਾ ਪ੍ਰਕਾਸ਼ ਪੂਰਬ, ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਰਹੀ ਹੈ ਨਤਮਸਤਕ - Prakash Purab Sri Guru Amardas Ji

author img

By ETV Bharat Punjabi Team

Published : May 22, 2024, 12:42 PM IST

Prakash Purab Sri Guru Amardas Ji : ਸਿੱਖਾਂ ਦੇ ਤੀਜੇ ਪਾਤਸ਼ਾਹ ਗੁਰੁ ਅਮਰਦਾਸ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਅੱਜ ਸਵੇਰੇ ਤੋਂ ਗੁਰੂ ਘਰ ਵਿੱਚ ਸੰਗਤ ਨਤਮਸਤਕ ਹੋਣ ਲਈ ਪੁੱਜ ਰਹੀ ਹੈ।

PRAKASH PURAB SRI GURU AMARDAS JI
ਸ੍ਰੀ ਗੁਰੁ ਅਮਰਦਾਸ ਜੀ ਦਾ ਪ੍ਰਕਾਸ਼ ਪੂਰਬ (ETV Bharat Amritsar)

ਸ੍ਰੀ ਗੁਰੁ ਅਮਰਦਾਸ ਜੀ ਦਾ ਪ੍ਰਕਾਸ਼ ਪੂਰਬ (ETV Bharat Amritsar)


ਅੰਮ੍ਰਿਤਸਰ : ਸਿੱਖਾਂ ਦੇ ਤੀਜੇ ਪਾਤਸ਼ਾਹ ਗੁਰੂ ਅਮਰਦਾਸ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸਵੇਰੇ ਤੋਂ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਨਤਮਸਤਕ ਹੋਣ ਲਈ ਪੁੱਜ ਰਹੀ ਹੈ। ਉੱਥੇ ਹੀ ਦੇਸ਼-ਵਿਦੇਸ਼ ਤੋਂ ਆਈ ਸੰਗਤ ਨੇ ਵੀ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਂਦੇ ਹੋਏ ਖੁਸ਼ੀਆਂ ਲਈ ਅਰਦਾਸ ਕੀਤੀ।

ਲੰਗਰ ਪ੍ਰਥਾ ਦਾ ਵਿਸਥਾਰ : ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦਾ ਜਨਮ 1479 ਈ. ਨੂੰ ਪਿੰਡ ਬਾਸਰਕੇ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪਿਤਾ ਤੇਜਭਾਨ ਤੇ ਮਾਤਾ ਲੱਖੋ ਜੀ ਦੇ ਗ੍ਰਹਿ ਵਿਖੇ ਹੋਇਆ ਸੀl ਆਪ ਜੀ ਦੇ ਧਰਮ-ਪਤਨੀ ਮਾਤਾ ਮਨਸਾ ਦੇਵੀ ਜੀ ਸਨ। ਆਪ ਜੀ ਦੇ ਘਰ ਦੋ ਪੁੱਤਰ ਮੋਹਨ ਜੀ ਤੇ ਸੋਹਰੀ ਜੀ ਅਤੇ ਦੋ ਪੁੱਤਰੀਆਂ ਬੀਬੀ ਦਾਨੀ ਜੀ ਤੇ ਬੀਬੀ ਭਾਨੀ ਜੀ ਨੇ ਜਨਮ ਲਿਆ। ਆਪ ਜੀ ਨੂੰ 1552 ਈ: ਵਿੱਚ ਗੁਰਗੱਦੀ ਪ੍ਰਾਪਤ ਹੋਈ। ਆਪ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਅਨੇਕਾਂ ਕੰਮ ਕੀਤੇ ਜਿਵੇ ਗੋਇੰਦਵਾਲ ਵਿਖੇ ਬਾਉਲੀ ਦਾ ਨਿਰਮਾਣ, ਲੰਗਰ ਪ੍ਰਥਾ ਦਾ ਵਿਸਥਾਰ ਆਦਿ। ਆਪ ਜੀ ਨੇ ਜਾਤੀ - ਪ੍ਰਥਾ, ਛੂਤ - ਛਾਤ, ਪਰਦੇ ਦਾ ਰਿਵਾਜ ਅਤੇ ਜਾਤੀ- ਪ੍ਰਥਾ ਜਿਹੀਆਂ ਕੁਰੀਤੀਆਂ ਦਾ ਸੁਧਾਰ ਕੀਤਾ। ਉਨ੍ਹਾਂ ਕਿਹਾ ਅੱਜ ਸਾਨੂੰ ਲੋੜ ਹੈ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਉਨ੍ਹਾਂ ਕਿਹਾ ਕਿ ਬਾਣੀ ਦੇ ਨਾਲ ਜੁੜੋ ਤੇ ਸਿੱਖੀ ਵਾਲੇ ਬਣੋ। ਇਸ ਮੌਕੇ ਉਨ੍ਹਾ ਦੇਸ਼-ਵਿਦੇਸ਼ਾਂ ਵਿਚ ਵਸਦੀ ਸਿੱਖ ਨਾਮ ਲੇਵਾ ਸੰਗਤ ਨੂੰ ਅੱਜ ਇਸ ਪਵਿੱਤਰ ਦਿਹਾੜੇ ਦਿਨ ਦੀ ਮੁਬਾਰਕਬਾਦ ਦਿੱਤੀ।

ਸਰਬੱਤ ਦੇ ਭਲੇ ਦੀ ਅਰਦਾਸ ਕੀਤੀ: ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਦੇ ਦਿਹਾੜੇ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀਆਂ ਸੰਗਤ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਅੱਜ ਸਿੱਖਾਂ ਦੇ ਤੀਜੇ ਪਾਤਸ਼ਾਹ ਗੁਰੁ ਅਮਰਦਾਸ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸਵੇਰੇ ਤੋਂ ਸੰਗਤ ਗੁਰੂ ਘਰ ਵਿਚ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਇਸ ਦੇ ਨਾਲ ਉੱਥੇ ਹੀ ਆਈਆਂ ਹੋਈਆਂ ਸੰਗਤ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.