ਚੰਡੀਗੜ੍ਹ: ਪੰਜਾਬ ਭਰ ਵਿੱਚ ਲੂ ਨਾਲ ਤੜਫਾਏ ਲੋਕਾਂ ਲਈ ਵੱਡੀ ਰਾਹਤ ਦੀ ਖਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਵਲੋਂ ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਤੋਂ ਲੈ ਕੇ 17 ਜੂਨ ਤੱਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਗਰਮੀ ਹੀ ਰਹੇਗੀ, ਪਰ ਕਈ ਥਾਵਾਂ ਉੱਤੇ ਮੀਂਹ ਸਣੇ ਤੇਜ਼ ਹਵਾਵਾਂ ਦੀ ਭੱਵਿਖਬਾਣੀ ਹੈ। ਅੱਜ ਸ਼ਨੀਵਾਰ ਨੂੰ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ, ਜਦਕਿ ਬਾਕੀ ਥਾਵਾਂ ਉੱਤੇ ਮੌਸਮ ਡ੍ਰਾਈ ਰਹੇਗਾ।
ਬੀਤੀ ਸ਼ਾਮ ਕਈ ਥਾਂ ਮੌਸਮ ਦਾ ਬਦਲਿਆ ਮਿਜਾਜ਼
ਜੇਕਰ ਬੀਤੇ ਦਿਨ 13 ਜੂਨ ਦੀ ਗੱਲ ਕਰੀਏ ਤਾਂ ਪੰਜਾਬ ਦੇ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੇਰ ਸ਼ਾਮ ਮੌਸਮ ਵਿਭਾਗ ਵਲੋਂ ਪੰਜਾਬ ਦੇ ਮਾਨਸਾ, ਸੰਗਰੂਰ , ਬਰਨਾਲਾ, ਬਠਿੰਡਾ, ਲੁਧਿਆਣਾ, ਮੋਗਾ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਹੁਸ਼ਿਆਰਪੁਰ, ਵਿੱਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (40-50 kmph) ਦੀ ਸੰਭਾਵਨਾ ਜਤਾਈ ਗਈ। ਇਸ ਤੋਂ ਇਲਾਵਾ ਮਾਨਸਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਵਿੱਚ ਗਰਜ/ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਚੱਲੀਆਂ ਅਤੇ ਮੌਸਮ ਦਾ ਮਿਜਾਜ਼ ਬਦਲਿਆ।
ਅੱਜ ਕਿੱਥੇ-ਕਿੱਥੇ ਮੀਂਹ ਦਾ ਅਲਰਟ?
- ਮੀਂਹ ਦਾ ਅਲਰਟ : ਮੌਸਮ ਵਿਭਾਗ ਵਲੋਂ ਅੱਜ (ਸ਼ਨੀਵਾਰ) ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅੱਜ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਵੀ ਮੀਂਹ ਦੇ ਆਸਾਰ ਹਨ।
- ਰੈੱਡ ਤੇ ਔਰੇਂਜ ਅਲਰਟ: ਮੌਸਮ ਵਿਭਾਗ ਵਲੋਂ ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਹੀਟ ਵੇਵ ਨੂੰ ਲੈ ਕੇ ਰੈੱਡ ਅਲਰਟ ਜਾਰੀ ਹੈ। ਇਹ ਜ਼ਿਲ੍ਹੇ ਹਨ- ਤਰਨ ਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ ਅਤੇ ਬਠਿੰਡਾ। ਇਸ ਤੋਂ ਬਾਕੀ ਥਾਵਾਂ ਉੱਤੇ ਲੂ (ਹੀਟ ਵੇਵ) ਨੂੰ ਲੈ ਕੇ ਔਂਰੇਜ ਅਲਰਟ ਹੈ।

17 ਜੂਨ ਤੱਕ ਕਿਵੇਂ ਰਹੇਗਾ ਮੌਸਮ?
ਮੌਸਮ ਵਿਭਾਗ ਮੁਤਾਬਕ, 17 ਜੂਨ ਤੱਕ ਪੰਜਾਬ ਦੇ ਕੁੱਝ ਹਿੱਸਿਆ ਵਿੱਚ ਤੇਜ਼ ਹਵਾਵਾਂ ਨਾਲ ਅਸਮਾਨੀ ਗਰਜ ਅਤੇ ਮੀਂਹ ਦੀ ਭੱਵਿਖਬਾਣੀ ਹੈ।

ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 32 ਡਿਗਰੀ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 30 ਡਿਗਰੀ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 30 ਡਿਗਰੀ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 31 ਡਿਗਰੀ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 32 ਡਿਗਰੀ ਚੱਲ ਰਿਹਾ ਹੈ।