ETV Bharat / state

ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਮਾਹੌਲ, ਇਸ ਖ਼ਬਰ 'ਚ ਵੋਟਰ ਲਈ ਅਹਿਮ ਜਾਣਕਾਰੀ - Rights Of Voters

author img

By ETV Bharat Punjabi Team

Published : May 15, 2024, 12:48 PM IST

Lok Sahba Election 2024 Rights Of Voters: ਮੁੱਖ ਚੋਣ ਅਧਿਕਾਰੀ ਦੇ ਸ਼ੋਸ਼ਲ ਮੀਡੀਆ ਹੈਂਡਲਜ਼ ‘ਤੇ ਪੌਡਕਾਸਟ ਦਾ ਚੌਥਾ ਐਪੀਸੋਡ ਰਿਲੀਜ਼ ਹੋ ਚੁੱਕਾ ਹੈ। ਇਸ ਰਾਹੀਂ ਸਿਬਿਨ ਸੀ ਨੇ ਅਹਿਮ ਜਾਣਕਾਰੀ ਦਿੰਦਿਆ ਕਿਹਾ ਕਿ ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ। ਇਸ ਤੋਂ ਇਲਾਵਾ, ਚੋਣ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਐਪਾਂ ਅਤੇ ਆਈ.ਟੀ. ਖੇਤਰ ਦੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

candidate of Punjab
candidate of Punjab (ਈਟੀਵੀ ਭਾਰਤ)

ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਚਲਾਏ ਜਾ ਰਹੇ ਪੋਡਕਾਸਟ ਦਾ ਚੌਥਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕੇ.ਵਾਈ.ਸੀ, ਸਕਸ਼ਮ, ਵੋਟਰ ਹੈਲਪਲਾਈਨ ਅਤੇ ਚੋਣ ਕਮਿਸ਼ਨ ਦੇ ਵੱਖ-ਵੱਖ ਮੋਬਾਇਲ ਐਪਾਂ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਹੈ।

ਇੰਝ ਜਾਣੋ ਆਪਣੇ ਉਮੀਦਵਾਰ ਬਾਰੇ : ਸਿਬਿਨ ਸੀ ਨੇ ਦੱਸਿਆ ਕਿ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਜਮ੍ਹਾਂ ਕਰਵਾਏ ਐਫੀਡੈਵਟਾਂ ਬਾਬਤ ਕੇ.ਵਾਈ.ਸੀ ਐਪ (ਨੋ ਯੂਅਰ ਕੈਂਡੀਡੇਟ - ਆਪਣੇ ਉਮੀਦਵਾਰ ਨੂੰ ਜਾਣੋ) ਤੋਂ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਐਪ ਨੂੰ ਐਨਡਰਾਇਡ/ਆਈਫੋਨ ਮੋਬਾਇਲ ਵਿਚ ਡਾਊਨਲੋਡ ਕਰਕੇ ਆਸਾਨ ਤਰੀਕੇ ਨਾਲ ਉਮੀਦਵਾਰਾਂ ਦੇ ਵੇਰਵੇ ਹਾਸਲ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਨੇ ਹੋਰ ਵੀ ਕਈ ਐਪਾਂ ਬਾਰੇ ਆਸਾਨ ਭਾਸ਼ਾ ਵਿਚ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ।

‘ਇਸ ਵਾਰ 70 ਪਾਰ’ ਦੇ ਟੀਚਾ : ਸਿਬਿਨ ਸੀ ਨੇ ਇਸ ਐਪੀਸੋਡ ਵਿਚ ਆਈ.ਟੀ. ਖੇਤਰ ਦੀਆਂ ਕਈ ਪਹਿਲਕਦਮੀਆਂ ਬਾਬਤ ਵੀ ਜਾਣਕਾਰੀ ਸਾਂਝੀ ਕੀਤੀ ਹੈ ਜੋ ਮੁੱਖ ਚੋਣ ਅਧਿਕਾਰੀ ਦਫਤਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਵਧੀਆਂ ਬੰਦੋਬਸਤ ਕੀਤੇ ਜਾ ਰਹੇ ਹਨ। ਇਸ ਲਈ ਸਾਰੇ ਵੋਟਰ 1 ਜੂਨ ਨੂੰ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ ਤੇ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਵਿਚ ਆਪਣਾ ਯੋਗਦਾਨ ਪਾਉਣ।

ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਤੇ ਯੂ ਟਿਊਬ) ਅਤੇ ਵਟਸਐਪ ਚੈੱਨਲ 'ਚੀਫ਼ ਇਲੈਕਟੋਰਲ ਆਫਿਸਰ, ਪੰਜਾਬ' ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣ ਲਈ ਵੋਟਿੰਗ ਹੋਵੇਗੀ। ਵੋਟਿੰਗ ਅੰਤਿਮ ਤੇ 7ਵੇਂ ਗੇੜ ਵਿੱਚ 13 ਲੋਕ ਸਭਾ ਸੀਟਾਂ ਉੱਤੇ ਹੋਵੇਗੀ। ਲੋਕ ਸਭਾ ਚੋਣ ਨਤੀਜੇ 4 ਜੂਨ ਨੂੰ ਐਲ਼ਾਨੇ ਜਾਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.