ETV Bharat / state

ਤੇਜ਼ ਰਫਤਾਰ ਦੀ ਭੇਂਟ ਚੜਿਆ ਸਕੂਲੀ ਵਿਦਿਆਰਥੀ, ਭਿਆਨਕ ਹਾਦਸੇ ਦੌਰਾਨ ਹੋਈ ਮੌਤ

author img

By ETV Bharat Punjabi Team

Published : Feb 29, 2024, 10:49 AM IST

Student dies in road accident in Amritsar
ਤੇਜ਼ ਰਫਤਾਰ ਦੀ ਭੇਂਟ ਚੜਿਆ ਸਕੂਲੀ ਵਿਦਿਆਰਥੀ

ਅੰਮ੍ਰਿਤਸਰ ਵਿੱਚ ਤੇਜ਼ ਰਫਤਾਰੀ ਦਾ ਕਹਿਰ ਉਦੋਂ ਵੇਖਣ ਨੂੰ ਮਿਲਿਆ ਜਦੋਂ ਦੋ ਮੋਟਰਸਾਈਕਲ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਇੱਕ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਦੀ ਮੌਤ ਹੋ ਗਈ।

12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਦੀ ਮੌਤ

ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਆਉਂਦੇ ਪਿੰਡ ਵਡਾਲਾ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਿਸ ਦੌਰਾਨ ਇੱਕ ਸਕੂਲੀ ਵਿਦਿਆਰਥੀ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਉਕਤ ਹਾਦਸਾ ਓਵਰਟੇਕ ਕਰਦੇ ਹੋਏ ਵਾਪਰਿਆ ਅਤੇ ਇਹ ਭਿਆਨਕ ਟੱਕਰ ਨਜ਼ਦੀਕੀ ਲੱਗੇ ਇੱਕ ਸੀਸੀਟੀਵੀ ਕੈਮਰੇ ਦੇ ਵਿੱਚ ਕੈਦ ਹੋ ਗਈ।



ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ: ਮ੍ਰਿਤਕ ਨੌਜਵਾਨ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ ਜੋ ਕਿ ਕਸਬਾ ਬਾਬਾ ਬਕਾਲਾ ਸਾਹਿਬ ਦੇ ਵਿੱਚ ਇੱਕ ਸਕੂਲ ਦੇ ਵਿੱਚ ਬਾਰਵੀਂ ਕਲਾਸ ਦਾ ਵਿਦਿਆਰਥੀ ਸੀ । ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦੋਵਾਂ ਭੈਣਾਂ ਦਾ ਇਕਲੌਤਾ ਭਰਾ ਸੀ। ਜ਼ਿਕਰਯੋਗ ਹੈ ਕਿ ਇਸ ਹਾਦਸੇ ਦੇ ਦੌਰਾਨ ਦੋ ਹੋਰ ਨੌਜਵਾਨ ਜ਼ਖਮੀ ਹੋਏ ਹਨ। ਜਿਨਾਂ ਨੂੰ ਗੰਭੀਰ ਜ਼ਖਮੀ ਹਾਲਤ ਦੇ ਵਿੱਚ ਇਲਾਜ ਦੇ ਲਈ ਅੰਮ੍ਰਿਤਸਰ ਦੇ ਇੱਕ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ।

ਟਰੈਕਟਰ ਵੀ ਬੁਰੀ ਤਰ੍ਹਾਂ ਨੁਕਸਾਨਿਆ: ਜਾਣਕਾਰੀ ਅਨੁਸਾਰ ਉਕਤ ਨੌਜਵਾਨਾਂ ਦੀ ਹਾਲਤ ਹਸਪਤਾਲ ਦੇ ਵਿੱਚ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਇਸ ਮੰਦਭਾਗੀ ਘਟਨਾ ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦਾ ਮਾਹੌਲ ਹੈ ਅਤੇ ਇਸ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਘਟਨਾ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਇਸ ਹਾਦਸੇ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ ਜਿਸ ਵਿੱਚ ਸਾਫ ਵਿਖਾਈ ਦੇ ਰਿਹਾ ਹੈ ਕਿ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਤੇਜ਼ ਰਫਤਾਰ ਮੋਟਰਸਾਈਕਲ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਦੇ ਨਾਲ ਜਾ ਟਕਰਾਇਆ। ਇਸ ਤੋਂ ਇਲਾਵਾ ਹਾਦਸੇ ਦੌਰਾਨ ਇੱਕ ਟਰੈਕਟਰ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ।



ਦੱਸ ਦਈਏ ਬੀਤੇ ਦਿਨ ਦੇਹਰਾਦੂਨ ਜ਼ਿਲ੍ਹੇ ਦੇ ਚਕਰਤਾ 'ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਸੀ। ਤੁਨੀ ਹਟਲ ਮੋਟਰਵੇਅ 'ਤੇ ਇਕ ਵਾਹਨ ਟੋਏ 'ਚ ਡਿੱਗ ਗਿਆ। ਇਸ ਹਾਦਸੇ ਵਿੱਚ 6 ਲੋਕਾਂ ਦੀ ਜਾਨ ਚਲੀ ਗਈ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। SDRF ਨੂੰ ਤੁਰੰਤ ਬਚਾਅ ਕਾਰਜ ਲਈ ਹਾਦਸੇ ਵਾਲੀ ਥਾਂ 'ਤੇ ਭੇਜਿਆ ਗਿਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.