ਅੱਜ ਪੰਜਾਬ ਦੇ ਇਹਨਾਂ 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ, ਜਾਣੋ ਬਾਕੀ ਥਾਂ ਕਿਵੇਂ ਰਹੇਗਾ ਮੌਸਮ?
ਅੱਜ ਵੀ ਪੰਜਾਬ ਵਿੱਚ ਮੀਂਹ ਦਾ ਅਲਰਟ। ਜਾਣੋ, 11 ਜੁਲਾਈ ਤੱਕ ਕਿਵੇਂ ਰਹੇਗਾ ਮੌਸਮ?

Published : July 9, 2025 at 7:57 AM IST
ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਇਸ ਮੀਂਹ ਕਰਕੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਕਈ ਕੰਢੀ ਇਲਾਕਿਆਂ ਵਿੱਚ ਪਾਣੀ ਆਉਣ ਦਾ ਡਰ ਵੀ ਬਣਿਆ ਹੋਇਆ ਹੈ। ਜੇਕਰ ਅੱਜ ਦੀ ਗੱਲ ਕਰੀਏ ਤਾਂ, ਮੌਸਮ ਵਿਭਾਗ ਵਲੋਂ ਅੱਜ (ਬੁੱਧਵਾਰ) ਵੀ ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਦਰਮਿਆਨੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਕੁੱਝ ਘੰਟੇ ਪਹਿਲਾਂ ਦਾ ਅੱਪਡੇਟ
ਮੌਸਮ ਵਿਭਾਗ ਵਲੋਂ ਖ਼ਬਰ ਲਿਖੇ ਜਾਣ ਤੋਂ ਦੋ ਘੰਟੇ ਪਹਿਲਾਂ, ਪੰਜਾਬ ਦੇ ਮਾਨਸਾ, ਸੰਗਰੂਰ , ਪਟਿਆਲਾ, ਬਠਿੰਡਾ, ਜਲੰਧਰ, ਤਰਨ ਤਾਰਨ, ਕਪੂਰਥਲਾ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਜਤਾਈ ਗਈ ਹੈ।
ਪਿਛਲੇ 24 ਘੰਟਿਆਂ ਵਿੱਚ (ਮੰਗਲਵਾਰ) ਤਾਪਮਾਨ ਵਿੱਚ -0.4 ਡਿਗਰੀ ਸੈਲਸੀਅਸ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਇਹ ਆਮ ਨਾਲੋਂ 2.1 ਡਿਗਰੀ ਸੈਲਸੀਅਸ ਤਾਪਮਾਨ ਘੱਟ ਹੈ। ਬੀਤੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਸਭ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਅੱਜ ਕਿੱਥੇ-ਕਿੱਥੇ ਭਾਰੀ ਮੀਂਹ ਦਾ ਅਲਰਟ?
ਮੌਸਮ ਵਿਭਾਗ ਵਲੋਂ, ਅੱਜ ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਤੇਜ਼ ਮੀਂਹ ਦਾ ਅਲਰਟ ਜਾਰੀ ਹੈ। ਅੱਜ 8 ਜ਼ਿਲ੍ਹਿਆਂ ਵਿੱਚ ਦਰਮਿਆਨੀ ਮੀਂਹ ਦਾ ਅਲਰਟ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਤੇਜ਼ ਹਵਾਵਾਂ ਦੇ ਨਾਲ ਦਰਮਿਆਨੀ ਮੀਂਹ ਦਾ ਅਲਰਟ ਹੈ।

ਇਸ ਤੋਂ ਇਲਾਵਾ, ਪੰਜਾਬ ਦੇ ਬਾਕੀ ਹਿੱਸਿਆਂ ਵਿੱਚ ਕਿਤੇ ਹਲਕੇ ਤੋਂ ਦਰਮਿਆਨੀ ਬਾਰਿਸ਼ ਅਤੇ ਕਈ ਥਾਂ ਹਲਕੀ ਬੂੰਦਾ-ਬਾਦੀ ਰਹੇਗੀ।
12 ਜੁਲਾਈ ਤੱਕ ਕਿਵੇਂ ਰਹੇਗਾ ਮੌਸਮ?
ਇਸ ਤੋਂ ਇਲਾਵਾ, ਮੌਸਮ ਵਿਭਾਗ ਵਲੋਂ, 12 ਜੁਲਾਈ ਨੂੰ ਵੀ ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਹੈ। ਹਾਲਾਂਕਿ, ਭਾਰੀ ਮੀਂਹ ਦਾ ਅਲਰਟ ਨਹੀ ਹੈ, ਪਰ ਹਲਕੇ ਤੋਂ ਦਰਮਿਆਨੀ ਬਾਰਿਸ਼ ਦੇ ਆਸਾਰ ਬਣੇ ਹੋਏ ਹਨ।
ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਚੱਲ ਰਿਹਾ ਹੈ।

