ETV Bharat / state

ਪੰਜਾਬ ਸਣੇ ਇੰਨ੍ਹਾਂ ਸੂਬਿਆਂ 'ਚ ਚੋਣ ਲੜੇਗੀ ਸਾਂਸਦ ਸਿਮਰਨਜੀਤ ਮਾਨ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਉਮੀਦਵਾਰਾਂ ਦਾ ਕੀਤਾ ਐਲਾਨ - Declaration of election contest

author img

By ETV Bharat Punjabi Team

Published : Mar 28, 2024, 7:10 PM IST

Lok Sabha Election 2024: ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਇੱਕ ਵਾਰ ਫਿਰ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਲੋਕ ਸਭਾ ਚੋਣਾਂ 2024 ਲਈ ਹਰਿਆਣਾ, ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ ਹੈ।

Etv Bharat
Etv Bharat

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਇੱਕ ਵਾਰ ਫਿਰ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਲੋਕ ਸਭਾ ਚੋਣਾਂ 2024 ਲਈ ਹਰਿਆਣਾ, ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ ਹੈ। ਉਹਨਾਂ ਪੰਜਾਬ ਤੋਂ 5 ਅਤੇ ਹਰਿਆਣਾ ਤੋਂ 2 ਉਮੀਦਵਾਰਾਂ ਦੇ ਨਾਵਾਂ ਦਾ ਵੀ ਐਲਾਨ ਕੀਤਾ ਹੈ।

  • " class="align-text-top noRightClick twitterSection" data="">

ਸਿਮਰਨਜੀਤ ਸਿੰਘ ਮਾਨ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਾਰੀ ਕਰ ਦਿੱਤੀ ਹੈ, ਜਿਸ ਵਿੱਚ ਉਹ ਖੁਦ ਸੰਗਰੂਰ ਤੋਂ ਚੋਣ ਲੜਨਗੇ। ਉਨ੍ਹਾਂ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਤੋਂ ਕੁਸ਼ਲਪਾਲ ਸਿੰਘ ਮਾਨ, ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ, ਫਰੀਦਕੋਟ ਤੋਂ ਬਲਦੇਵ ਸਿੰਘ ਅਤੇ ਪਟਿਆਲਾ ਤੋਂ ਪ੍ਰੋ. ਮਹਿੰਦਰਪਾਲ ਸਿੰਘ ਚੋਣ ਲੜਨਗੇ। ਹਰਿਆਣਾ ਦੀਆਂ ਦੋ ਸੀਟਾਂ ਕਰਨਾਲ ਅਤੇ ਕੁਰੂਕਸ਼ੇਤਰ ਤੋਂ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਵਿੱਚ ਹਰਜੀਤ ਸਿੰਘ ਵਿਰਕ ਕਰਨਾਲ ਤੋਂ ਅਤੇ ਖਜਾਨ ਸਿੰਘ ਕੁਰੂਕਸ਼ੇਤਰ ਤੋਂ ਚੋਣ ਲੜਨਗੇ। ਦੱਸ ਦਈਏ ਕਿ ਸਿਮਰਨਜੀਤ ਮਾਨ ਨੇ ਅਮਰੀਕਾ ਅਤੇ ਜਰਮਨੀ ਵੱਲੋਂ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਦਿੱਤੇ ਬਿਆਨਾਂ ਦਾ ਸਮਰਥਨ ਕੀਤਾ ਹੈ।

1984 ਚ ਆਈਪੀਐਸ ਦੀ ਕੁਰਸੀ ਤੋਂ ਦਿੱਤਾ ਸੀ ਅਸਤੀਫ਼ਾ: ਸਿਮਰਨਜੀਤ ਸਿੰਘ ਮਾਨ 1967 ਵਿੱਚ ਆਈਪੀਐਸ ਕਾਡਰ ਵਿੱਚ ਸ਼ਾਮਲ ਹੋਏ। 6 ਜੂਨ ਨੂੰ ਸਾਕਾ ਨੀਲਾ ਤਾਰਾ ਦੀ ਘਟਨਾ ਤੋਂ ਬਹੁਤ ਦੁਖੀ ਸਨ। ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਤੋਂ ਕੁਝ ਦਿਨ ਬਾਅਦ ਉਹਨਾਂ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਸੀ। ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕਈ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਵੀ ਰੱਖਿਆ ਗਿਆ ਸੀ ਅਤੇ 1989 ਵਿੱਚ ਉਨ੍ਹਾਂ ਨੇ ਜੇਲ੍ਹ ਵਿੱਚ ਹੀ ਐਮਪੀ ਦੀ ਚੋਣ ਜਿੱਤੀ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.