ETV Bharat / state

ਸਰਕਾਰ ਖਿਲਾਫ਼ ਐਕਸ਼ਨ ਦੀ ਤਿਆਰੀ 'ਚ ਅਕਾਲੀ ਦਲ, ਝੋਨੇ ਅਤੇ DAP ਦੀ ਸਮੱਸਿਆ ਨੂੰ ਲੈ ਕੇ ਕਰ ਦਿੱਤਾ ਵੱਡਾ ਐਲਾਨ

ਝੋਨੇ ਅਤੇ DAP ਦੀ ਸਮੱਸਿਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ 5 ਨਵੰਬਰ ਨੂੰ ਹਲਕਾ ਵਾਈਜ਼ ਰੋਸ ਮੁਜ਼ਾਹਿਰਆਂ ਦਾ ਐਲਾਨ ਕੀਤਾ ਹੈ। ਪੜ੍ਹੋ ਖ਼ਬਰ...

ਸ਼੍ਰੋਮਣੀ ਅਕਾਲੀ ਦਲ ਵੱਲੋਂ  ਰੋਸ ਮੁਜ਼ਾਹਿਰਆਂ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਮੁਜ਼ਾਹਿਰਆਂ ਦਾ ਐਲਾਨ (ETV BHARAT)
author img

By ETV Bharat Punjabi Team

Published : Nov 2, 2024, 8:55 PM IST

ਚੰਡੀਗੜ੍ਹ: ਇੱਕ ਪਾਸੇ ਕਣਕ ਦੀ ਫ਼ਸਲ ਦੀ ਬਿਜਾਈ ਲਈ DAP ਖਾਦ ਦੀ ਸਮੱਸਿਆ ਤਾਂ ਦੂਜੇ ਪਾਸੇ ਕਈ-ਕਈ ਦਿਨਾਂ ਤੋਂ ਕਿਸਾਨ ਮੰਡੀਆਂ 'ਚ ਝੋਨੇ ਦੀ ਫ਼ਸਲ ਵੇਚਣ ਲਈ ਬੈਠੇ ਹੋਏ ਹਨ। ਇਸ ਨੂੰ ਲੈਕੇ ਹੁਣ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਾਰ ਖਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਲਈ ਹੈ। ਜਿਸ ਨੂੰ ਲੈਕੇ ਅਕਾਲੀ ਦਲ ਵਲੋਂ ਐਲਾਨ ਵੀ ਕਰ ਦਿੱਤਾ ਗਿਆ।

ਪੰਜਾਬ 'ਚ ਕਿਸਾਨੀ ਲਈ ਵੱਡਾ ਸੰਕਟ ਖੜਾ ਹੋਇਆ

ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਰਕੇ ਪੰਜਾਬ ਭਰ ਵਿੱਚ ਕਿਸਾਨੀ ਲਈ ਵੱਡਾ ਸੰਕਟ ਖੜਾ ਹੋ ਗਿਆ ਹੈ। ਪੰਜਾਬ ਭਰ ਵਿੱਚ ਕਿਸਾਨ 15-20 ਦਿਨਾਂ ਤੋਂ ਲਗਾਤਾਰ ਮੰਡੀਆਂ ਵਿੱਚ ਆਪਣੀਆਂ ਜਿਣਸਾਂ ਵੇਚਣ ਵਾਸਤੇ ਬੈਠੇ ਹਨ। ਇਸ ਦੌਰਾਨ ਨਾ ਹੀ ਖਰੀਦ ਹੋ ਪਾ ਰਹੀ ਹੈ ਅਤੇ ਨਾ ਹੀ ਲਿਫਟਿੰਗ ਦੇ ਪ੍ਰਬੰਧ ਠੀਕ ਤਰੀਕੇ ਕੰਮ ਕਰ ਰਹੇ ਹਨ। ਜਿਸ ਦਾ ਖਮਿਆਜਾ ਮਿਹਨਤੀ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ।

DAP ਖਾਦ ਦੀ ਬਲੈਕ ਵਿੱਚ ਵਿਕਰੀ ਸ਼ੁਰੂ

ਦੂਜੇ ਪਾਸੇ ਡੀ.ਏ.ਪੀ ਖਾਦ ਦੀ ਵੱਡੇ ਪੱਧਰ ਉਪਰ ਕਮੀ ਹੋਣ ਕਰਕੇ ਡੀ.ਏ.ਪੀ ਖਾਦ ਬਲੈਕ ਵਿੱਚ ਵਿਕਣੀ ਸ਼ੁਰੂ ਹੋ ਗਈ ਹੈ। ਇਸ 'ਚ ਪੰਜਾਬ ਸਰਕਾਰ ਹਰ ਪੱਧਰ 'ਤੇ ਬੁਰੀ ਤਰਾਂ ਫੇਲ੍ਹ ਹੋ ਚੁੱਕੀ ਹੈ। ਇਸ ਖਿਲਾਫ ਰੋਸ ਪ੍ਰਗਟ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸਮੂਹ ਪਾਰਟੀ ਵਰਕਰਾਂ ਨੂੰ 5 ਨਵੰਬਰ ਨੂੰ ਸਰਕਾਰ ਖਿਲਾਫ ਰੋਸ ਮੁਜ਼ਾਹਰੇ ਕਰਨ ਅਤੇ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਦਾ ਐਲਾਨ ਕੀਤਾ ਹੈ।

ਹਲਕਾ ਵਾਈਜ਼ ਸ਼ਾਂਤਮਈ ਰੋਸ ਮੁਜ਼ਾਹਰੇ ਦਾ ਐਲਾਨ

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ 5 ਨਵੰਬਰ ਨੂੰ ਸਵੇਰੇ 11 ਵਜੇ ਹਰ ਹਲਕੇ ਦੇ ਵਰਕਰ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਹਲਕਾ ਵਾਈਜ਼ ਸ਼ਾਂਤਮਈ ਰੋਸ ਮੁਜ਼ਾਹਰਾ ਕਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.