ETV Bharat / state

ਭਾਜਪਾ 'ਚ ਜਾਣ ਤੋਂ ਬਾਅਦ ਸ਼ੀਤਲ ਅੰਗੁਰਾਲ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ - SHEETAL ANGURAL RESIGN

author img

By ETV Bharat Punjabi Team

Published : Mar 28, 2024, 9:06 PM IST

Updated : Mar 28, 2024, 9:12 PM IST

ਬੀਤੇ ਦਿਨੀਂ ਆਮ ਅਦਮੀ ਪਾਰਟੀ ਨੂੰ 2 ਬਹੁਤ ਵੱਡੇ ਝਟਕੇ ਲੱਗੇ।ਇੰਨ੍ਹਾਂ ਝਟਕਿਆਂ ਤੋਂ ਬਾਅਦ ਪਾਰਟੀ 'ਤੇ ਕੀ ਪ੍ਰਭਾਵ ਪਵੇਗਾ ਅਤੇ ਪਾਰਟੀ ਨੂੰ ਝਟਕੇ ਲੱਗੇ ਕਿਉਂ ਨੇ ਜਾਨਣ ਲਈ ਪੜ੍ਹੋ ਪੂਰੀ ਖ਼ਬਰ

jolt app Sheetal angural Resign as punjab MLA And join bjp
ਸ਼ੀਤਲ ਅੰਗੁਰਾਲ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਭਾਜਪਾ 'ਚ ਸ਼ਾਮਿਲ ਹੋਏ 'ਆਪ' ਦੇ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਵੀ ਅੱਜ ਆਪਣਾ ਅਸਤੀਫ਼ਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਸੌਂਪ ਦਿੱਤਾ ਗਿਆ ਹੈ।ਇਸ ਤੋਂ ਪਹਿਲਾਂ ਅੰਗੁਰਾਲ ਨੇ ਵੱਡੇ ਖੁਲਾਸੇ ਕਰ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

jolt app Sheetal angural Resign as punjab MLA And join bjp
ਸ਼ੀਤਲ ਅੰਗੁਰਾਲ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਸ਼ੀਤਲ ਦਾ ਜ਼ੋਰਦਾਰ ਵਿਰੋਧ: ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜਲੰਧਰ ਵਿੱਚ ਉਨ੍ਹਾਂ ਦੇ ਘਰ ਦੇ ਬਾਹਰ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪਾਰਟੀ ਦਾ ਗੱਦਾਰ ਵੀ ਕਿਹਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਇਲਜ਼ਾਮ ਹੇਠ ਕੇਸ ਦਰਜ ਕਰ ਲਿਆ ਹੈ।

ਸ਼ੀਤਲ ਦੇ ਵੱਡੇ ਖੁਲਾਸੇ: ਸ਼ੀਤਲ ਅੰਗੁਰਾਲ ਓਪਰੇਸ਼ਨ ਲੋਟਸ ਦੀ ਮੁੱਖ ਸ਼ਿਕਾਇਤਕਰਤਾ ਹੈ ਜਿਸ ਨੇ ਪੰਜਾਬ ਦੀ ਰਾਜਨੀਤੀ ਵਿੱਚ ਭੂਚਾਲ ਲਿਆ ਦਿੱਤਾ ਸੀ। ਕਰੀਬ ਡੇਢ ਸਾਲ ਪਹਿਲਾਂ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਨੇ ਆਪਰੇਸ਼ਨ ਲੋਟਸ ਮਾਮਲੇ ਵਿੱਚ ਆਪਣੇ ਬਿਆਨ ਦਰਜ ਕਰਵਾਏ ਸਨ। ਮੁਹਾਲੀ ਥਾਣੇ ਵਿੱਚ ਕੇਸ ਦਰਜ ਹੋਣ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਸੀ ਪਰ ਡੇਢ ਸਾਲ ਬੀਤ ਜਾਣ 'ਤੇ ਵੀ ਵਿਜੀਲੈਂਸ ਦੀ ਜਾਂਚ 'ਚ ਅਜਿਹਾ ਕੋਈ ਤੱਥ ਸਾਹਮਣੇ ਨਹੀਂ ਆਇਆ, ਜਿਸ ਨਾਲ ਇਸ ਮਾਮਲੇ 'ਚ ਕਿਸੇ ਦਾ ਨਾਂ ਲਿਆ ਜਾ ਸਕੇ। ਦੂਜੇ ਪਾਸੇ ਭਾਜਪਾ 'ਚ ਸ਼ਾਮਿਲ ਹੋਣ ਤੋਂ ਬਾਅਦ ਸ਼ੀਤਲ ਅੰਗੁਰਾਲ ਨੇ ਕੱਲ੍ਹ ਕਿਹਾ ਸੀ ਕਿ ਆਪ੍ਰੇਸ਼ਨ ਲੋਟਸ ਦੇ ਮਾਮਲੇ 'ਚ ਕੀ ਹੋਇਆ, ਇਸ ਬਾਰੇ ਉਹ ਜਲਦ ਹੀ ਵੱਡਾ ਖੁਲਾਸਾ ਕਰਨਗੇ।

Last Updated : Mar 28, 2024, 9:12 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.