ਚੰਡੀਗੜ੍ਹ: ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਕਾਰਨ ਇੱਕ ਚੱਕਰਵਾਤੀ ਸਰਕੂਲੇਸ਼ਨ ਪੰਜਾਬ ਅਤੇ ਦੋ ਗੁਆਂਢੀ ਰਾਜਾਂ ਵਿੱਚ ਐਕਟਿਵ ਹੋ ਗਿਆ ਹੈ, ਜਿਸ ਕਾਰਨ ਅੱਜ ਪੰਜਾਬ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਪਰ ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭੱਵਿਖਬਾਣੀ ਕੀਤੀ ਗਈ ਹੈ। ਅੱਜ ਪੰਜਾਬ ਦਾ ਪਠਾਨਕੋਟ ਸ਼ਹਿਰ ਸਭ ਤੋਂ ਵਧ ਠੰਢਾ ਹੈ, ਜਿੱਥੇ ਘੱਟ ਤੋਂ ਘੱਟ ਤਾਪਮਾਨ 4.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਤਾਪਮਾਨ ਘਟੇਗਾ, ਠੰਢ ਵਧੇਗੀ
ਚੱਕਰਵਾਤੀ ਸਰਕੂਲੇਸ਼ਨ ਕਾਰਨ ਪੰਜਾਬ ਵਿੱਚ ਇਸ ਸਮੇਂ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਹੈ, ਜਦਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਆਉਣ ਵਾਲੇ 48 ਘੰਟਿਆਂ 'ਚ ਘੱਟੋ-ਘੱਟ ਤਾਪਮਾਨ 'ਚ 4 ਡਿਗਰੀ ਦੀ ਗਿਰਾਵਟ ਆਵੇਗੀ, ਜਿਸ ਨਾਲ ਠੰਢ ਵਧੇਗੀ।
ਇੱਥੇ ਮੀਂਹ ਪੈਣ ਦੀ ਸੰਭਾਵਨਾ
ਹਾਲਾਂਕਿ, ਮੌਸਮ ਵਿਭਾਗ ਵੱਲੋਂ ਧੁੰਦ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਉਨ੍ਹਾਂ ਵਿੱਚ ਪਠਾਨਕੋਟ, ਰੂਪਨਗਰ ਅਤੇ ਸੰਗਰੂਰ ਸ਼ਾਮਲ ਹਨ। ਬੁੱਧਵਾਰ ਦੇ ਘੱਟੋ-ਘੱਟ ਤਾਪਮਾਨ ਵਿੱਚ 1.6 ਡਿਗਰੀ ਦਾ ਵਾਧਾ ਦੇਖਿਆ ਗਿਆ ਅਤੇ ਇਹ ਤਾਪਮਾਨ ਆਮ ਨਾਲੋਂ 4.3 ਡਿਗਰੀ ਵੱਧ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 1.7 ਡਿਗਰੀ ਦੀ ਗਿਰਾਵਟ ਨਾਲ ਆਮ ਨਾਲੋਂ 3 ਡਿਗਰੀ ਵੱਧ ਦਰਜ ਕੀਤਾ ਜਾ ਰਿਹਾ ਹੈ।
Observed #Minimum #Temperature over #Punjab, #Haryana & #Chandigarh date 23-01-2025 pic.twitter.com/SijwxDiFTG
— IMD Chandigarh (@IMD_Chandigarh) January 23, 2025
ਜਾਣੋ ਆਪਣੇ ਸ਼ਹਿਰ ਦਾ ਤਾਪਮਾਨ
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਹੇਗਾ।
- ਗੁਰਦਾਸਪੁਰ ਦਾ ਤਾਪਮਾਨ - ਗੁਰਦਾਸਪੁਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ।
- ਫ਼ਰੀਦਕੋਟ ਦਾ ਤਾਪਮਾਨ - ਫ਼ਰੀਦਕੋਟ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਹੇਗਾ।
ਦਿੱਲੀ ਵਿੱਚ ਗਰਮੀ ਦਾ ਅਹਿਸਾਸ, ਮੀਂਹ ਦੇ ਆਸਾਰ
ਇਨ੍ਹੀਂ ਦਿਨੀਂ ਦਿੱਲੀ ਐਨਸੀਆਰ ਵਿੱਚ ਤੇਜ਼ ਧੁੱਪ ਲੋਕਾਂ ਨੂੰ ਗਰਮੀ ਦਾ ਅਹਿਸਾਸ ਕਰਵਾ ਰਹੀ ਹੈ। ਬੁੱਧਵਾਰ ਸੀਜ਼ਨ ਦਾ ਦੂਜਾ ਸਭ ਤੋਂ ਗਰਮ ਦਿਨ ਰਿਹਾ। ਵੀਰਵਾਰ ਸਵੇਰੇ 7 ਵਜੇ ਦਿੱਲੀ ਦਾ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਬਾਕੀ ਦਿਨਾਂ ਨਾਲੋਂ ਗਰਮ ਹੈ। ਹਾਲਾਂਕਿ, ਭਾਰਤੀ ਮੌਸਮ ਵਿਭਾਗ ਨੇ ਵੀਰਵਾਰ ਨੂੰ ਮੀਂਹ ਦੀ ਭਵਿੱਖਬਾਣੀ ਕੀਤੀ ਹੈ, ਜਿਸ ਕਾਰਨ ਤਾਪਮਾਨ ਹੇਠਾਂ ਆ ਸਕਦਾ ਹੈ। ਹਲਕੀ ਧੁੰਦ ਪੈਣ ਦੀ ਵੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 25.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 19 ਜਨਵਰੀ ਨੂੰ ਵੱਧ ਤੋਂ ਵੱਧ ਤਾਪਮਾਨ 26.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। 24 ਤੋਂ 28 ਜਨਵਰੀ ਤੱਕ ਤਾਪਮਾਨ ਵਿੱਚ ਵੱਡੇ ਉਤਰਾਅ-ਚੜ੍ਹਾਅ ਦੀ ਸੰਭਾਵਨਾ ਘੱਟ ਹੈ ਅਤੇ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 8 ਤੋਂ 10 ਡਿਗਰੀ ਦੇ ਵਿਚਕਾਰ ਰਿਕਾਰਡ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਮੀਂਹ ਕਾਰਨ ਲੋਕਾਂ ਨੂੰ ਪ੍ਰਦੂਸ਼ਣ ਤੋਂ ਵੀ ਕੁਝ ਰਾਹਤ ਮਿਲ ਸਕਦੀ ਹੈ। ਹਾਲਾਂਕਿ, ਧੁੰਦ ਕਾਰਨ ਕਈ ਉਡਾਣਾਂ ਪ੍ਰਭਾਵਿਤ ਹੋਈਆਂ।