ETV Bharat / state

ਪੰਜਾਬੀ ਫਿਲਮ ਬੂਹੇ ਬਾਰੀਆਂ ਵਿਵਾਦ; ਵਾਲਮੀਕਿ ਸਮਾਜ ਵਲੋਂ ਕੀਤਾ ਜਾ ਰਿਹਾ ਵਿਰੋਧ, ਨੀਰੂ ਬਾਜਵਾ ਨੇ ਮੰਗੀ ਮੁਆਫੀ

author img

By ETV Bharat Punjabi Team

Published : Feb 18, 2024, 11:16 AM IST

Updated : Feb 18, 2024, 11:44 AM IST

Punjabi Movie Buhe Bariyan Controversy: ਵਾਲਮੀਕੀ ਸਮਾਜ ਵੱਲੋਂ ਪੰਜਾਬੀ ਫਿਲਮ ਬੂਹੇ ਬਾਰੀਆਂ ਨੂੰ ਲੈ ਕੇ 19 ਤਰੀਕ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਦਾ ਇਲਜ਼ਾਮ ਹੈ ਕਿ ਫਿਲਮ ਵਿੱਚ ਨੀਰੂ ਬਾਜਵਾ ਤੇ ਉਨ੍ਹਾਂ ਦੀ ਟੀਮ ਨੇ ਵਾਲਮੀਕੀ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਦੇ ਚੱਲਦੇ ਅਦਾਕਾਰਾ ਤੇ ਟੀਮ ਵਲੋਂ ਹੁਣ ਵੀਡੀਓ ਜਾਰੀ ਕਰਦੇ ਹੋਏ ਮੁਆਫੀ ਵੀ ਮੰਗੀ ਗਈ ਹੈ।

Movie Buhe Bariyan Controversy
Movie Buhe Bariyan Controversy

ਪੰਜਾਬੀ ਫਿਲਮ ਬੂਹੇ ਬਾਰੀਆਂ ਵਿਵਾਦ; ਨੀਰੂ ਬਾਜਵਾ ਨੇ ਮੰਗੀ ਮੁਆਫੀ

ਅੰਮ੍ਰਿਤਸਰ: ਪਿਛਲੇ ਦਿਨੀਂ ਵਾਲਮੀਕੀ ਸਮਾਜ ਵੱਲੋਂ 19 ਫ਼ਰਵਰੀ ਯਾਨੀ ਸੋਮਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ। ਇਹ ਐਲਾਨ ਪੰਜਾਬੀ ਫਿਲਮ ਬੂਹੇ ਬਾਰੀਆਂ ਵਿੱਚ ਨੀਰੂ ਬਾਜਵਾ ਤੇ ਉਨ੍ਹਾਂ ਦੀ ਟੀਮ ਵੱਲੋਂ ਜੋ ਵਾਲਮੀਕੀ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ, ਉਸ ਨੂੰ ਲੈ ਕੇ ਕੀਤਾ ਗਿਆ ਸੀ। ਵਾਲਮੀਕਿ ਸਮਾਜ ਵਲੋਂ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਨੀਰੂ ਬਾਜਵਾ ਤੇ ਫਿਲਮ ਦੀ ਟੀਮ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਟੀਮ ਉੱਤੇ ਕਾਨੂੰਨੀ ਕਾਰਵਾਈ ਦੀ ਮੰਗ ਕਰਦਿਆ ਨੀਰੂ ਬਾਜਵਾ ਨੂੰ ਗ੍ਰਿਫਤਾਰ ਕਰਨ ਦੀ ਵੀ ਗੱਲ ਕੀਤੀ ਜਾ ਰਹੀ ਹੈ। ਇਸ ਵਿਚਾਲੇ ਟੀਮ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਉਹ ਮੁਆਫੀ ਮੰਗ ਰਹੇ ਹਨ।

ਅਦਾਕਾਰਾ ਤੇ ਫਿਲਮ ਦੇ ਡਾਇਰੈਕਟਰ-ਲੇਖਕ ਵਲੋਂ ਵੀਡੀਓ ਜਾਰੀ: ਫਿਲਮ ਅਦਾਕਾਰ ਨੀਰੂ ਬਾਜਵਾ, ਲੇਖਕ ਜਗਦੀਪ ਅਤੇ ਡਾਇਰੈਕਟਰ ਉਦੈ ਪ੍ਰਤਾਪ ਸਿੰਘ ਨੇ ਵੀਡੀਓ ਜਾਰੀ ਕਰਦਿਆ ਵਾਲਮੀਕੀ ਸਮਾਜ ਕੋਲੋਂ ਮਾਫੀ ਮੰਗੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡਾ ਮਕਸਦ ਕਿਸੇ ਵੀ ਸਮਾਜ ਜਾਂ ਵਿਸ਼ੇਸ਼ ਵਿਅਕਤੀ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਕਾਰਨ ਜਾਣੇ-ਅਣਜਾਣੇ ਵਿੱਚ ਕਿਸੇ ਨੂੰ ਠੇਸ ਪਹੁੰਚੀ ਹੈ, ਤਾਂ ਅਸੀਂ ਉਸ ਕੋਲੋਂ ਮਾਫੀ ਮੰਗਦੇ ਹਾਂ। ਅੱਗੇ ਤੋਂ ਅਜਿਹੀ ਗ਼ਲਤੀ ਨਾ ਹੋਵੇ, ਇਸ ਗੱਲ ਦਾ ਵੀ ਖਾਸ ਧਿਆਨ ਰੱਖਿਆ ਜਾਵੇਗਾ।

ਅੰਮ੍ਰਿਤਸਰ ਵਿੱਚ ਫਿਲਮ ਵਿਰੁੱਧ ਰੋਸ ਧਰਨਾ: ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਪੰਜਾਬੀ ਅਦਾਕਾਰ ਨੀਰੂ ਬਾਜਵਾ ਦੀ ਫਿਲਮ ਬੂਹੇ ਬਾਰੀਆਂ ਨੂੰ ਲੈ ਕੇ ਵਾਲਮੀਕੀ ਭਾਈਚਾਰੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ ਜਿਸ ਤੋਂ ਬਾਅਦ ਵਾਲਮੀਕੀ ਸਮਾਜ ਨੇ ਪ੍ਰਸ਼ਾਸਨ ਨੂੰ ਗ੍ਰਿਫਤਾਰੀ ਦੀ ਮੰਗ ਕੀਤੀ ਸੀ ਅਤੇ ਸੋਮਵਾਰ ਤਰੀਕ 19 ਫ਼ਰਵਰੀ ਨੂੰ ਅੰਮ੍ਰਿਤਸਰ ਬੰਦ ਦੀ ਕਾਲ ਵੀ ਦਿੱਤੀ ਸੀ। ਫਿਲਮ ਦੇ ਕੁੱਝ ਬੋਲਾਂ ਨੂੰ ਲੈ ਕੇ ਵਾਲਮੀਕੀ ਭਾਈਚਾਰੇ ਨੇ ਇਤਰਾਜ਼ ਜਤਾਇਆ ਜਿਸ ਨੂੰ ਲੈਕੇ ਵਾਲਮੀਕੀ ਭਾਈਚਾਰੇ ਦੇ ਆਗੂਆਂ ਵੱਲੋਂ ਨੀਰੂ ਬਾਜਵਾ ਪ੍ਰੋਡਕਸ਼ਨ ਦੀ ਨਵੀਂ ਰਿਲੀਜ਼ (Neeru Bajwa Apologized) ਹੋਈ ਪੰਜਾਬੀ ਫਿਲਮ ਬੂਹੇ ਬਾਰੀਆਂ ਦੇ ਖਿਲਾਫ਼ ਪਿਛਲੇ ਕਈ ਦਿਨਾਂ ਤੋਂ ਅੰਮ੍ਰਿਤਸਰ ਦੇ ਭੰਡਾਰੀ ਪੁਲ ਉੱਤੇ ਧਰਨਾ ਵੀ ਦਿੱਤਾ ਸੀ। ਜਿਸ ਦੇ ਚੱਲਦੇ ਫਿਲਮ ਬੂਹੇ ਬਾਰੀਆਂ ਦੇ ਕਲਾਕਾਰਾਂ ਨੂੰ ਅੰਮ੍ਰਿਤਸਰ ਪੁਲਿਸ ਅਧਿਕਾਰੀਆਂ ਨੇ ਸੱਦਾ ਦਿੱਤਾ ਸੀ ਅਤੇ ਕਿਹਾ ਸੀ ਕਿ ਜੇਕਰ ਉਹ ਨਹੀਂ ਆਉਂਦੇ, ਤਾਂ ਫਿਰ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।

Last Updated :Feb 18, 2024, 11:44 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.