ETV Bharat / state

ਬਾਬਾ ਸਾਹਿਬ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ, ਵਿਧਾਇਕ ਨੇ ਪੰਨੂ ਨੂੰ ਵੰਗਾਰਿਆ, ਕਿਹਾ- ਜੇ ਤੇਰੇ 'ਚ ਹਿੰਮਤ ਹੈ ਤਾਂ ਪੰਜਾਬ ਆ ਕੇ ਦਿਖਾ - DESECRATION OF BABA SAHEB STATUES

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਪੜ੍ਹੋ ਪੂਰੀ ਖਬਰ...

DESECRATION OF BABA SAHEB STATUES
ਬਾਬਾ ਸਾਹਿਬ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ (Etv Bharat)
author img

By ETV Bharat Punjabi Team

Published : April 10, 2025 at 9:07 PM IST

2 Min Read

ਫਿਰੋਜ਼ਪੁਰ: ਹਲਕਾ ਫਿਰੋਜ਼ਪੁਰ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ, ਵਿਧਾੲਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਅਤੇ ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਬਿਆਨ ਨੂੰ ਲੈ ਕੇ ਜ਼ਿਲ੍ਹੇ ਦੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਬਾਬਾ ਸਾਹਿਬ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ (Etv Bharat)

'ਡਾਕਟਰ ਅੰਬੇਡਕਰ ਜੀ ਸਿਰਫ਼ ਦੱਬੇ ਕੁੱਚਲੇ ਲੋਕਾਂ ਦੇ ਹੀ ਮਸੀਹਾ ਨਹੀਂ...'

ਵਿਧਾਇਕ ਸਾਹਿਬਾਨਾਂ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਇੱਕ ਮਹਾਨ ਸਖ਼ਸੀਅਤ ਹੋਏ ਹਨ। ਉਹ ਇੱਕ ਪ੍ਰਸਿੱਧ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਡਾਕਟਰ ਅੰਬੇਡਕਰ ਜੀ ਸਿਰਫ਼ ਦੱਬੇ ਕੁੱਚਲੇ ਲੋਕਾਂ ਦੇ ਹੀ ਮਸੀਹਾ ਨਹੀਂ ਹਨ ਬਲਕਿ ਇੱਕ ਯੁੱਗ ਪੁਰਸ਼ ਹੁੰਦੇ ਹੋਏ ਸਮੁੱਚੀ ਮਾਨਵਤਾ ਦੇ ਭਲੇ ਲਈ ਕੰਮ ਕਰਨ ਵਾਲੇ ਮਹਾਨ ਵਿਦਵਾਨ ਸਨ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਵਿਅਕਤੀ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਦੇ ਬਿਆਨ ਆਉਣਾ ਬਹੁਤ ਹੀ ਸ਼ਰਮਨਾਕ ਹੈ।

'ਜੇਕਰ ਤੇਰੇ ਵਿੱਚ ਹਿੰਮਤ ਹੈ ਤਾਂ ਪੰਜਾਬ ਆ ਕੇ ਦਿਖਾ'

ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ ਨੇ ਕਿਹਾ ਕਿ ਸ਼ਰਾਰਤੀ ਅਨਸਰ ਜਾਣ ਬੁੱਝ ਕੇ ਪੰਜਾਬ ਦੇ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰ ਰਹੇ ਹਨ। ਇਹ ਪੰਜਾਬ ਅਤੇ ਪੰਜਾਬੀਅਤ ਨੂੰ ਬਦਨਾਮ ਕਰ ਰਹੇ ਹਨ। ਗੁਰਪਤਵੰਤ ਪੰਨੂ ਨੇ ਆਪਣੀ ਨੀਚਤਾ ਬਿਆਨ ਕੀਤੀ ਹੈ। ਉਨ੍ਹਾਂ ਨੇ ਗੁਰਪਤਵੰਤ ਪੰਨੂ ਨੂੰ ਵੰਗਾਰਿਆ ਕਿ ਜੇਕਰ ਤੇਰੇ ਵਿੱਚ ਹਿੰਮਤ ਹੈ ਤਾਂ ਪੰਜਾਬ ਆ ਕੇ ਦਿਖਾ।

'ਪੰਜਾਬੀ ਲੋਕ ਆਪਣੀ ਸਾਂਝ ਬਰਕਰਾਰ ਰੱਖਣ ਅਤੇ ਗੁਰਪਤਵੰਤ ਪੰਨੂ ਵਰਗਿਆਂ ਦੇ ਮਗਰ ਨਾ ਲੱਗਣ'

ਇਸ ਦੌਰਾਨ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬੀ ਲੋਕ ਆਪਣੀ ਸਾਂਝ ਬਰਕਰਾਰ ਰੱਖਣ ਅਤੇ ਗੁਰਪਤਵੰਤ ਪੰਨੂ ਵਰਗਿਆਂ ਦੇ ਮਗਰ ਨਾ ਲੱਗਣ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਸਾਰਿਆਂ ਲਈ ਪੂਜਨੀਕ ਹਨ ਸਾਰੇ ਵਰਗਾਂ ਦੇ ਮਨਾਂ ਵਿੱਚ ਉਨ੍ਹਾਂ ਲਈ ਪੂਰੀ ਇੱਜ਼ਤ ਹੈ। ਉਨ੍ਹਾਂ ਕਿਹਾ ਕਿ ਪੰਨੂ ਦਾ ਬਿਆਨ ਭੜਕਾਊ ਹੈ ਪੰਜਾਬ ਵਾਸੀ ਉਸ ਦੇ ਮਗਰ ਨਹੀਂ ਲੱਗਣਗੇ। ਉਨ੍ਹਾਂ ਕਿਹਾ ਕਿ ਸਿੱਖ ਧਰਮ ਸਰਬੱਤ ਦੇ ਭਲੇ ਦੀ ਗੱਲ ਕਰਦਾ ਹੈ ਆਪਸੀ ਭਾਈਚਾਰੇ ਦੀ ਗੱਲ ਕਰਦਾ ਹੈ। ਇਸ ਲਈ ਅਜਿਹੇ ਭੜਕਾਊ ਬਿਆਨ ਦੇ ਮਗਰ ਨਾਲ ਲੱਗਿਆ ਜਾਵੇ।

ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਤੇ ਹਮਲੇ ਹੋ ਰਹੇ ਹਨ ਉਹ ਉਸ ਦੀ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਤੋਂ ਇਹ ਬਰਦਾਸ਼ਤ ਨਹੀਂ ਹੋ ਰਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਫਿਰ ਤੋਂ ਰੰਗਲਾ ਪੰਜਾਬ ਬਣ ਰਿਹਾ ਹੈ।

ਇਸ ਮੌਕੇ ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਸਾਰੇ ਵਰਗ ਇੱਕ ਮਾਲਾ ਵਿੱਚ ਪਰੋਏ ਹੋਏ ਹਨ ਅਤੇ ਆਪਸੀ ਭਾਈਚਾਰਕ ਸਾਂਝ ਬਰਕਰਾਰ ਰੱਖਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਆਪਸੀ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਕਿਹਾ ਅਤੇ ਅਜਿਹੇ ਮਾੜੇ ਅਨਸਰ ਦੇ ਭੜਕਾਊ ਬਿਆਨਾਂ ਦੀ ਨਿੰਦਾ ਕੀਤੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.