ETV Bharat / state

ਜਲੰਧਰ ਪੁਲਿਸ ਨੇ ਵਿੱਕੀ ਗੌਂਡਰ ਤੇ ਪ੍ਰੇਮਾ ਲਾਹੌਰੀਆ ਗੈਂਗ ਦੇ 4 ਸਾਥੀਆਂ ਨੂੰ ਕੀਤਾ ਗ੍ਰਿਫਤਾਰ - gangster vickyy gounder gang

author img

By ETV Bharat Punjabi Team

Published : Mar 30, 2024, 2:17 PM IST

Punjab Jalandhar Police Arrested 4 Associates Vicky Gounder Prema Lahoria Gang
ਜਲੰਧਰ ਪੁਲਿਸ ਨੇ ਵਿੱਕੀ ਗੌਂਡਰ ਤੇ ਪ੍ਰੇਮਾ ਲਾਹੌਰੀਆ ਗੈਂਗ ਦੇ 4 ਸਾਥੀਆਂ ਨੂੰ ਕੀਤਾ ਗ੍ਰਿਫਤਾਰ

CIA Staff Jalandhar: ਬੀਤੇ ਦਿਨੀਂ ਜਲੰਧਰ ਪੁਲਿਸ ਵੱਲੋਂ ਐਨਕਾਊਂਟਰ 'ਚ ਕਾਬੂ ਕੀਤੇ ਗੈਂਗਸਟਰਾਂ ਨੂੰ ਲੈਕੇ ਵੱਡਾ ਖੁਲਾਸਾ ਕੀਤਾ ਹੈ। ਇਹਨਾਂ ਗੈਂਗਸਟਰਾਂ ਦਾ ਸਬੰਧ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਨਾਲ ਦੱਸਿਆ ਗਿਆ ਹੈ। ਜੋ ਕਿ ਵਿਰੋਧੀ ਧਿਰ ਦੇ ਗੈਂਗਸਟਰ ਨੂੰ ਮਾਰਨ ਲਈ ਬਾਹਰੀ ਸੂਬੇ ਤੋਂ ਹਥਿਆਰ ਲੈਕੇ ਆਏ ਸਨ।

ਚੰਡੀਗੜ੍ਹ : ਬੀਤੇ ਦਿਨੀਂ ਪੰਜਾਬ ਦੇ ਜਲੰਧਰ ਵਿਖੇ ਅਬਾਦਪੁਰਾ ਇਲਾਕੇ ਵਿੱਚ ਸਿਟੀ ਪੁਲਿਸ ਵੱਲੋਂ ਕੀਤੇ ਗਏ ਐਕਾਊਂਟਰ ਦੌਰਾਨ ਕਾਬੂ ਕੀਤੇ 4 ਗੈਂਗਸਟਰਾਂ ਨੂੰ ਲੈਕੇ ਪੁਲਿਸ ਨੇ ਅਜੇ ਵੱਡੇ ਖੁਲਾਸੇ ਕੀਤੇ ਹਨ। ਚਿੰਟੂ ਬਦਮਾਸ਼ ਅਤੇ ਉਸ ਦੇ 3 ਸਾਥੀਆਂ ਦਾ ਸਬੰਧ ਪੁਲਿਸ ਨੇ ਪ੍ਰੇਮਾ ਲਾਹੌਰੀਆ ਅਤੇ ਵਿੱਕੀ ਗੌਂਡਰ ਗੈਂਗ ਨਾਲ ਦੱਸਿਆ ਹੈ। ਮਾਮਲੇ ਸਬੰਧੀ ਜਾਣਕਾਰੀ ਖੁਦ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪੋਸਟ ਜ਼ਰੀਏ ਦਿੱਤੀ। ਜਿਸ ਵਿੱਚ ਉਹਨਾਂ ਲਿਖਿਆ ਕਿ ਅਬਾਦਪੁਰਾ ਵਿਖੇ ਹੋਏ ਐਨਕਾਊਂਟਰ ਵਿੱਚ ਕਾਬੂ ਕੀਤੇ ਮੁਲਜ਼ਮ ਪੰਜਾਬ ਦੇ ਨਾਮੀ ਗੁੰਡਾ ਗੈਂਗ ਦੇ ਸਰਗਨਾ ਵਿੱਕੀ ਗੌਂਡਰ ਅਤੇ ਪ੍ਰੇਮਾ ਲਹੌਰੀਆ ਨਾਲ ਸਬੰਧਤ ਹਨ ਜਿੰਨਾਂ ਦੀ ਮਨਸ਼ਾ ਨੇ ਜਲੰਧਰ ਵਿੱਚ ਵਿਰੋਧੀ ਗੈਂਗਸਟਰ ਸੱਪ ਅਤੇ ਮਨੀ ਦਾ ਕਤਲ ਕਰਨਾ ਸੀ। ਇਸ ਦੇ ਲਈ ਮੁਲਜ਼ਮ ਝਾਰਖੰਡ ਅਤੇ ਯੂਪੀ ਤੋਂ ਹਥਿਆਰ ਲੈ ਕੇ ਆਏ ਸਨ।

ਬਦਮਾਸ਼ਾਂ ਤੋਂ ਬਰਾਮਦ ਹੋਏ ਹਥਿਆਰ : ਦੱਸਣਯੋਗ ਹੈ ਕਿ ਇੰਨਾਂ ਮੁਲਜ਼ਮਾਂ ਤੋਂ ਕਮਿਸ਼ਨਰੇਟ ਪੁਲਿਸ ਨੇ ਕਰੀਬ 6 ਨਾਜਾਇਜ਼ ਪਿਸਤੌਲ, 22 ਕਾਰਤੂਸ ਅਤੇ 6 ਮੈਗਜ਼ੀਨ ਬਰਾਮਦ ਕੀਤੇ ਹਨ। ਪਾਰਕਿੰਗ ਦੇ ਠੇਕੇ ਨੂੰ ਲੈ ਕੇ ਚਿੰਟੂ ਦਾ ਐਂਟੀ ਗੈਂਗ ਨਾਲ ਝਗੜਾ ਚੱਲ ਰਿਹਾ ਸੀ। ਫੜੇ ਗਏ ਗੈਂਗਸਟਰਾਂ ਦੀ ਪਛਾਣ ਚਿੰਟੂ ਸੈਣੀ, ਨੀਰਜ, ਸਾਜਨ ਜੋਸ਼ੀ ਅਤੇ ਕਿਸ਼ਨ ਉਰਫ ਗੰਜਾ ਵਜੋਂ ਹੋਈ ਹੈ। ਪੁਲਿਸ ਨੇ ਸਾਰਿਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਹੈ।

ਪੁਲਿਸ ਨੇ ਚਾਰਾਂ ਦਾ ਆਬਾਦਪੁਰਾ ਵਿੱਚ ਐਨਕਾਊਂਟਰ ਕੀਤਾ ਸੀ: ਦੱਸ ਦੇਈਏ ਕਿ ਵੀਰਵਾਰ ਦੇਰ ਰਾਤ ਸਿਟੀ ਪੁਲਿਸ ਦੀ ਸੀਆਈਏ ਸਟਾਫ਼ ਦੀਆਂ ਟੀਮਾਂ ਨੇ ਆਬਾਦਪੁਰਾ ਵਿੱਚ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਚਿੰਟੂ ਨੂੰ ਜਦੋਂ ਇਸ ਛਾਪੇਮਾਰੀ ਦੀ ਸੂਹ ਲੱਗੀ ਤਾਂ ਉਸ ਨੇ ਭਜਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸ ਨੇ ਪੁਲਿਸ 'ਤੇ ਗੋਲੀ ਚਲਾ ਦਿੱਤੀ। ਦੋਵਾਂ ਪਾਸਿਆਂ ਤੋਂ ਕਰੀਬ 12 ਗੋਲੀਆਂ ਚਲਾਈਆਂ ਗਈਆਂ। ਸਾਰੀ ਘਟਨਾ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਦੋਸ਼ੀ ਪੁਲਿਸ ਪਾਰਟੀ ਨੂੰ ਦੇਖ ਕੇ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਹਨ। ਚਾਰਾਂ ਖ਼ਿਲਾਫ਼ ਥਾਣਾ ਸਦਰ-6 ਵਿੱਚ ਕਤਲ ਦੀ ਕੋਸ਼ਿਸ਼, ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਕਤਲ ਕੇਸ ਵਿੱਚ ਜ਼ਮਾਨਤ ’ਤੇ ਆਇਆ ਸੀ ਚਿੰਟੂ : ਗੈਂਗਸਟਰ ਚਿੰਟੂ ਖ਼ਿਲਾਫ਼ ਪਹਿਲਾਂ ਵੀ ਜਲੰਧਰ ਸ਼ਹਿਰ ਅਤੇ ਦਿਹਾਤੀ ਇਲਾਕਿਆਂ ਵਿੱਚ ਕਈ ਕੇਸ ਦਰਜ ਹਨ। ਜਾਣਕਾਰੀ ਅਨੁਸਾਰ ਫੜੇ ਗਏ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ। ਜਦੋਂਕਿ ਚਿੰਟੂ ਕਤਲ ਕੇਸ ਵਿੱਚ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਜੇਲ ਤੋਂ ਆਉਣ ਤੋਂ ਬਾਅਦ ਚਿੰਟੂ ਨੇ ਕਈ ਅਪਰਾਧ ਕੀਤੇ ਸਨ। ਚਿੰਟੂ ਖ਼ਿਲਾਫ਼ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਦਰਜਨਾਂ ਕੇਸ ਦਰਜ ਹਨ। ਚਿੰਟੂ ਨੇ ਪਿਛਲੇ ਇੱਕ ਮਹੀਨੇ ਵਿੱਚ ਸ਼ਹਿਰ ਵਿੱਚ ਕਈ ਵਾਰਦਾਤਾਂ ਕੀਤੀਆਂ ਸਨ। ਬੀਤੇ ਦਿਨ ਉਕਤ ਮੁਲਜ਼ਮਾਂ ਨੇ ਥਾਣਾ ਡਿਵੀਜ਼ਨ ਨੰਬਰ 3 ਦੇ ਖੇਤਰ ਵਿੱਚੋਂ ਬਦਮਾਸ਼ ਤੋਤੇ ਨੂੰ ਅਗਵਾ ਕਰ ਲਿਆ ਸੀ। ਫਿਲਹਾਲ ਪੁਲਿਸ ਵੱਲੋਂ ਇਹਨਾਂ ਮੁਲਜ਼ਮਾਂ ਤੋਂ ਹੋਰ ਵੀ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.