ETV Bharat / state

ਕੀ ਚਿਪਚਿਪੀ ਗਰਮੀ ਤੋਂ ਜਲਦ ਮਿਲੇਗਾ ਛੁਟਕਾਰਾ ਤੇ ਪਵੇਗਾ ਮੀਂਹ ? ਜਾਣੋ ਪੰਜਾਬ ਦੇ ਮੌਸਮ ਬਾਰੇ ਤਾਜ਼ਾ ਜਾਣਕਾਰੀ - Punjab Weather Update

Rain Alert In Punjab : ਪੰਜਾਬ ਵਿੱਚ ਚਿਪਚਿਪੀ ਗਰਮੀ ਦਾ ਕਹਿਰ ਜਾਰੀ ਹੈ। ਅਜਿਹੇ ਵਿੱਚ ਸਾਰਿਆਂ ਦੇ ਮਨਾਂ ਵਿੱਚ ਇੱਕੋ ਸਵਾਲ ਬਣਿਆ ਹੋਇਆ ਹੈ ਕਿ ਹੁਣ ਪੰਜਾਬ ਵਿੱਚ ਮੀਂਹ ਕਦੋਂ ਪਵੇਗਾ? ਕਦੋਂ ਇਸ ਚਿਪਚਿਪੀ ਗਰਮੀ ਤੋਂ ਰਾਹਤ ਮਿਲੇਗੀ। ਆਖਿਰ ਕੀ ਮੌਸਮ ਵਿਭਾਗ ਵਲੋਂ ਇਸ ਨੂੰ ਲੈ ਕੇ ਕੀ ਨਵੀਂ ਅੱਪਡੇਟ ਹੈ, ਜਾਣਨ ਲਈ ਪੜ੍ਹੋ ਪੂਰੀ ਖ਼ਬਰ।

author img

By ETV Bharat Punjabi Team

Published : Sep 9, 2024, 10:37 AM IST

Rain Alert In Punjab
ਜਾਣੋ ਪੰਜਾਬ ਦੇ ਮੌਸਮ ਬਾਰੇ ਤਾਜ਼ਾ ਜਾਣਕਾਰੀ (Etv Bharat (ਕੈਨਵਾ))

ਚੰਡੀਗੜ੍ਹ: ਪੰਜਾਬ ਵਿੱਚ ਮੀਂਹ ਨਾ ਪੈਣ ਕਰਕੇ ਤਾਪਮਾਨ ਮੁੜ ਤੋਂ ਵੱਧ ਰਿਹਾ ਹੈ ਜਿਸ ਨਾਲ ਮੌਸਮ ਖੁਸ਼ਕ ਹੋ ਰਿਹਾ ਹੈ। ਹਾਲਾਂਕਿ, ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਬੂੰਦਾ ਬਾਂਦੀ ਹੋਈ, ਪਰ ਇਸ ਤੋਂ ਬਾਅਦ ਲੋਕਾਂ ਨੂੰ ਚਿਪਚਿਪੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਵਿੱਚ ਲੋਕਾਂ ਨੂੰ ਜਲਦ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਦੂਜੇ ਪਾਸੇ, ਮੌਸਮ ਵਿਭਾਗ ਵਲੋਂ ਫਿਲਹਾਲ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ ਜਿਸ ਦੀ ਚਾਂਸ ਵੀ ਬਹੁਤ ਘੱਟ ਹਨ।

ਮੀਂਹ ਪੈਣ ਦੀ ਕਿੱਥੇ, ਕਿੰਨੀ ਸੰਭਾਵਨਾ ?

ਮੌਸਮ ਵਿਗਿਆਨ ਕੇਂਦਰ (IMD) ਦੇ ਅਨੁਸਾਰ, ਬੀਤੇ ਕੱਲ੍ਹ ਤੋਂ ਹਿਮਾਚਲ ਪ੍ਰਦੇਸ਼ ਦੇ ਕੁਝ ਖੇਤਰਾਂ ਵਿੱਚ ਮੀਂਹ ਪੈ ਰਿਹਾ ਹੈ। ਇਹੀ ਕਾਰਨ ਹੈ ਕਿ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਪਰ ਇਹ ਸੰਭਾਵਨਾਵਾਂ ਵੀ ਸਿਰਫ 25 ਫੀਸਦੀ ਤੱਕ ਹੀ ਹਨ।

ਆਈਐਮਡੀ ਅਨੁਸਾਰ 13 ਸਤੰਬਰ ਤੱਕ ਅਜਿਹਾ ਹੀ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਵਧੇਗਾ ਅਤੇ ਵਾਯੂਮੰਡਲ ਵਿਚ ਨਮੀ ਘਟੇਗੀ ਅਤੇ ਚਿਪਚਿਪੀ ਗਰਮੀ ਤੋਂ ਰਾਹਤ ਮਿਲੇਗੀ। ਇਸ ਤੋਂ ਬਾਅਦ, 14 ਤਰੀਕ ਨੂੰ ਹਲਕਾ ਮੀਂਹ ਪੈਣ ਦੀ ਸੰਭਾਵਨਾ ਵੱਧ ਰਹੀ ਹੈ।

ਰੈਡ ਜ਼ੋਨ ਵਿੱਚ ਪੰਜਾਬ

ਮੌਸਮ ਵਿਭਾਗ ਨੇ ਪੰਜਾਬ ਨੂੰ ਰੈੱਡ ਜ਼ੋਨ ਵਿੱਚ ਰੱਖਿਆ ਹੈ। ਜੂਨ-ਜੁਲਾਈ ਵਿੱਚ ਘੱਟ ਮੀਂਹ ਪੈਣ ਤੋਂ ਬਾਅਦ ਅਗਸਤ ਅਤੇ ਸਤੰਬਰ ਦੇ ਮਹੀਨਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਸੀ। ਪਰ ਹਾਲ ਹੀ 'ਚ ਮੀਂਹ ਦੀ ਕਮੀ 23 ਫੀਸਦੀ ਤੱਕ ਪਹੁੰਚ ਗਈ ਸੀ, ਪਰ ਹੁਣ ਇਹ ਫਿਰ ਤੋਂ ਵਧ ਰਹੀ ਹੈ। 1 ਜੂਨ ਤੋਂ 8 ਸਤੰਬਰ ਤੱਕ ਪੰਜਾਬ ਵਿੱਚ ਹੁਣ 24 ਫੀਸਦੀ ਘੱਟ ਮੀਂਹ ਪਿਆ ਹੈ। ਪੰਜਾਬ ਵਿੱਚ ਇਨ੍ਹੀਂ ਦਿਨੀਂ 392.7 ਮਿਲੀਮੀਟਰ ਬਾਰਿਸ਼ ਹੋਈ ਹੈ, ਜਦਕਿ ਇਸ ਵਾਰ ਸਿਰਫ਼ 298.9 ਮਿਲੀਮੀਟਰ ਮੀਂਹ ਹੀ ਪਿਆ ਹੈ। ਇਸ ਸੀਜ਼ਨ 'ਚ ਪੰਜਾਬ ਦੇ ਸਿਰਫ਼ 9 ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਬਾਰਿਸ਼ ਹੋਈ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ 52 ਤੋਂ 21 ਫੀਸਦੀ ਤੱਕ ਘੱਟ ਮੀਂਹ ਪਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.