ETV Bharat / state

ਭਾਰਤੀ ਹਾਕੀ ਟੀਮ ਦੀ ਜਿੱਤ 'ਤੇ ਖੁੱਲ੍ਹਿਆ ਸੂਬਾ ਸਰਕਾਰ ਦਾ ਪਿਟਾਰਾ, CM ਮਾਨ ਨੇ ਖਿਡਾਰੀਆਂ ਲਈ ਕੀਤਾ ਵੱਡਾ ਐਲਾਨ - Prize for Hockey Platyers

Hockey Team in Paris Olympic: ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ 2024 'ਚ ਕਾਂਸੀ ਦਾ ਤਗਮਾ ਜਿੱਤ ਲਿਆ ਹੈ। ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟੀਮ ਵਿਚਲੇ ਸੂਬੇ ਦੇ ਖਿਡਾਰੀਆਂ ਲਈ ਇਨਾਮਾਂ ਦਾ ਐਲਾਨ ਵੀ ਕਰ ਦਿੱਤਾ ਹੈ।

author img

By ETV Bharat Punjabi Team

Published : Aug 8, 2024, 7:57 PM IST

Updated : Aug 8, 2024, 8:24 PM IST

ਭਗਵੰਤ ਮਾਨ ਤੇ ਹਾਕੀ ਖਿਡਾਰੀ
ਭਗਵੰਤ ਮਾਨ ਤੇ ਹਾਕੀ ਖਿਡਾਰੀ (ETV BHARAT)

ਚੰਡੀਗੜ੍ਹ: ਪੈਰਿਸ ਓਲੰਪਿਕ 2024 'ਚ ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪੇਨ ਨੂੰ 2-1 ਨਾਲ ਮਾਤ ਦਿੱਤੀ ਹੈ। ਇਸ ਦੇ ਚੱਲਦੇ ਭਾਰਤੀ ਹਾਕੀ ਟੀਮ ਨੇ ਕਾਂਸੀ ਦਾ ਤਗਮਾ ਆਪਣੇ ਨਾਮ ਕਰ ਲਿਆ ਹੈ। ਕਰੀਬ 50 ਸਾਲ ਬਾਅਦ ਇਹ ਦੂਜੀ ਵਾਰ ਹੈ ਜਦੋਂ ਭਾਰਤੀ ਹਾਕੀ ਟੀਮ ਨੇ ਲਗਾਤਾਰ ਦੋ ਓਲੰਪਿਕ ਖੇਡਾਂ 'ਚ ਕਾਂਸੀ ਦਾ ਤਗਮਾ ਇਕੱਠੇ ਹੀ ਹਾਸਲ ਕੀਤਾ ਹੋਵੇ। ਉਥੇ ਹੀ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਜਿਥੇ ਹਾਕੀ ਟੀਮ ਦੀ ਜਿੱਤ 'ਤੇ ਵਧਾਈ ਦਿੱਤੀ ਹੈ ਤਾਂ ਉਥੇ ਹੀ ਪੰਜਾਬ ਦੇ ਹਾਕੀ ਖਿਡਾਰੀਆਂ ਲਈ ਨਕਦ ਇਨਾਮ ਰਾਸ਼ੀ ਦਾ ਐਲਾਨ ਵੀ ਕਰ ਦਿੱਤਾ।

ਮੁੱਖ ਮੰਤਰੀ ਨੇ ਦਿੱਤੀ ਵਧਾਈ: ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਐਕਸ 'ਤੇ ਪੋਸਟ ਕਰਦਿਆਂ ਲਿਖਿਆ ਕਿ, ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕਸ ਵਿੱਚ ਇਤਿਹਾਸ ਰਚਦਿਆਂ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਮੈਡਲ ਜਿੱਤਿਆ...ਪੈਰਿਸ ਵਿਖੇ ਭਾਰਤ ਨੇ ਚੌਥਾ ਓਲੰਪਿਕਸ ਮੈਡਲ ਜਿੱਤਿਆ ਹੈ...ਸਾਰੀ ਹਾਕੀ ਟੀਮ ਨੂੰ ਮੁਬਾਰਕਾਂ...ਸਾਡੇ ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਕਪਤਾਨ ਹਰਮਨਪ੍ਰੀਤ ਸਿੰਘ ਤੇ ਵਾਈਸ ਕਪਤਾਨ ਹਾਰਦਿਕ ਸਿੰਘ ਸਮੇਤ 10 ਪੰਜਾਬੀ ਖਿਡਾਰੀ ਸਨ... ਟੀਮ ਦਾ ਹਰ ਖਿਡਾਰੀ ਜੀਅ ਜਾਨ ਨਾਲ ਖੇਡਿਆ...ਚੱਕ ਦੇ ਇੰਡੀਆ।

ਪੰਜਾਬ ਦੇ ਖਿਡਾਰੀਆਂ ਨੂੰ ਮਿਲੇਗਾ ਇੱਕ ਕਰੋੜ: ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਐਕਸ ਪੋਸਟ 'ਚ ਲਿਖਿਆ ਕਿ, ਸੂਬੇ ਦੀ ਖੇਡ ਨੀਤੀ ਦੇ ਤਹਿਤ ਕਾਂਸੀ ਦਾ ਤਗਮਾ ਜਿੱਤਣ ਵਾਲੇ ਪੰਜਾਬ ਦੇ ਸਾਰੇ ਖਿਡਾਰੀਆਂ ਨੂੰ 1 ਕਰੋੜ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

ਕਾਬਿਲੇਗੌਰ ਹੈ ਕਿ ਹਾਕੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਤੇ ਵਾਈਸ ਕਪਤਾਨ ਸਮੇਤ 10 ਖਿਡਾਰੀ ਪੰਜਾਬ ਦੇ ਹਨ, ਜਿਨ੍ਹਾਂ ਨੇ ਉਲੰਪਿਕ ਖੇਡਾਂ ਵਿੱਚ ਸ਼ਾਨਦਾਰ ਹਾਕੀ ਖੇਡੀ। ਹਰਮਨਪ੍ਰੀਤ ਸਿੰਘ ਨੇ 10 ਗੋਲ ਕੀਤੇ। ਇਨ੍ਹਾਂ ਖਿਡਾਰੀਆਂ ਨੂੰ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਇਕ-ਇਕ ਕਰੋੜ ਰੁਪਏ ਦੇ ਨਗਦ ਇਨਾਮਾਂ ਨਾਲ ਨਿਵਾਜਿਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 52 ਸਾਲ ਬਾਅਦ ਪਹਿਲੀ ਵਾਰ ਭਾਰਤ ਨੇ ਓਲੰਪਿਕਸ ਵਿੱਚ ਹਾਕੀ ਵਿੱਚ ਲਗਾਤਾਰ ਦੋ ਵਾਰ ਤਮਗਾ ਜਿੱਤਿਆ। ਭਾਰਤ ਨੇ ਟੋਕੀਓ ਤੇ ਪੈਰਿਸ ਵਿਖੇ ਹੋਈਆਂ ਉਲੰਪਿਕ ਖੇਡਾਂ ਵਿੱਚ ਹੁਣ ਲਗਾਤਾਰ ਦੋ ਤਮਗ਼ੇ ਜਿੱਤੇ ਹਨ। ਇਸ ਤੋਂ ਪਹਿਲਾਂ ਲਗਾਤਾਰ ਦੋ ਤਮਗ਼ੇ 1968 ਮੈਕਸੀਕੋ ਤੇ 1972 ਮਿਊਨਿਖ ਜਿੱਤੇ ਸਨ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਇਹ ਇਤਿਹਾਸਕ ਜਿੱਤ ਦੇਸ਼ ਵਿੱਚ ਕੌਮੀ ਖੇਡ ਦੀ ਪੁਰਾਣੀ ਸ਼ਾਨ ਬਹਾਲੀ ਲਈ ਰਾਹ ਪੱਧਰਾ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਪੇਨ ਵਿਰੁੱਧ ਇਸ ਸ਼ਾਨਦਾਰ ਜਿੱਤ ਨਾਲ ਸਮੁੱਚੀ ਟੀਮ ਨੇ ਪੂਰੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ ਅਤੇ ਇਹ ਜਿੱਤ ਖੇਡ ਇਤਿਹਾਸ ਵਿੱਚ ਸੁਨਹਿਰੀ ਸ਼ਬਦਾਂ ਵਿੱਚ ਦਰਜ ਹੋਵੇਗੀ। ਟੀਮ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਟੀਮ ਨੇ ਇੱਕ ਵਾਰ ਫਿਰ ਦੇਸ਼ ਦੇ ਮਹਾਨ ਹਾਕੀ ਖਿਡਾਰੀਆਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਿਆ ਹੈ।

Last Updated : Aug 8, 2024, 8:24 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.