ETV Bharat / state

'ਖੁਸ ਸਕਦਾ ਹੈ ਪਾਰਟੀ ਦਾ ਚੋਣ ਨਿਸ਼ਾਨ', ਸ਼੍ਰੋਮਣੀ ਅਕਾਲੀ ਦਲ 'ਤੇ ਬਾਗੀ ਧੜੇ ਦੇ ਮੈਂਬਰਾਂ ਨੇ ਕੱਸੇ ਤੰਜ - DEMAND LETTER SUBMITTED SGPC

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਇੱਕ ਵਾਰ ਫਿਰ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਹੈ।

DEMAND LETTER SUBMITTED SGPC
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਦਿੱਤਾ ਮੰਗ ਪੱਤਰ (ETV Bharat)
author img

By ETV Bharat Punjabi Team

Published : April 9, 2025 at 5:50 PM IST

Updated : April 9, 2025 at 6:03 PM IST

4 Min Read

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਪੂਰੀ ਹੋਣ ਤੋਂ ਬਾਅਦ 17 ਤਰੀਕ ਨੂੰ ਵਿਸਾਖੀ ਵਾਲੇ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਣ ਜਾ ਰਹੀ ਹੈ। ਜਿਸ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਇੱਕ ਮੰਗ ਪੱਤਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਦਿੱਤਾ ਗਿਆ ਹੈ। ਜਿਸ ਵਿੱਚ ਤਰਕ ਲਿਖਿਆ ਗਿਆ ਹੈ ਕਿ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਨੂੰ ਸਜ਼ਾ ਸੁਣਾਈ ਗਈ ਸੀ ਅਤੇ ਉਸ ਵੇਲੇ ਸੱਤ ਮੈਂਬਰੀ ਟੀਮ ਦਾ ਗਠਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤਾ ਗਿਆ ਸੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਦਿੱਤਾ ਮੰਗ ਪੱਤਰ (ETV Bharat)

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣਾਈ ਗਈ ਕਮੇਟੀ ਦੇ ਦੌਰਾਨ ਭਰਤੀ

ਉਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਵੱਲੋਂ ਜਥੇਦਾਰ ਦੇ ਨਾਲ ਮੁਲਾਕਾਤ ਕਰਕੇ ਇਹ ਤਰਕ ਪੇਸ਼ ਕੀਤਾ ਗਿਆ ਸੀ ਕਿ ਜੇਕਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣਾਈ ਗਈ ਕਮੇਟੀ ਦੇ ਦੌਰਾਨ ਭਰਤੀ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਦੇ ਇਲੈਕਸ਼ਨ ਚੋਣ ਚਿੰਨ ਨੂੰ ਖਤਮ ਕੀਤਾ ਜਾ ਸਕਦਾ ਹੈ। ਜਿਸ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਬਾਗੀਆਂ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਦੇ ਵਿੱਚ ਮੀਟਿੰਗ ਨਾ ਕਰਨ ਨੂੰ ਲੈ ਕੇ ਇਹ ਮੰਗ ਪੱਤਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਦਿੱਤਾ ਗਿਆ ਹੈ ਅਤੇ ਉਨ੍ਹਾਂ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਜੋ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਗੋੜੇ ਸਨ। ਹੁਣ ਉਹ ਤੇਜਾ ਸਿੰਘ ਸਮੁੰਦਰੀ ਹਾਲ ਦੇ ਵਿੱਚ ਮੀਟਿੰਗ ਕਿਵੇਂ ਕਰ ਸਕਦੇ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੇ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਕਿਰਨਜੋਤ ਕੌਰ, ਮਨਜੀਤ ਸਿੰਘ ਅਤੇ ਹੋਰ ਆਗੂ ਮੌਜੂਦ ਰਹੇ ਅਤੇ ਉਨ੍ਹਾਂ ਵੱਲੋਂ ਇਹ ਮੰਗ ਪੱਤਰ ਦੇਣ ਤੋਂ ਬਾਅਦ ਇਸ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਦਿੱਤਾ ਮੰਗ ਪੱਤਰ

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਹੋਣ ਤੋਂ ਬਾਅਦ ਹੁਣ 17 ਤਰੀਕ ਵਿਸਾਖੀ ਵਾਲੇ ਦਿਨ ਇੱਕ ਵੱਡੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਦੀ ਗਈ ਹੈ। ਜਿਸ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਬਾਗੀਆਂ ਵੱਲੋਂ ਇੱਕ ਵਾਰ ਫਿਰ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਹੈ। ਜਿਸ ਵਿੱਚ ਸਾਫ ਤੌਰ 'ਤੇ ਲਿਖਿਆ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਰਤੀ ਸਮੇਂ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਅਧਾਰ ਬਣਾ ਕੇ ਕਿਹਾ ਗਿਆ ਸੀ ਕਿ ਜੇਕਰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਭਰਤੀ ਦੀ ਸ਼ੁਰੂਆਤ ਹੋਵੇਗੀ ਤਾਂ ਉਨ੍ਹਾਂ ਦਾ ਪਾਰਟੀ ਦਾ ਚੋਣ ਨਿਸ਼ਾਨ ਖੁਸ ਸਕਦਾ ਹੈ। ਇਸ ਕਰਕੇ ਇੱਥੇ ਮੀਟਿੰਗ ਨਾ ਹੋਣ ਦਿੱਤੀ ਜਾਵੇ।

ਬੀਬਾ ਕਿਰਨਜੋਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋਹਰੀ ਰਣਨੀਤੀ ਅਪਣਾਈ ਜਾ ਰਹੀ ਹੈ। ਇੱਕ ਪਾਸੇ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਵੱਲੋਂ ਸੁਣਾਏ ਗਏ ਫੈਸਲੇ ਨੂੰ ਦਰਕਨਾਰ ਕਰਦੇ ਹੋਏ ਨਜ਼ਰ ਆ ਰਹੇ ਸਨ ਅਤੇ ਦੂਸਰੇ ਪਾਸੇ ਹੁਣ ਇੱਕ ਵਾਰ ਫਿਰ ਤੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਦੇ ਵਿੱਚ ਉਹ ਮੀਟਿੰਗ ਕਰਨ ਜਾ ਰਹੇ ਹਨ ਅਤੇ ਪ੍ਰਧਾਨ ਦੀ ਚੋਣ ਹੋ ਰਹੀ ਹੈ।

ਉੱਥੇ ਹੀ ਭਾਈ ਮਨਜੀਤ ਸਿੰਘ ਨੇ ਤੰਜ ਭਰੇ ਅੰਦਾਜ਼ ਵਿੱਚ ਕਿਹਾ ਕਿ ਉਨ੍ਹਾਂ ਨੂੰ ਸ਼ੰਕਾ ਹੈ ਕਿ ਕਿਤੇ ਇਸ ਜਗ੍ਹਾ 'ਤੇ ਮੀਟਿੰਗ ਕਰਨ ਤੋਂ ਬਾਅਦ ਪਾਰਟੀ ਦਾ ਚੋਣ ਨਿਸ਼ਾਨ ਨਾ ਖੁਸ ਜਾਵੇ। ਜੋ ਲੋਕ 27 ਲੱਖ ਲੋਕਾਂ ਦੀ ਭਰਤੀ ਹੋਣ ਦੀ ਗੱਲ ਕਰ ਰਹੇ ਹਨ। ਉਹ ਸਿਰਫ ਇੱਕ ਡਰਾਮਾ ਹੈ ਅਤੇ ਉਨ੍ਹਾਂ ਵੱਲੋਂ ਸਿਰਫ ਪੈਸੇ ਇਕੱਠੇ ਕਰਨ ਵਾਸਤੇ ਹੀ ਇਹ ਸਭ ਕੁਝ ਕੀਤਾ ਗਿਆ ਹੈ। ਅਸੀਂ ਚਾਹੁੰਦੇ ਹਾਂ ਕਿ ਇਸ ਭਰਤੀ ਦੀਆਂ ਸਾਰੀਆਂ ਲਿਸਟਾਂ ਜਨਤਕ ਕੀਤੀਆਂ ਜਾਣ ਅਤੇ ਇਸ ਨੂੰ ਵੈਬਸਾਈਟ ਉੱਤੇ ਪਾਇਆ ਜਾਵੇ। ਸਾਡੇ ਵੱਲੋਂ ਜੋ ਭਰਤੀ ਕੀਤੀ ਜਾ ਰਹੀ ਹੈ, ਉਸ ਦਾ ਸਾਰਾ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ ਅਤੇ ਅਸੀਂ ਉਸ ਨੂੰ ਜਲਦ ਹੀ ਆਪਣੀ ਵੈਬਸਾਈਟ ਦੇ ਉੱਤੇ ਅਪਲੋਡ ਵੀ ਕਰਾਂਗੇ।'

ਇੱਥੇ ਦੱਸਣਯੋਗ ਹੈ ਕਿ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਾਂਝੇ ਕੀਤਾ ਗਿਆ ਸੀ, ਉਸ ਵੇਲੇ ਤੋਂ ਬਾਅਦ ਲਗਾਤਾਰ ਹੀ ਸੱਤ ਮੈਂਬਰੀ ਟੀਮ ਦਾ ਗਠਨ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੀਤਾ ਗਿਆ ਸੀ। ਪਰ ਉਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਵੱਲੋਂ ਜਥੇਦਾਰਾਂ ਨੂੰ ਮਿਲ ਕੇ ਇਹ ਤਰਕ ਦਿੱਤਾ ਜਾ ਰਿਹਾ ਸੀ ਕਿ ਜੇਕਰ ਜਥੇਦਾਰ ਵੱਲੋਂ ਦਿੱਤੇ ਗਏ ਆਦੇਸ਼ਾਂ ਤੋਂ ਬਾਅਦ ਉਨ੍ਹਾਂ ਦੀ ਭਰਤੀ ਹੁੰਦੀ ਹੈ ਤਾਂ ਉਨ੍ਹਾਂ ਦਾ ਚੋਣ ਨਿਸ਼ਾਨ ਖੁਸ ਸਕਦਾ ਹੈ ਅਤੇ ਹੁਣ ਸ਼੍ਰੋਮਣੀ ਅਕਾਲ ਦਲ ਦੇ ਬਾਗੀਆਂ ਵੱਲੋਂ ਵੀ ਇਸੇ ਨੂੰ ਲੈਕੇ ਤਰਕ ਦਿੱਤਾ ਜਾ ਰਿਹਾ ਹੈ ਕਿ ਜੇਕਰ ਤੇਜਾ ਸਿੰਘ ਸਮੁੰਦਰੀ ਹਾਲ ਦੇ ਵਿੱਚ ਇਹ ਮੀਟਿੰਗ ਹੁੰਦੀ ਹੈ ਤਾਂ ਸ਼ਾਇਦ ਸ਼੍ਰੋਮਣੀ ਅਕਾਲੀ ਦਲ ਦਾ ਚੋਣ ਨਿਸ਼ਾਨ ਨਾ ਕਿਤੇ ਖੁਸ ਜਾਵੇ।

ਹੁਣ ਵੇਖਣਾ ਹੋਵੇਗਾ ਕਿ 17 ਤਰੀਕ ਨੂੰ ਹੋਣ ਵਾਲੀ ਮੀਟਿੰਗ ਤੋਂ ਬਾਅਦ ਕੀ ਵੱਡਾ ਫੈਸਲਾ ਆਉਂਦਾ ਹੈ ਅਤੇ ਕੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੁਬਾਰਾ ਤੋਂ ਸੁਖਬੀਰ ਸਿੰਘ ਬਾਦਲ ਬਣਦੇ ਹੋਏ ਨਜ਼ਰ ਆਉਣਗੇ ਪਰ ਇੱਕ ਵਾਰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਗੀਆਂ ਵੱਲੋਂ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੀ ਹੋਣ ਵਾਲੀ ਮੀਟਿੰਗ ਨੂੰ ਲੈ ਕੇ ਇੱਕ ਪੱਤਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਦਿੱਤਾ ਗਿਆ ਹੈ।

Last Updated : April 9, 2025 at 6:03 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.