ETV Bharat / state

ਦਿੱਲੀ ਕੂਚ ਨੂੰ ਲੈ ਕੇ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ, ਵੱਧ ਤੋਂ ਵੱਧ ਲੋਕਾਂ ਨੂੰ ਬਾਰਡਰਾਂ 'ਤੇ ਪਹੁੰਚਣ ਦੀ ਅਪੀਲ

author img

By ETV Bharat Punjabi Team

Published : Feb 24, 2024, 7:53 PM IST

Sarvan Singh Pandher apple to all peoples
ਦਿੱਲੀ ਕੂਚ ਨੂੰ ਲੈ ਕੇ ਸਰਵਨ ਸਿੰਘ ਪੰਧੇਰ ਦਾ ਵੱਡਾ ਐਲਾਨ, ਵੱਧ ਤੋਂ ਵੱਧ ਲੋਕਾਂ ਨੂੰ ਬਾਰਡਰਾਂ 'ਤੇ ਪਹੁੰਚਣ ਦੀ ਅਪੀਲ

ਕਿਸਾਨਾਂ ਵੱਲੋਂ ਲਗਾਤਾਰ 'ਚ ਬਾਰਡਰਾਂ 'ਤੇ ਸਰਕਾਰ ਦੇ ਖਿਲਾਫ਼ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਸਿਲਸਿਲੇ ਤਹਿਤ ਮੁੜ ਤੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੱਡੇ ਐਲਾਨ ਕੀਤੇ।

ਦਿੱਲੀ ਕੂਚ ਨੂੰ ਲੈ ਕੇ ਸਰਵਨ ਸਿੰਘ ਪੰਧੇਰ ਦਾ ਵੱਡਾ ਐਲਾਨ, ਵੱਧ ਤੋਂ ਵੱਧ ਲੋਕਾਂ ਨੂੰ ਬਾਰਡਰਾਂ 'ਤੇ ਪਹੁੰਚਣ ਦੀ ਅਪੀਲ

ਅੰਮ੍ਰਿਤਸਰ: ਫਸਲਾਂ ਅਤੇ ਨਸਲਾਂ ਦੀ ਲੜਾਈ ਲਈ 13 ਫਰਵਰੀ ਤੋਂ ਕਿਸਾਨਾਂ ਵੱਲੋਂ ਬਰਾਡਰਾਂ 'ਤੇ ਡੇਰੇ ਲਾਏ ਹੋਏ ਹਨ।ਇਸੇ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਨੇਤਾ ਸਰਵਣ ਸਿੰਘ ਪੰਧੇਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਡਰ ਤੇ ਲਗਾਤਾਰ ਸੰਘਰਸ਼ ਦੇ ਚਲਦੇ ਸਰਕਾਰ ਵੱਲੋਂ ਜਾਰੀ ਤਸ਼ੱਦਦ ਜਾਰੀ ਹੈ ।ਇਸਦੇ ਚਲਦੇ ਦੋਨਾਂ ਫੋਰਮਾ ਵੱਲੋਂ ਖਨੌਰੀ ਬਾਰਡਰ ਤੋਂ ਜਾਣਕਾਰੀ ਦਿੱਤੀ ਕਿ ਇਹਨਾਂ ਬਾਰਡਰਾਂ 'ਤੇ ਸ਼ਹੀਦ ਸ਼ੁਭਕਰਨ ਸਿੰਘ ਅਤੇ ਤਿੰਨ ਹੋਰ ਸ਼ਹੀਦ ਕਿਸਾਨਾਂ ਦੀ ਯਾਦ ਵਿੱਚ 24 ਫਰਵਰੀ ਨੂੰ ਸ਼ਾਮ ਨੂੰ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢੇਗੇ।

ਆਉਣ ਵਾਲੇ ਪ੍ਰੋਗਰਾਮਾਂ ਦੀ ਜਾਣਾਕਰੀ: 25 ਫਰਵਰੀ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਡਬਲਯੂ.ਟੀ.ਓ ਦੀ ਕਾਨਫਰੰਸ ਕਰਕੇ ਜਾਗਰੂਕ ਕੀਤਾ ਜਾਵੇਗਾ, 26 ਫਰਵਰੀ ਨੂੰ ਦੇਸ਼ ਦੇ ਸਾਰੇ ਪਿੰਡਾਂ 'ਚ ਵਿਸ਼ਵ ਵਪਾਰ ਸੰਸਥਾ ਦੇ ਪੁਤਲੇ ਫੂਕੇ ਜਾਣਗੇ ਅਤੇ ਸ਼ਾਮ 3 ਵਜੇ ਸ਼ੰਭੂ ਅਤੇ ਖਨੌਰੀ ਬਾਰਡਰ ਵਿਖੇ ਵੱਡੇ ਪੁਤਲੇ ਫੂਕੇ ਜਾਣਗੇ। ਓਹਨਾ ਦੱਸਿਆ ਕਿ 27 ਫਰਵਰੀ ਨੂੰ ਦੋਵੇਂ ਮੰਚਾਂ ਦੀਆਂ ਕੌਮੀ ਪੱਧਰ ਦੀਆਂ ਮੀਟਿੰਗਾਂ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਹੋਣਗੀਆਂ ਅਤੇ 28 ਫਰਵਰੀ ਨੂੰ ਦੋਵਾਂ ਮੰਚਾਂ ਦੀ ਸਾਂਝੀ ਮੀਟਿੰਗ ਕੀਤੀ ਜਾਵੇਗੀ ।ਜਿਸ ਮਗਰੋਂ 29 ਫਰਵਰੀ ਨੂੰ ਅੰਦੋਲਨ ਦੇ ਆਉਣ ਵਾਲੇ ਵੱਡੇ ਫੈਸਲਿਆਂ ਦਾ ਐਲਾਨ ਕੀਤਾ ਜਾਵੇਗਾ।

ਸਬਰ ਨਾਲ ਮੁਕਾਬਲਾ: ਕਿਸਾਨ ਆਗੂ ਨੇ ਕਿਹਾ ਕਿ ਅੰਦੋਲਨਕਾਰੀਆਂ ਨੇ ਹੁਣ ਤੱਕ ਬਹੁਤ ਹੀ ਹਲੀਮੀ ਅਤੇ ਸਬਰ ਨਾਲ ਸਰਕਾਰ ਦੇ ਜਬਰ ਦਾ ਮੁਕਾਬਲਾ ਕੀਤਾ ਹੈ ਅਤੇ ਸਰਕਾਰ ਅਤੇ ਸਰਕਾਰ ਪੱਖੀ ਮੀਡੀਆ ਦੁਆਰਾ ਭੜਕਾਉਣ ਦੀਆਂ ਸਿਰਤੋੜ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਉਹਨਾਂ ਕਿਹਾ ਕਿ ਸਾਡਾ ਸਾਫ ਕਹਿਣਾ ਹੈ ਕਿ ਦਿੱਲੀ ਜਾਣਾ ਸਾਡੀ ਅਣਖ ਦਾ ਸਵਾਲ ਨਹੀਂ ਅਗਰ ਸਰਕਾਰ ਸਾਰੀਆਂ ਮੰਗਾ ਮੰਨ ਲੈਦੀ ਹੈ ਤਾਂ ਅੰਦੋਲਨਕਾਰੀ ਵਾਪਿਸ ਚਲੇ ਜਾਣਗੇ ਪਰ ਮੰਗਾਂ ਮੰਨੇ ਬਿਨਾਂ ਦਿੱਲੀ ਕੂਚ ਦੀ ਕਾਲ ਵਾਪਿਸ ਨਹੀਂ ਹੋ ਸਕਦੀ।

ਮੋਰਚੇ 'ਚ ਪਹੁੰਚਣ ਦੀ ਅਪੀਲ: ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ ਅਤੇ ਉਸਦੀ ਇਸ ਕਾਰਵਾਈ ਨੂੰ ਪੂਰੀ ਦੁਨੀਆ ਦੇਖ ਰਹੀ ਹੈ । ਉਹਨਾਂ ਨੇ ਦੇਸ਼ ਭਰ ਦੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਮੋਰਚੇ ਵਿੱਚ ਪਹੁੰਚਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਮੌਕੇ ਨਿੱਜੀ ਹਿੱਤਾਂ ਅਤੇ ਕੰਮਾਂ ਨੂੰ ਛੱਡ ਕੇ ਦੇਸ਼ ਦੇ ਕਿਸਾਨ ਮਜ਼ਦੂਰ ਦੀ ਲੜਾਈ ਲੜਨ ਦਾ ਸਮਾਂ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.