ਚੰਡੀਗੜ੍ਹ: ਪੰਜਾਬ 'ਚ ਜਿਥੇ ਹਰ ਰੋਜ਼ ਵੱਧ ਰਹੇ ਤਾਪਮਾਨ ਕਾਰਨ ਗਰਮੀ ਵੱਧਣ ਲੱਗੀ ਹੈ ਤਾਂ ਉਥੇ ਹੀ ਅੱਜ ਅਤੇ ਭਲਕੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਪੰਜਾਬ 'ਚ ਕੱਲ੍ਹ ਔਸਤ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਸੈਲਸੀਅਸ ਵਧਿਆ, ਜੋ ਕਿ ਆਮ ਨਾਲੋਂ 4.4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ।
Observed #Maximum #Temperature over #Punjab, #Haryana & #Chandigarh dated 25-03-2025 pic.twitter.com/VaWLjL65qc
— IMD Chandigarh (@IMD_Chandigarh) March 25, 2025
ਬੀਤੇ ਦਿਨ ਬਠਿੰਡਾ 'ਚ ਸਭ ਤੋਂ ਵੱਧ ਤਾਪਮਾਨ
ਉਥੇ ਹੀ ਅੱਜ ਪੰਜਾਬ ਦਾ ਔਸਤ ਘੱਟ ਤੋਂ ਘੱਟ ਤਾਪਮਾਨ 1.8 ਡਿਗਰੀ ਸੈਲਸੀਅਸ ਵਧਿਆ, ਜੋ ਕਿ ਆਮ ਨਾਲੋਂ 3.6 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਦੱਸ ਦਈਏ ਕਿ ਬਠਿੰਡਾ ਵਿੱਚ ਬੀਤੇ ਦਿਨ ਸਭ ਤੋਂ ਵੱਧ 35.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦੀ ਔਸਤ ਨਾਲੋਂ ਕਿਤੇ ਵੱਧ ਹੈ। ਮੌਸਮ ਵਿਭਾਗ ਮੁਤਾਬਿਕ ਅੱਜ ਤਾਪਮਾਨ 'ਚ ਮਾਮੂਲੀ ਵਾਧਾ ਹੋ ਸਕਦਾ ਹੈ। ਪਰ ਵੀਰਵਾਰ ਤੋਂ ਤਾਪਮਾਨ ਵਿੱਚ 2 ਤੋਂ 4 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।
WEATHER WARNING AND RAINFALL MAP #PUNJAB #HARYANA DATED 25-03-2025 pic.twitter.com/iqEazCAsxm
— IMD Chandigarh (@IMD_Chandigarh) March 25, 2025
ਚਾਰ ਜ਼ਿਲ੍ਹਿਆਂ 'ਚ ਯੈਲੋ ਅਲਰਟ
ਗੁਆਂਢੀ ਸੂਬੇ ਵਿੱਚ ਮੌਸਮ ਵਿੱਚ ਤਬਦੀਲੀ ਕਾਰਨ ਅਜਿਹਾ ਹੋਣ ਜਾ ਰਿਹਾ ਹੈ। ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਦਾ ਅਸਰ ਪੰਜਾਬ ਦੇ ਤਾਪਮਾਨ 'ਤੇ ਵੀ ਪਵੇਗਾ। ਮੌਸਮ ਵਿਭਾਗ ਨੇ ਹਿਮਾਚਲ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ ਇੱਥੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਪਰ ਵੀਰਵਾਰ ਤੋਂ ਬਾਅਦ ਸ਼ੁੱਕਰਵਾਰ ਤੋਂ ਮੌਸਮ ਇਕ ਵਾਰ ਫਿਰ ਖੁਸ਼ਕ ਹੋ ਗਿਆ ਹੈ। ਮੌਸਮ ਵਿਭਾਗ ਨੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ, ਖਾਸ ਕਰਕੇ ਕਿਸਾਨਾਂ ਅਤੇ ਖੁੱਲੇ ਖੇਤਰਾਂ ਵਿੱਚ ਕੰਮ ਕਰਨ ਵਾਲਿਆਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਤੇਜ਼ ਹਵਾਵਾਂ ਅਤੇ ਤੂਫਾਨ ਦੀ ਸੰਭਾਵਨਾ ਦੇ ਮੱਦੇਨਜ਼ਰ ਪੱਕੀਆਂ ਫਸਲਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਬਿਜਲੀ ਡਿੱਗਣ ਦੀ ਸੰਭਾਵਨਾ ਦੇ ਮੱਦੇਨਜ਼ਰ ਮੀਂਹ ਦੌਰਾਨ ਖੁੱਲ੍ਹੀਆਂ ਥਾਵਾਂ ਅਤੇ ਖੇਤਾਂ ਵਿੱਚ ਕੰਮ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।
Observed #Minimum #Temperature over #Punjab, #Haryana & #Chandigarh dated 26-03-2025 pic.twitter.com/WAsi7OM5cl
— IMD Chandigarh (@IMD_Chandigarh) March 26, 2025
ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ 'ਚ ਹਲਕੀ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 'ਚ ਮਾਮੂਲੀ ਵਾਧਾ ਹੋਵੇਗਾ। ਘੱਟੋ-ਘੱਟ ਤਾਪਮਾਨ 17.4 ਅਤੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਨਜ਼ਦੀਕ ਹੋ ਸਕਦਾ ਹੈ। ਜਲੰਧਰ 'ਚ ਵੀ ਹਲਕੀ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ 18 ਡਿਗਰੀ ਹੈ ਅਤੇ ਵੱਧ ਤੋਂ ਵੱਧ 35 ਡਿਗਰੀ ਨਜ਼ਦੀਕ ਹੋ ਸਕਦਾ ਹੈ। ਲੁਧਿਆਣਾ 'ਚ ਵੀ ਹਲਕੀ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ 16.6 ਦਰਜ ਕੀਤਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ 34 ਤੋਂ 35 ਡਿਗਰੀ ਦੇ ਨੇੜੇ ਰਹਿ ਸਕਦਾ ਹੈ। ਪਟਿਆਲਾ'ਚ ਘੱਟੋ-ਘੱਟ ਤਾਪਮਾਨ 16.3 ਡਿਗਰੀ ਦਰਜ ਹੈ ਅਤੇ ਇਥੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਜਾ ਸਕਦਾ ਹੈ। ਮੋਹਾਲੀ 'ਚ ਘੱਟੋ-ਘੱਟ ਤਾਪਮਾਨ 17.9 ਦਰਜ ਹੈ ਅਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਹੋ ਸਕਦਾ ਹੈ।