ETV Bharat / state

ਪੰਜਾਬ ਪੁਲਿਸ ਨੇ ਕਾਬੂ ਕੀਤੇ ਨਾਮੀ ਗੈਂਗਸਟਰ, DGP ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

author img

By ETV Bharat Punjabi Team

Published : Mar 15, 2024, 1:57 PM IST

Punjab Police caught two gangsters with 2 pistols-10 cartridges,They were active in many districts, opened fire on STF in Ludhiana
ਪੰਜਾਬ ਪੁਲਿਸ ਨੇ ਕਾਬੂ ਕੀਤੇ ਨਾਮੀ ਗੈਂਗਸਟਰ, DGP ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਪੰਜਾਬ ਵਿੱਚ ਪੁਲਿਸ ਲਗਾਤਾਰ ਗੈਂਗਸਟਰਵਾਰ ਉੱਤੇ ਨਕੇਲ ਕੱਸ ਰਹੀ ਹੈ। ਹਾਲ ਹੀ ਵਿੱਚ ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਗਰਮ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਚੰਡੀਗੜ੍ਹ : ਪੰਜਾਬ ਵਿੱਚ ਲਗਾਤਾਰ ਵੱਧ ਰਹੇ ਅਪਰਾਧ ਉੱਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਗਰਮ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜ੍ਹੇ ਗਏ ਮੁਲਜ਼ਮ ਗੈਂਗਸਟਰ ਲਹਿੰਬਰ ਅਤੇ ਨੂਰਵਾਲਾ ਦੇ ਕਹਿਣ 'ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਨੇ ਇਨ੍ਹਾਂ ਕੋਲੋਂ 2 ਪਿਸਤੌਲ ਅਤੇ 10 ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹਨਾਂ ਮੁਲਜ਼ਮਾਂ ਕੋਲੋਂ ਕਈ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਨ੍ਹਾਂ ਖੇਤਰਾਂ ਵਿੱਚ ਸਰਗਰਮ ਸਨ: ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਮੁੱਖ ਤੌਰ ’ਤੇ ਲੁਧਿਆਣਾ, ਜਗਰਾਉਂ, ਮੋਗਾ, ਬਠਿੰਡਾ ਅਤੇ ਸੰਗਰੂਰ ਖੇਤਰਾਂ ਵਿੱਚ ਸਰਗਰਮ ਸਨ। ਗ੍ਰਿਫਤਾਰ ਰਿੰਕੂ ਅਤੇ ਬੱਬੂ ਕਤਲ, ਕਤਲ ਦੀ ਕੋਸ਼ਿਸ਼, ਅਗਵਾ ਅਤੇ ਫਿਰੌਤੀ ਵਰਗੇ ਮਾਮਲਿਆਂ ਵਿੱਚ ਸ਼ਾਮਲ ਸਨ।

ਕਾਂਗਰਸ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੇ ਆਪਣੀ ਵਿਧਾਇਕੀ ਤੋਂ ਦਿੱਤਾ ਅਸਤੀਫਾ

ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਆਪ ਵਿੱਚ ਸ਼ਾਮਲ: ਮੁੱਖ ਮੰਤਰੀ ਮਾਨ ਨੇ ਕੀਤਾ ਸਵਾਗਤ, ਹੁਸ਼ਿਆਰਪੁਰ ਤੋਂ ਲੜਨਗੇ ਲੋਕ ਸਭਾ ਚੋਣ

ਲੋਕ ਸਭਾ ਟਿਕਟ ਮਿਲਣ ਤੋਂ ਬਾਅਦ ਪਹਿਲੀ ਵਾਰ ਬਠਿੰਡਾ ਪਹੁੰਚੇ ਕੈਬਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਲੁਧਿਆਣਾ 'ਚ ਮਾਮਲਾ ਦਰਜ ਹੋਇਆ ਹੈ: ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਿੰਕੂ ਖ਼ਿਲਾਫ਼ ਮੋਗਾ ਵਿੱਚ ਕਤਲ ਦਾ ਕੇਸ ਦਰਜ ਹੈ। ਨਾਲ ਹੀ ਉਸ ਨੂੰ ਪੀ.ਓ. ਪੁਲਿਸ ਕਾਫੀ ਸਮੇਂ ਤੋਂ ਉਸ ਦੀ ਭਾਲ ਕਰ ਰਹੀ ਸੀ। ਇਸ ਤਰ੍ਹਾਂ ਮੁਲਜ਼ਮ ਬੱਬੂ ਖ਼ਿਲਾਫ਼ ਜੂਨ 2023 ਵਿੱਚ ਲੁਧਿਆਣਾ ਵਿੱਚ ਐਸਟੀਐਫ ’ਤੇ ਗੋਲੀ ਚਲਾਉਣ ਦਾ ਕੇਸ ਦਰਜ ਹੈ। ਉਸ ਸਮੇਂ ਤੋਂ ਉਹ ਫਰਾਰ ਸੀ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਸ ਖਿਲਾਫ ਕਿਸ ਜ਼ਿਲੇ 'ਚ ਮਾਮਲਾ ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ 'ਚ ਕਈ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਨੁੰ ਪੰਜਾਬ ਪੁਲਿਸ ਵੱਲੋਂ ਕਾਬੂ ਕੀਤਾ ਚੁਕਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਗੈਂਗਸਟਰਵਾਦ ਨੂੰ ਖਤਮ ਕਰਨ ਦੇ ਲਈ ਹਰ ਹੀਲੇ ਕੀਤੇ ਜਾ ਰਹੇ ਹਨ। ਪੰਜਾਬ ਦੀ ਨੌਜਵਾਨ ਪੀੜੀ ਨੂੰ ਕੁਰਾਹੇ ਪਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.