ETV Bharat / state

ਸੰਦੀਪ ਪਾਠਕ ਦਾ ਭਾਜਪਾ 'ਤੇ ਨਿਸ਼ਾਨਾ; ਕਿਹਾ-ਭਾਜਪਾ ਤੋਂ ਅਸਲੀ ਭਾਜਪਾਈ ਦੁਖੀ, ਇੰਡੀਆ ਗਠਜੋੜ ਨੂੰ ਲੈਕੇ ਵੀ ਆਖੀ ਇਹ ਗੱਲ - Lok Sabha Elections 2024

author img

By ETV Bharat Punjabi Team

Published : Apr 5, 2024, 6:53 AM IST

AAP Target To BJP: ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਚੋਣਾਂ ਦੇ ਚੱਲਦੇ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਦੇ ਚੱਲਦੇ ਬਠਿੰਡਾ 'ਚ ਪਹੁੰਚੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਲੋਂ ਜਿਥੇ ਭਾਜਪਾ 'ਤੇ ਨਿਸ਼ਾਨੇ ਸਾਧੇ ਗਏ ਤਾਂ ਉਥੇ ਹੀ ਆਖਿਆ ਗਿਆ ਕਿ ਕੇਂਦਰ ਏਜੰਸੀਆਂ ਦੀ ਵਰਤੋਂ ਕਰਕੇ ਲੋਕਾਂ ਨੂੰ ਡਰਾ ਨਹੀਂ ਸਕਦੀ।

Lok Sabha Elections
Lok Sabha Elections

Lok Sabha Elections

ਬਠਿੰਡਾ: ਲੋਕ ਸਭਾ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਦੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ, ਹਰ ਕੋਈ ਆਪਣੀ ਪਾਰਟੀ ਦਾ ਪ੍ਰਚਾਰ ਕਰ ਰਿਹਾ ਹੈ, ਤਾਂ ਉਥੇ ਹੀ ਵਿਰੋਧੀਆਂ 'ਤੇ ਇਲਜ਼ਾਮਬਾਜ਼ੀਆਂ ਅਤੇ ਨਿਸ਼ਾਨੇ ਸਾਧਣ ਦਾ ਦੌਰ ਵੀ ਲਗਾਤਾਰ ਜਾਰੀ ਹੈ। ਇਸ ਵਿਚਾਲੇ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜੇ ਜਾਣ ਤੋਂ ਬਾਅਦ ਬਠਿੰਡਾ ਪਹੁੰਚੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਕੇਂਦਰ ਵਿਚਲੀ ਭਾਜਪਾ ਸਰਕਾਰ 'ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਤੋਂ ਅੱਜ ਦੇ ਸਮੇਂ ਅਸਲ ਭਾਜਪਾਈ ਹੀ ਦੁਖੀ ਹੁੰਦੇ ਜਾ ਰਹੇ ਹਨ।

ਭਾਜਪਾ ਪੰਜਾਬ ਦੇ ਲੋਕਾਂ ਨੂੰ ਡਰਾ ਨਹੀਂ ਸਕਦੀ: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਲੋਂ ਬਠਿੰਡਾ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ 'ਚ ਜੋਸ਼ ਭਰਿਆ ਅਤੇ ਨਾਲ ਹੀ ਅੱਗੇ ਆਖਿਆ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਤੇ ਭਾਰਤੀ ਜਨਤਾ ਪਾਰਟੀ ਇਥੋਂ ਦੇ ਲੋਕਾਂ ਨੂੰ ਡਰਾ ਨਹੀਂ ਸਕਦੀ। ਉਨ੍ਹਾਂ ਕਿਹਾ ਕੀ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਜੇਲ੍ਹ 'ਚ ਬੰਦ ਕਰਕੇ ਕੇਜਰੀਵਾਲ ਨੂੰ ਡਰਾ ਨਹੀਂ ਸਕਦੇ। ਇਸ ਦੇ ਨਾਲ ਹੀ ਅੱਗੇ ਉਹਨਾਂ ਨੇ ਆਖਿਆ ਕਿ ਮੈਂ ਪ੍ਰਧਾਨ ਮੰਤਰੀ ਜੀ ਨੂੰ ਬੇਨਤੀ ਕਰਦਾ ਹਾਂ ਕਿ ਲੋਕਾਂ ਨੂੰ ਸੀਬੀਆਈ ਅਤੇ ਈਡੀ ਵਰਗੀਆਂ ਏਜੰਸੀਆਂ ਨਾਲ ਡਰਾਓ ਨਹੀਂ ਸਗੋਂ ਲੋਕਾਂ ਦੀ ਭਲਾਈ ਲਈ ਕੰਮ ਕਰੋ ਤਾਂ ਲੋਕ ਤੁਹਾਨੂੰ ਖੁਦ ਹੀ ਵੋਟ ਪਾਉਣਗੇ।

ਕੇਂਦਰੀ ਏਜੰਸੀਆਂ ਦੀ ਕੀਤੀ ਜਾ ਰਹੀ ਗਲਤ ਵਰਤੋਂ: ਉਨਾਂ ਨੇ ਆਖਿਆ ਕਿ ਜਿਵੇਂ ਭਾਜਪਾ ਲੋਕਾਂ ਨੂੰ ਏਜੰਸੀਆਂ ਤੋਂ ਡਰਾ ਰਹੀ ਹੈ, ਪਰ ਦੇਸ਼ ਦੀ ਜਨਤਾ ਨੇ ਆਪ ਨੂੰ ਵੋਟ ਦਿੱਤਾ ਹੈ। ਸੀਬੀਆਈ ਅਤੇ ਈਡੀ ਦੀ ਦੁਰਵਰਤੋਂ ਕਰਕੇ ਲੋਕਾਂ ਨੂੰ ਡਰਾ ਰਹੇ ਹਨ। ਝੂਠੇ ਕੇਸ ਵਿੱਚ ਕੇਜਰੀਵਾਲ ਨੂੰ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ ਪਰ ਆਉਣ ਵਾਲੇ ਦਿਨਾਂ ਵਿੱਚ ਲੋਕ ਭਾਜਪਾ ਨੂੰ ਵੋਟ ਨਾ ਦੇਕੇ ਅਰਵਿੰਦ ਕੇਜਰੀਵਾਲ ਜੀ ਦੀ ਸੋਚ ਨੂੰ ਜਿਤਾਉਣਗੇ। ਉਨ੍ਹਾਂ ਕਿਹਾ ਕਿ ਜਿਵੇਂ ਭਾਜਪਾ ਦੇ ਨੁਮਾਇੰਦਿਆਂ ਦੇ ਫੋਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਆ ਰਹੇ ਹਨ ਅਤੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਲਈ 25 ਤੋਂ 30 ਕਰੋੜ ਰੁਪਏ ਦੇਣ ਦਾ ਲਾਲਚ ਦਿੱਤਾ ਜਾ ਰਿਹਾ ਹੈ, ਜਿਸ ਤੋਂ ਸਾਫ ਜ਼ਾਹਿਰ ਹੈ ਕਿ ਪੰਜਾਬ ਵਿੱਚ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਭਾਜਪਾ ਤੋੜਨਾ ਚਾਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇੰਡੀਆ ਗਠਜੋੜ 'ਤੇ ਕਿਹਾ ਕਿ ਭਾਵੇਂ ਹੀ ਕੌਮੀ ਪੱਧਰ 'ਤੇ ਅਲਾਇੰਸ ਹੋਇਆ ਹੈ ਪਰ ਹਰ ਇੱਕ ਪਾਰਟੀ ਦੀ ਆਪਣੀ ਵੱਖਰੀ ਵਿਚਾਰਧਾਰਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.