ETV Bharat / state

ਪੰਜਾਬ ਬਜਟ ਵਿੱਚ ਮੰਤਰੀ ਹਰਪਾਲ ਚੀਮਾ ਨੇ ਕੀਤੇ ਵੱਡੇ ਐਲਾਨ, ਜਾਣੋ ਬਜਟ ਦੀਆਂ ਖਾਸ ਗੱਲਾਂ - PUNJAB BUDGET 2025

ਵਿੱਤੀ ਸਾਲ 2025-26 ਲਈ ਕੁੱਲ ਬਜਟ ਖਰਚ 2,36,080 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਪੜ੍ਹੋ ਬਜਟ ਦੀਆਂ ਖਾਸ ਗੱਲਾਂ...

Punjab Budget 2025
ਪੰਜਾਬ ਬਜਟ (Etv Bharat)
author img

By ETV Bharat Punjabi Team

Published : March 26, 2025 at 11:44 AM IST

Updated : March 26, 2025 at 12:13 PM IST

2 Min Read

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਸਰਕਾਰ ਦਾ ਚੌਥਾ ਬਜਟ ਪੇਸ਼ ਕਰ ਰਹੇ ਹਨ। ਵਿੱਤੀ ਸਾਲ 2025-26 ਲਈ ਕੁੱਲ ਬਜਟ ਖਰਚ 2,36,080 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ ਅਤੇ ਬਜਟ ਦਾ ਥੀਮ ‘ਬਦਲਦਾ ਪੰਜਾਬ’ ਰੱਖਿਆ ਗਿਆ ਹੈ। ਇਹ ਪਿਛਲੀ ਵਾਰ ਨਾਲੋਂ ਲਗਭਗ 15 ਫੀਸਦ ਵੱਧ ਹੈ। ਮੰਤਰੀ ਚੀਮਾ ਨੇ ਕਿਹਾ ਕਿ ਜੀਐੱਸਡੀਪੀ 10 ਫੀਸਦ ਵਧਣ ਦਾ ਅਨੁਮਾਨ ਹੈ। ਪੰਜਾਬ ਨੂੰ ਆਰਥਿਕ ਤੌਰ 'ਤੇ ਮਜ਼ਬੂਤ ​​ਬਣਾਉਣਾ ਹੈ, ਪੰਜਾਬ ਦੇ ਟੈਕਸ ਮਾਲੀਏ ਵਿੱਚ 14 ਫੀਸਦੀ ਵਾਧਾ ਹੋਇਆ ਹੈ।

‘ਪੰਜਾਬ ਤਰੱਕੀ ਦੀ ਰਾਹ 'ਤੇ’

ਬਜਟ ਦਾ ਭਾਸ਼ਣ ਸ਼ੁਰੂ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ "ਮੈਂ ਚੌਥਾ ਬਜਟ ਪੇਸ਼ ਕਰਨ ਜਾ ਰਿਹਾ ਹਾਂ। ਮੇਰੇ ਲਈ ਇਹ ਸਨਮਾਨ ਦੀ ਗੱਲ ਹੈ। ਪਿਛਲੇ ਤਿੰਨ ਸਾਲਾਂ ਵਿੱਚ ਆਈਆਂ ਤਬਦੀਲੀਆਂ ਦੀ ਤਸਵੀਰ ਪੇਸ਼ ਕਰ ਰਿਹਾ ਹਾਂ। ਸਭ ਤੋਂ ਪਹਿਲਾਂ ਮੈਂ ਸੀਐਮ ਭਗਵੰਤ ਮਾਨ ਦਾ ਧੰਨਵਾਦ ਕਰਦਾ ਹਾਂ। ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਤਰੱਕੀ ਦੀ ਰਾਹ 'ਤੇ ਹੈ। ਇੱਕ ਸਮਾਂ ਸੀ ਜਦੋਂ ਭਾਰਤ ਦਾ ਸਭ ਤੋਂ ਖੁਸ਼ਹਾਲ ਸੂਬਾ ਪੰਜਾਬ ਸੀ। ਲੁਧਿਆਣਾ ਨੂੰ ਪੰਜਾਬ ਦਾ ਮਾਨਚੈਸਟਰ ਕਿਹਾ ਜਾਂਦਾ ਸੀ। ਖੇਡਾਂ ਦੇ ਖੇਤਰ ਵਿੱਚ ਜਲੰਧਰ ਸਭ ਤੋਂ ਅੱਗੇ ਸੀ। ਪ੍ਰਤੀ ਵਿਅਕਤੀ ਆਮਦਨ ਦੇ ਮਾਮਲੇ ਵਿੱਚ ਪੰਜਾਬ 1980 ਵਿੱਚ ਪਹਿਲੇ ਨੰਬਰ ’ਤੇ ਸੀ ਪਰ ਅੱਜ ਸਿਆਸੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਲੁੱਟ ਕਾਰਨ ਇਹ 15ਵੇਂ ਸਥਾਨ ’ਤੇ ਹੈ।

‘ਭ੍ਰਿਸ਼ਟ ਅਫਸਰ ਕੀਤੇ ਗ੍ਰਿਫਤਾਰ’

ਮੰਤਰੀ ਹਰਪਾਲ ਚੀਮਾ ਨੇ ਭਾਸ਼ਣ ਦਿੰਦੇ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ। ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ। 817 ਭ੍ਰਿਸ਼ਟ ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੜਕ ਸੁਰੱਖਿਆ ਬਲ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਨੂੰ 144 ਹਾਈਟੈੱਕ ਵਾਹਨ ਦਿੱਤੇ ਗਏ ਹਨ। 118 ਸਕੂਲ ਆਫ਼ ਐਮੀਨੈਂਸ ਬਣਾਏ ਗਏ ਹਨ। ਅਧਿਆਪਕਾਂ ਨੂੰ ਸਿੰਗਾਪੁਰ ਤੋਂ ਸਿਖਲਾਈ ਦਿੱਤੀ ਗਈ ਹੈ। ਖੇਤਾਂ ਦੀ ਸਿੰਚਾਈ ਲਈ ਕਦਮ ਚੁੱਕੇ ਗਏ ਹਨ। ਪੂਰੇ ਸੂਬੇ ਵਿੱਚ ਸੀਐਮ ਯੋਗਸ਼ਾਲਾ ਪ੍ਰੋਗਰਾਮ ਸ਼ੁਰੂ ਹੋ ਗਿਆ ਹੈ। ਪੰਜਾਬ ਵਿੱਚ ਪਿਛਲੇ 3 ਸਾਲਾਂ ਵਿੱਚ 96,836 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ।

ਨਸ਼ਾ ਛੁਡਾਉਣ 'ਤੇ 150 ਕਰੋੜ ਰੁਪਏ ਖਰਚ ਕਰੇਗੀ ਸਰਕਾਰ

ਹਰਪਾਲ ਚੀਮਾ ਨੇ ਕਿਹਾ ਕਿ ਅਸੀਂ ਨਸ਼ਿਆਂ ਖਿਲਾਫ ਮੁਹਿੰਮ ਸ਼ੁਰੂ ਕੀਤੀ ਹੈ। ਸਾਡੀ ਸਰਕਾਰ ਆਉਣ ਤੋਂ ਬਾਅਦ ਨਸ਼ਾ ਤਸਕਰਾਂ 'ਤੇ ਹਮਲੇ ਹੋ ਰਹੇ ਹਨ। ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਅਗਲੇ ਸਾਲ ਪਹਿਲੀ ਡਰੱਗ ਜਨਗਣਨਾ ਹੋਵੇਗੀ। ਸਰਕਾਰ 2025-26 ਵਿੱਚ ਨਸ਼ਾ ਛੁਡਾਉਣ ਲਈ 150 ਕਰੋੜ ਰੁਪਏ ਖਰਚ ਕਰੇਗੀ। ਇਸ ਤੋਂ ਇਲਾਵਾ ਸਰਕਾਰ ਗੈਂਗਸਟਰਾਂ ਨਾਲ ਨਜਿੱਠਣ ਲਈ ਹਰਕਤ ਵਿੱਚ ਹੈ। ਇਸ ਲਈ, ਅਸੀਂ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀ ਨੂੰ ਮਜ਼ਬੂਤ ​​ਕਰਾਂਗੇ। ਇਸ ਦਾ ਸਮਾਂ 30 ਮਿੰਟ ਤੋਂ ਘਟਾ ਕੇ 8 ਮਿੰਟ ਕਰ ਦਿੱਤਾ ਜਾਵੇਗਾ। ERV ਖਰੀਦਣ ਲਈ 125 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਨਵੇਂ 112 ਕੰਟਰੋਲ ਹੈੱਡਕੁਆਰਟਰ ਬਣਾਉਣ ਲਈ 153 ਕਰੋੜ ਰੁਪਏ ਖਰਚ ਕੀਤੇ ਜਾਣਗੇ।

Last Updated : March 26, 2025 at 12:13 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.