ਅੰਮ੍ਰਿਤਸਰ: ਸੁਖਬੀਰ ਸਿੰਘ ਬਾਦਲ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਹਨ। ਸੁਖਬੀਰ ਬਾਦਲ ਦੇ ਪ੍ਰਧਾਨ ਬਣਨ ਦੇ ਐਲਾਨ ਦੇ ਨਾਲ ਹੀ ਤੇਜਾ ਸਿੰਘ ਸਮੂੰਦਰੀ ਹਾਲ 'ਚ ਜੈਕਾਰਿਆਂ ਦੀ ਗੂੰਜ ’ਚ ਸਮੂਹ ਡੈਲੀਗੇਟਸ ਵੱਲੋਂ ਪ੍ਰਵਾਨਗੀ ਦਿੱਤੀ ਗਈ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਗੁਲਜਾਰ ਸਿੰਘ ਰਨੀਕੇ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਪ੍ਰਧਾਨਗੀ ਨੂੰ ਲੈ ਕੇ ਕੀਤਾ ਗਿਆ ਸੀ ਨਾਮ ਪੇਸ਼, ਜਿਸ ਨੂੰ ਲੈ ਕੇ ਸਾਰਿਆਂ ਦੀ ਰਾਏ ਲਈ ਗਈ ਅਤੇ ਸਾਰੇ ਅਕਾਲੀ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਨਾਂ 'ਤੇ ਸਹਿਮਤੀ ਜਤਾਈ ਤੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਤੋਂ ਪ੍ਰਧਾਨ ਚੁਣਿਆ ਗਿਆ
ਸਮੂਹ ਸੰਗਤ ਦਾ ਕੀਤਾ ਧੰਨਵਾਦ
ਤੁਹਾਨੂੰ ਦੱਸ ਦਈਏ ਕਿ ਅੱਜ ਸਵੇਰ ਤੋਂ ਹੀ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵਫਤ ਦੇ ਨਾਲ ਮੀਟਿੰਗ ਚੱਲ ਰਹੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਲੈ ਕੇ ਸਮੂਹ ਅਕਾਲੀ ਆਗੂਆਂ ਨੇ ਆਪਣੀ ਆਪਣੀ ਰਾਏ ਰੱਖੀ ਤੇ ਮੁੜ ਤੋਂ ਅਕਾਲੀ ਦਲ ਨੂੰ ਖੜ੍ਹਾ ਕਰਨ ਦੇ ਲਈ ਗੱਲ ਬਾਤ ਵੀ ਕੀਤੀ ਗਈ। ਜਿਸ ਵਿੱਚ ਸਾਰੇ ਅਕਾਲੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੇ ਨਾਂ 'ਤੇ ਸਹਿਮਤੀ ਜਤਾਈ । ਉਥੇ ਹੀ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਸੁਖਬੀ੍ਰ ਸਿੰਘ ਬਾਦਲ ਨੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕੀਤਾ ਜਾਵੇਗਾ ਅਤੇ ਨਾਲ ਹੀ ਪੰਜਾਬ ਦੇ ਹਲਾਤਾਂ ਨੂੰ ਸੁਧਾਰਿਆ ਜਾਵੇਗਾ।
ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ 'ਮੈਂ ਸਾਰੇ ਪੰਜਾਬੀਆਂ ਖਾਲਸਾ ਪੰਥ ਦਾ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਦਿਲ ਦੀ ਗਿਰਾਹੀਆਂ ਤੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਇੱਕ ਵਾਰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਅਤੇ ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਮੈਂ ਇਸ ਗੱਲ ਤੇ ਖਰਾ ਉਤਰਾਂਗਾ ਤੇ ਸ਼੍ਰੋਮਣੀ ਅਕਾਲੀ ਦਲ ਦੀ ਆਪਣੀ ਜਾਨ ਵੀ ਲਾ ਦਵਾਂਗਾ ਅਤੇ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹਾਂ,ਸਾਰੇ ਧਰਮਾਂ ਦੇ ਲੋਕ ਇੱਥੇ ਰਹਿੰਦੇ ਹਨ ਅਮਨ ਸ਼ਾਂਤੀ ਭਾਈਚਾਰਕ ਸਾਂਝ ਦਾ ਪ੍ਰਤੀਕ ਹਨ। ਸ਼੍ਰੋਮਣੀ ਅਕਾਲੀ ਦਲ ਦੇਸ਼ ਵਾਸਤੇ ਪੰਜਾਬ ਦੀ ਚੜ੍ਹਦੀ ਕਲਾ ਵਾਸਤੇ ਹਮੇਸ਼ਾ ਅਰਦਾਸ ਕਰਦੀ ਹੈ। ਪੰਜਾਬ ਨੂੰ ਫਿਰ ਤੋਂ ਇੱਕ ਨੰਬਰ ਦਾ ਸੂਬਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਇਆ ਜਾਵੇਗਾ। ਸਾਡੇ ਗੁਰੂਆਂ ਨੇ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਸਿਖਾਇਆ ਹੈ। ਸ਼੍ਰੋਮਣੀ ਅਕਾਲੀ ਦਲ ਅਸਲੀ ਵਾਰਸ ਪੰਜਾਬ ਦੀ ਪਾਰਟੀ ਹੈ ਅਤੇ ਉਹ ਸ਼੍ਰੋਮਣੀ ਅਕਾਲੀ ਦਲ ਹੈ, ਜੋ ਪੰਜਾਬੀਆਂ ਦੀ ਆਪਣੀ ਪਾਰਟੀ ਹੈ ਅਕਾਲੀ ਦਲ ਦੇ 104 ਸਾਲ ਦੇ ਇਤਿਹਾਸ ਵਿੱਚ ਕਈ ਕੁਰਬਾਨੀਆਂ ਦਿੱਤੀਆਂ ਹਨ ਉਹਨਾਂ ਦੇ ਲੀਡਰਾਂ ਦੇ ਵਰਕਰਾਂ ਨੇ ਦੇਸ਼ ਵਾਸਤੇ ਪੰਜਾਬ ਵਾਸਤੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਵਾਸਤੇ ਅੱਜ ਮੈਨੂੰ ਇਹ ਜਿੰਮੇਵਾਰੀ ਫਿਰ ਤੋਂ ਦਿੱਤੀ ਗਈ ਹੈ ਮੈਂ ਦਿਲ ਦੀ ਗਹਿਰਾਈਆਂ ਤੋਂ ਸਾਰੇ ਪੰਜਾਬੀਆਂ ਦਾ ਧੰਨਵਾਦ ਕਰਦਾ ਹਾਂ"
ਜੇਕਰ ਗੱਲ ਕੀਤੀ ਜਾਵੇ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਦੀ ਤਾਂ ਸੁਖਬੀਰ ਬਾਦਲ ਉਨ੍ਹਾਂ ਦੀ ਤਰੀਫ ਕਰਦੇ ਹੋਏ ਨਜ਼ਰ ਆਏ। ਉਥੇ ਹੀ ਸਾਬਕਾ ਪ੍ਰਧਾਨ ਭੂੰਦੜ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਮਿਲੀ ਹੈ ਪਰਮਾਤਮਾ ਉਸ ਨੂੰ ਨਿਭਾਉਣ ਦਾ ਬਲ ਬਖਸ਼ਣ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ 'ਮੈਂ ਸਭ ਦਾ ਧੰਨਵਾਦ ਕਰਦਾ ਹਾਂ ਕਿ ਅੱਜ ਸਾਰਿਆਂ ਨੇ ਇੱਕ ਹੋ ਕੇ ਪਾਰਟੀ ਦਾ ਸਾਥ ਦਿੱਤਾ ਹੈ, ਸਾਰੇ ਡੈਲੀਗੇਟ ਇਕੱਠੇ ਹੋ ਕੇ ਪਾਰਟੀ ਦੀ ਚੋਣ ਕੀਤੀ ਹੈ ਤੇ ਪ੍ਰਧਾਨ ਚੁਣਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਮਹਾਰਾਜ ਨੇ ਦੁਬਾਰਾ ਸੁਖਬੀਰ ਬਾਦਲ ਦੇ ਸਿਰ ਤੇ ਹੱਥ ਰੱਖ ਕੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੀ ਜੋ ਸੇਵਾ ਦਿੱਤੀ ਹੈ ਅਤੇ ਵਧੀਆ ਤਰੀਕੇ ਨਾਲ ਇਹ ਸੇਵਾ ਨਿਭਾਅ ਸਕਣ, ਕੱਲ ਤਖਤ ਦਮਦਮਾ ਸਾਹਿਬ ਤੇ ਇੱਕ ਵੱਡੀ ਪ੍ਰੈਸ ਕਾਨਫਰੰਸ ਵਿਸਾਖੀ ਦੇ ਦਿਹਾੜੇ ਨੂੰ ਲੈ ਕੇ ਕੀਤੀ ਜਾਵੇਗੀ ਤੇ 25 ਅਪ੍ਰੈਲ ਨੂੰ ਬਾਦਲ ਸਾਹਿਬ ਦੀ ਬਰਸੀ ਹਰ ਜਿਲ੍ਹਾ ਇਕਾਈ ਦੇ ਹਿਸਾਬ ਨਾਲ ਮਨਾਈ ਜਾਵੇਗੀ। ਜਿੰਨਾ ਚਿਰ ਤੱਕ ਮੈਂ ਸ਼੍ਰੋਮਣੀ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਰਿਹਾ ਹਾਂ ਜੇਕਰ ਮੇਰੇ ਕੋਲ ਕੋਈ ਗਲਤੀ ਕੋਈ ਚੁੱਕ ਹੋ ਗਈ ਤੇ ਮੈਨੂੰ ਮਾਫ ਕੀਤਾ ਜਾਵੇ।'
ਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਚੁਣੇ ਜਾਣ ਮਗਰੋਂ ਸੁਖਬੀਰ ਸਿੰਘ ਬਾਦਲ ਦਾ ਸੰਬੋਧਨ
- 'ਅਕਾਲੀ ਦਲ ਦੀ ਲੀਡਰਸ਼ਿਪ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਗਈ'
- 'NDA ਛੱਡਣ ਤੋਂ ਬਾਅਦ ਸਾਡੇ ਖਿਲਾਫ਼ ਸਾਜਿਸ਼ਾਂ ਹੋਈਆਂ'
- 'ਪੰਜਾਬੀਓ ਪਛਾਣ ਲਵੋ ਆਪਣਾ ਕੌਣ ਅਤੇ ਪਰਾਇਆ ਕੌਣ ਹੈ'
- 'ਪੰਜਾਬ ਦੀ ਤਰੱਕੀ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ'
- 'ਚੜ੍ਹਦੀ ਕਲਾ ਦੀ ਗੱਲ ਕਰਿਆ ਕਰੋ ਢਹਿੰਦੀ ਕਲਾ ਦੀ ਨਹੀਂ'
- '2027 'ਚ ਮੁੜ ਅਕਾਲੀ ਦਲ ਦੀ ਸਰਕਾਰ ਲਿਆਓ'
- 'ਮੇਰੀ ਗਰੰਟੀ ਹੈ ਕਿ ਪੰਜਾਬ ਮੁੜ ਵਿਕਾਸ ਅਤੇ ਅਮਨ-ਸ਼ਾਂਤੀ ਦੀ ਰਾਹ 'ਤੇ ਹੋਵੇਗਾ'
- 'ਪੰਜਾਬ ਨੂੰ ਮੁੜ ਨੰਬਰ-1 ਬਣਾਉਣ ਇੱਕੋ-ਇੱਕ ਟੀਚਾ'
- 'ਪੁਰਾਣੇ ਅਕਾਲੀ ਜੋ ਪਾਰਟੀ ਤੋਂ ਦੂਰ ਹੋਏ ਮੇਰੀ ਬੇਨਤੀ ਹੈ ਕਿ ਵਾਪਸੀ ਕਰਕੇ ਪਾਰਟੀ ਹੋਰ ਮਜ਼ਬੂਤ ਕਰੋ'
- '25 ਅਪ੍ਰੈਲ ਨੂੰ ਵੱਡੇ ਬਾਦਲ ਸਾਬ੍ਹ ਦੀ ਬਰਸੀ ਮੌਕੇ ਹਰ ਜ਼ਿਲ੍ਹੇ ਵਿੱਚ ਸਮਾਗਮ ਹੋਵੇਗਾ'
- 'ਭੂੰਦੜ ਸਾਬ੍ਹ ਤੁਹਾਡਾ ਧੰਨਵਾਦ ਤੁਸੀਂ ਔਖੇ ਸਮੇਂ ਪਾਰਟੀ ਦੀ ਅਗਵਾਈ ਕੀਤੀ'
- 'ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਹੈ'
- 'ਅਕਾਲੀ ਦਲ ਕਰਕੇ ਐਮਰਜੈਂਸੀ ਹਟਾਈ ਗਈ'
- 'ਪੰਜਾਬ ਦੇ ਸਾਰੇ ਵਿਕਾਸ ਕੰਮਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਕਰਵਾਇਆ'
ਪ੍ਰਧਾਨਗੀ ਦੀ ਚੋਣ ਲਈ ਸਮੂਹ ਅਕਾਲੀ ਆਗੂ ਤੇਜਾ ਸਿੰਘ ਸਮੂੰਦਰੀ ਹਾਲ ਪਹੁੰਚੇ। ਜਿਨ੍ਹਾਂ 'ਚ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਅਤੇ ਬਿਕਰਮ ਮਜੀਠੀਆ ਵੀ ਪਹੁੰਚ ਗਏ ਹਨ। ਚੋਣ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ ਗਈ। ਜਰਨਲ ਡੈਲੀਗੇਟ ਸ਼ੈਸਨ ਮੌਕੇ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵੱਲੋਂ ਮੀਡੀਆ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ 1920 ਵਿੱਚ ਹੋਂਦ 'ਚ ਆਈ ਅਤੇ ਪੰਥਕ ਮਸਲਿਆ ਨੂੰ ਹੋਰ ਮਜ਼ਬੂਤੀ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਬਣਾਇਆ ਗਿਆ। ਉਸ ਵੇਲੇ ਤੋਂ ਚਲਦੀ ਆ ਰਹੀ ਰਿਵਾਇਤ ਅਨੁਸਾਰ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਜਰਨਲ ਡੈਲੀਗੇਟ ਸ਼ੈਸਨ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕਰਵਾਇਆ ਜਾਂਦਾ ਹੈ।
ਬਾਗੀ ਧੜਾ ਕਰ ਰਿਹਾ ਅਕਾਲੀ ਦਲ ਨੂੰ ਕਮਜ਼ੋਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ, 'ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਬਾਗੀ ਧੜਾ ਸਿੱਖ ਕੌਮ ਦੀ ਸਭ ਤੋਂ ਵੱਡੀ ਦੁਸ਼ਮਣ ਕਾਂਗਰਸ ਪਾਰਟੀ ਕੋਲ ਪਹੁੰਚਿਆ ਹੈ। ਉਨ੍ਹਾਂ ਨੇ ਸੁਖਜਿੰਦਰ ਸਿੰਘ ਰੰਧਾਵਾ ਦੀ ਚਿੱਠੀ ਨੂੰ ਸਾਂਝੀ ਵੀ ਕੀਤਾ। ਸ਼੍ਰੋਮਣੀ ਅਕਾਲੀ ਦਲ ਦਾ ਜਨਮ ਹੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਇਆ ਹੈ। ਤੇਜਾ ਸਿੰਘ ਸਮੁੰਦਰੀ ਹਾਲ ਨਾਲ ਸਾਡੇ ਜਜ਼ਬਾਤ ਜੁੜੇ ਹਨ। ਇਸ ਲਈ ਪੁਰਾਤਨ ਸਮੇਂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦਾ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋ ਰਿਹਾ ਹੈ। ਇਸ ਵਾਰ ਵੀ ਇਸ ਹਾਲ 'ਚ ਕਰੀਬ 500 ਡੈਲੀਗੇਟ ਨਵੇਂ ਪ੍ਰਧਾਨ ਦੀ ਚੋਣ ਕਰਨਗੇ।'
ਰੰਧਾਵਾ 'ਤੇ ਵਰ੍ਹੇ ਮਜੀਠੀਆ
ਅੰਮ੍ਰਿਤਸਰ ਅਕਾਲੀ ਦਲ ਦੇ ਮੁਖੀ ਬਿਕਰਮ ਮਜੀਠੀਆ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅਕਾਲੀ ਦਲ ਦੇ ਮੁਖੀ ਨੂੰ ਵੋਟ ਪਾਉਣ ਲਈ ਪਹੁੰਚੇ। ਇਸ ਮੌਕੇ ਬਿਕਰਮ ਮਜੀਠੀਆ ਨੇ ਸੁੱਖੀ ਰੰਧਾਵਾ 'ਤੇ ਵੀ ਤਿੱਖਾ ਨਿਸ਼ਾਨਾ ਸਾਧਿਆ, ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ 'ਤੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੱਡੇ ਦੋਸ਼ ਲਗਾਏ, ਉਨ੍ਹਾਂ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਜਲੰਧਰ 'ਚ ਸਨ ਪਰ ਉਨ੍ਹਾਂ ਕੋਲ ਮਨੋਰੰਜਨ ਕਾਲੀਆ ਦੇ ਘਰ ਜਾਣ ਦਾ ਸਮਾਂ ਵੀ ਨਹੀਂ ਸੀ, ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਤਰਨ ਤਾਰਨ ਦੇ ਕਤਲ ਮਾਮਲੇ 'ਚ ਮੁੱਖ ਮੰਤਰੀ ਤਰਨ ਤਾਰਨ ਦੇ ਵਿਧਾਇਕ ਨੂੰ ਪਹਿਲਾਂ ਹੀ ਨਕੇਲ ਪਾਈ ਹੂੰਦੀ ਤੇ ਅੱਜ ਇਹ ਕਤਲ ਨਹੀਂ ਸੀ ਹੋਣਾ, ਫਿਰ ਅੱਜ ਉਹ ਇੰਸਪੈਕਟਰ ਸਾਡੇ ਵਿਚਕਾਰ ਹੁੰਦਾ, ਅਸਲ ਵਿੱਚ ਤਰਨ ਤਾਰਨ ਵਿੱਚ ਵਿਧਾਇਕ ਲਾਲਪੁਰਾ ਦੀਆਂ ਗਲਤੀਆਂ ਦਾ ਪਰਦਾਫਾਸ਼ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਕੇ ਸਰਕਾਰ ਨੇ ਉਸ ਨੂੰ ਅਤੇ ਉਸ ਦੇ ਸਮਰਥਕਾਂ ਨੂੰ ਇਸ ਮੁਕਾਮ ਤੱਕ ਪਹੁੰਚਾਇਆ ਹੈ।
- ਬਲਵਿੰਦਰ ਸਿੰਘ ਭੂੰਦੜ ਹੋਣਗੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ, ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ - Bhunder working president SAD
- ਪਰਦੀਪ ਕਲੇਰ ਦੇ ਇਲਜ਼ਾਮਾਂ 'ਤੇ ਸੁਖਬੀਰ ਬਾਦਲ ਦਾ ਆਇਆ ਵੱਡਾ ਬਿਆਨ, ਦਿੱਤੀ ਇਹ ਚਿਤਾਵਨੀ - sukhbir singh badal
- ਸ਼੍ਰੋ੍ਮਣੀ ਅਕਾਲੀ ਦਲ ਦਾ ਬਾਗੀ ਧੜੇ 'ਤੇ ਵੱਡਾ ਐਕਸ਼ਨ, ਇੰਨ੍ਹਾਂ ਅੱਠ ਲੀਡਰਾਂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ - Akali Dal
ਸੁਖਬੀਰ ਬਾਦਲ ਦੀ ਪ੍ਰਧਾਨਗੀ
ਜ਼ਿਕਰਯੋਗ ਹੈ ਕਿ ਬੀਤੇ ਵਰ੍ਹੇ 16 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਥਾਂ 'ਤੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਥਾਪਿਆ ਗਿਆ। ਦੱਸਣਯੋਗ ਹੈ ਕਿ 2008 ਵਿੱਚ ਸੁਖਬੀਰ ਸਿੰਘ ਬਾਦਲ ਪਹਿਲੀ ਵਾਰ ਅਕਾਲੀ ਦਲ ਦੇ ਪ੍ਰਧਾਨ ਬਣੇ ਸਨ। ਇਸ ਵਾਰ ਵੀ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਸੁਖਬੀਰ ਬਾਦਲ ਨੂੰ ਮੁੜ ਪ੍ਰਧਾਨ ਬਣਾਇਆ ਜਾ ਸਕਦਾ ਹੈ। ਇਸ ਫੈਸਲੇ 'ਤੇ ਸਭ ਦੀ ਨਜ਼ਰ ਬਣੀ ਹੋਈ ਹੈ।