ਲੁਧਿਆਣਾ: ਜ਼ਿਲ੍ਹੇ ਵਿੱਚ 12ਵੀਂ ਜਮਾਤ ਦੇ ਇੱਕ ਵਿਦਿਆਰਥੀ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਜਰਨੈਲ ਸਿੰਘ (18) ਵਜੋਂ ਹੋਈ ਹੈ। ਜਰਨੈਲ ਸਿੰਘ ਨੇ ਪੰਜਾਬ ਸਿੱਖਿਆ ਬੋਰਡ ਤੋਂ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਪਰ ਉਹ 3 ਵਿਸ਼ਿਆਂ ਵਿੱਚੋਂ ਫੇਲ੍ਹ ਹੋ ਗਿਆ। ਜਿਸ ਕਰਕੇ ਤਣਾਅ ਕਾਰਨ, ਉਸਨੇ ਖੁਦਕੁਸ਼ੀ ਕਰ ਲਈ। ਵਿਦਿਆਰਥੀ ਦੀ ਲਾਸ਼ ਦਾ ਪੋਸਟਮਾਰਟਮ ਅੱਜ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਕੀਤਾ ਜਾਵੇਗਾ।
'3 ਪੇਪਰਾਂ ਵਿੱਚ ਹੋ ਗਿਆ ਸੀ ਫੇਲ੍ਹ'
ਜਾਣਕਾਰੀ ਦਿੰਦਿਆਂ ਵਿਦਿਆਰਥੀ ਦੇ ਪਰਿਵਾਰ ਦੇ ਮੈਂਬਰ ਅਤੇ ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਜਰਨੈਲ ਸਿੰਘ ਪਿੰਡ ਛਾਹੜ ਦਾ ਰਹਿਣ ਵਾਲਾ ਸੀ। ਇਹ ਸਰਕਾਰੀ ਸਕੂਲ ਵਿੱਚ ਪੜਦਾ ਸੀ ਅਤੇ ਪੰਜਾਬ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ ਉਸ ਨੇ 2025 ਸੈਸ਼ਨ ਦੌਰਾਨ ਦਿੱਤੀ ਸੀ, ਜਿਸ ਵਿੱਚ ਉਹ ਨਾਕਾਮ ਰਿਹਾ ਅਤੇ ਪ੍ਰੀਖਿਆ ਵਿੱਚ 3 ਪੇਪਰਾਂ ਵਿੱਚੋਂ ਫੇਲ੍ਹ ਹੋ ਗਿਆ, ਜਿਸਤੋਂ ਬਾਅਦ ਉਸਨੇ ਇਹ ਕਦਮ ਚੁੱਕਿਆ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਅੱਗੇ ਦੀ ਪੜਾਈ ਲਈ ਯੂਨੀਵਰਸਿਟੀ ਵੀ ਜਾ ਕੇ ਆਇਆ ਸੀ, ਪਰ ਜਦੋਂ 12ਵੀਂ ਦੇ ਨਤੀਜੇ ਆਏ ਤਾਂ ਉਸਨੇ ਦੇਖਿਆ ਕਿ ਉਹ ਫੇਲ੍ਹ ਹੋ ਗਿਆ ਹੈ ਤਾਂ ਉਸਨੇ ਕਿਸੇ ਨਾਲ ਗੱਲ ਨਹੀਂ ਕੀਤੀ ਪਰ ਘਰ ਦੀ ਛੱਤ 'ਤੇ ਜਾ ਕੇ ਖੁਦਕੁਸ਼ੀ ਕਰ ਲਈ।
ਹਸਪਤਾਲ ਵਿੱਚ ਹੋਈ ਮੌਤ
ਜਰਨੈਲ ਸਿੰਘ ਦੇ ਪਿਤਾ ਪਿੰਡ ਦੇ ਹੀ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਹਨ। ਉਨ੍ਹਾਂ ਦੇ ਪਰਿਵਾਰ ਵਿੱਚ ਦੋ ਪੁੱਤਰ ਸਨ, ਰਾਜਵਿੰਦਰ ਸਿੰਘ ਜਰਨੈਲ ਸਿੰਘ। ਰਾਤ ਨੂੰ ਉਸ ਨੇ ਪਰਿਵਾਰ ਨੂੰ ਦੱਸਿਆ ਕਿ ਉਹ ਸੌਣ ਲਈ ਛੱਤ 'ਤੇ ਜਾ ਰਿਹਾ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਸਨੇ ਖੁਦਕੁਸ਼ੀ ਕਰ ਲਈ ਹੈ। ਉਸ ਦੇ ਪਰਿਵਾਰ ਦੇ ਮੁਤਾਬਿਕ ਜਿਵੇਂ ਹੀ ਉਹ ਉੱਪਰ ਜਾ ਕੇ ਦੇਖਿਆ ਉਨ੍ਹਾਂ ਦੇ ਪੁੱਤਰ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਤੋਂ ਬਾਅਦ ਉਹ ਜਰਨੈਲ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲੈ ਕੇ ਗਏ, ਪਰ ਉੱਥੇ ਉਸ ਦੀ ਮੌਤ ਹੋ ਗਈ।
ਲਾਡੋਵਾਲ ਪੁਲਿਸ ਸਟੇਸ਼ਨ ਨੂੰ ਹਸਪਤਾਲ ਤੋਂ ਇੱਕ ਪੱਤਰ ਮਿਲਿਆ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਵੇਲੇ ਜਰਨੈਲ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਸੀ। ਅੱਜ ਜਰਨੈਲ ਦਾ ਪੋਸਟਮਾਰਟਮ ਕਰਨ ਤੋਂ ਬਾਅਦ, ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।
ਪੰਜਾਬ 10ਵੀਂ ਬੋਰਡ ਦਾ ਨਤੀਜਾ ਜਾਰੀ, ਕੁੜੀਆਂ ਨੇ ਕੀਤਾ ਟਾਪ, ਇਸ ਤਰ੍ਹਾਂ ਕਰੋ ਚੈੱਕ