ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਅੱਜ ਮੁੜ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ। ਸੁਖਬੀਰ ਬਾਦਲ ਦੀ ਬਤੌਰ ਪ੍ਰਧਾਨ ਨਿਯੁਕਤੀ ਉੱਪਰ ਬਰਨਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਰਕਰਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਜਾ ਰਹੀ ਹੈ। ਅਕਾਲੀ ਆਗੂ ਤਰਲੋਚਨ ਬਾਂਸਲ ਦੀ ਅਗਵਾਈ ਹੇਠ ਵੱਡਾ ਇਕੱਠ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਜਿੰਦਾਬਾਦ ਦੇ ਜ਼ੋਰਦਾਰ ਨਾਅਰੇ ਲਗਾਏ ਗਏ। 2027 ਵਿੱਚ ਦੁਬਾਰਾ ਮੁੜ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਗਿਆ ਹੈ।
ਲੱਡੂ ਵੰਡ ਕੇ ਮਨਾਈ ਖੁਸ਼ੀ
ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਦੀ ਜ਼ਿੰਮੇਦਾਰੀ ਸੁਖਬੀਰ ਸਿੰਘ ਬਾਦਲ ਨੂੰ ਸੌਂਪੀ ਗਈ ਹੈ। ਜਿਸ ਨੂੰ ਲੈ ਕੇ ਅੱਜ ਪੰਜਾਬ ਤੋਂ ਇਲਾਵਾ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਰਕਰਾਂ ਵੱਲੋਂ ਖੁਸ਼ੀ ਮਨਾਈ ਜਾ ਰਹੀ ਹੈ। ਇਸੇ ਦੇ ਮੱਦੇ ਨਜ਼ਰ ਬਰਨਾਲਾ ਦੀ ਤਪਾ ਮੰਡੀ ਅੰਦਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਟਕਸਾਲੀ ਆਗੂ ਅਤੇ ਨਗਰ ਕੌਂਸਲ ਤਪਾ ਦੇ ਸਾਬਕਾ ਪ੍ਰਧਾਨ ਤਰਲੋਚਨ ਬੰਸਲ ਦੀ ਅਗਵਾਈ ਹੇਠ ਇੱਕ ਵੱਡੇ ਇਕੱਠ ਰਾਹੀਂ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਵਜੋਂ ਜਿੰਮੇਦਾਰੀ ਮਿਲਣ 'ਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ।
ਪੰਜਾਬ ਦਾ ਵੱਡਾ ਵਿਕਾਸ
ਇਸ ਮੌਕੇ ਟਕਸਾਲੀ ਆਗੂ ਤਰਲੋਚਨ ਬੰਸਲ ਨੇ ਜਾਣਕਾਰੀ ਦਿੰਦੇ ਆ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਸਰਕਾਰ ਸਮੇਂ ਹਰ ਵਰਗ ਨੂੰ ਨਾਲ ਲੈ ਕੇ ਪੰਜਾਬ ਦਾ ਵੱਡਾ ਵਿਕਾਸ ਕੀਤਾ ਗਿਆ ਹੈ। ਜੇ ਤੁਹਾਨੂੰ ਲੈ ਕੇ ਹੁਣ ਦੁਬਾਰਾ ਫੇਰ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਜਿੰਮੇਵਾਰੀ ਦਿੱਤੀ ਗਈ ਹੈ ਜੋ ਪਹਿਲਾਂ ਦੀ ਵਾਂਗ ਹੁਣ ਫੇਰ ਆਪਣੀ ਜਿੰਮੇਦਾਰੀ ਨੂੰ ਨਿਭਾਉਣਗੇ। ਜਿਸ ਨਾਲ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪੰਜਾਬ ਅੰਦਰ ਵੱਡੇ ਵਿਕਾਸ ਕਾਰਜ ਕਰੇਗੀ।

ਸੁਖਬੀਰ ਸਿੰਘ ਬਾਦਲ 'ਤੇ ਟਿੱਪਣੀਆਂ
ਤਰਲੋਚਨ ਬੰਸਲ ਨੇ ਕਿਹਾ ਕਿ ਇਹ ਚੋਣ ਵੱਡੇ ਡੈਲੀਗੇਸ਼ਨ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਮੈਂਬਰਸ਼ਿਪ ਦੇ ਲੱਖਾਂ ਵਰਕਰਾਂ ਦੇ ਤਹਿਤ ਹੀ ਹੋਈ ਹੈ। ਜੋ ਵਿਰੋਧੀ ਪਾਰਟੀਆਂ ਵੱਲੋਂ ਜਾਣਬੁੱਝ ਕੇ ਸੁਖਬੀਰ ਸਿੰਘ ਬਾਦਲ 'ਤੇ ਕਈ ਟਿੱਪਣੀਆਂ ਕੀਤੀਆਂ ਜਾ ਰਹੀਆਂ ਸਨ। ਪਰ ਅੱਜ ਇੱਕ ਸੁਚੱਜੇ ਢੰਗ ਨਾਲ ਹੋਈ ਚੋਣ ਵਿੱਚ ਪਾਰਟੀ ਦੀ ਜਿੰਮੇਦਾਰੀ ਸੁਖਬੀਰ ਸਿੰਘ ਬਾਦਲ ਨੂੰ ਸੌਂਪੀ ਗਈ ਹੈ। ਉਹ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਮਜਬੂਤ ਹੋਵੇਗੀ।
ਪਾਰਟੀ ਵਰਕਰਾਂ ਵਿੱਚ ਵੀ ਖੁਸ਼ੀ ਦਾ ਮਾਹੌਲ
ਇਸ ਮੌਕੇ ਟਕਸਾਲੀ ਆਗੂ ਤਰਲੋਚਨ ਬੰਸਲ ਨੇ ਕਿਹਾ ਕਿ ਵਿਸਾਖੀ ਦੀ ਤਲਵੰਡੀ ਸਾਬੋ ਵਿੱਚ ਹੋਣ ਵਾਲੀ ਵੱਡੀ ਕਾਨਫਰੰਸ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੱਖਾਂ ਦਾ ਇਕੱਠ ਹੋਵੇਗਾ। ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਪ੍ਰਧਾਨ ਦੀ ਵੱਡੀ ਜਿੰਮੇਦਾਰੀ ਮਿਲਣ 'ਤੇ ਵਿਰੋਧੀ ਪਾਰਟੀਆਂ ਮੁਖਲਾਟ ਵਿੱਚ ਆ ਚੁੱਕੀਆਂ ਹਨ। ਇਸ ਮੌਕੇ ਪਾਰਟੀ ਵਰਕਰਾਂ ਵੱਲੋਂ ਟਕਸਾਲੀ ਆਗੂ ਤਰਲੋਚਨ ਬਾਂਸਲ ਨੂੰ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ ਗਈ। ਉੱਥੇ ਪਾਰਟੀ ਵਰਕਰਾਂ ਵਿੱਚ ਵੀ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।