ਬਠਿੰਡਾ: ਖਾਲਸਾ ਸਾਜਨਾ ਦਿਵਸ ਅਤੇ 'ਵਿਸਾਖੀ' ਜੋੜ ਮੇਲੇ ਮੌਕੇ ਸੰਗਤਾਂ ਗੁਰੂ ਘਰ ਜਾ ਨਤਮਸਤਕ ਹੋ ਰਹੀਆਂ ਹਨ। ਉੱਥੇ ਹੀ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦਾ ਤਿੰਨ ਰੋਜ਼ਾ ਜੋੜ ਮੇਲਾ ਬਹੁਤ ਹੀ ਧੂੰਮ-ਧਾਮ ਨਾਲ ਮਨਾਇਆ ਜਾ ਰਿਹਾ ਹੈ।
ਵਿਸਾਖੀ ਦੇ ਮੇਲੇ ਦੀਆਂ ਰੌਣਕਾਂ
ਗੁਰਦੁਆਰਾ ਸਾਹਿਬ ਵਿਖੇ ਸੰਗਤਾਂ, ਵੱਖ-ਵੱਖ ਸੰਸਥਾਵਾਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਬਹੁਤ ਹੀ ਮਨਮੋਹਕ ਢੰਗ ਨਾਲ ਸਜਾਇਆ ਜਾ ਗਿਆ ਹੈ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਤਖਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਜਗਤਾਰ ਸਿੰਘ ਨੇ ਦੱਸਿਆ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਵੱਲੋਂ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਜਾਵੇਗਾ ।
ਸੁਰੱਖਿਆ ਦੇ ਪ੍ਰਬੰਧ
ਤੁਾਹਨੂੰ ਦੱਸ ਦਈਏ ਕਿ 14 ਅਪ੍ਰੈਲ ਨੂੰ ਨਿਹੰਗ ਸਿੰਘਾਂ ਵੱਲੋਂ ਮਹੱਲਾ ਕੱਢਿਆ ਜਾਵੇਗਾ। ਇਸ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤਾਂ ਗੁਰੁਦੁਆਰਾ ਸਾਹਿਬ ਪਹੁੰਚ ਰਹੀਆਂ ਹਨ। ਇਸ ਮੌਕੇ ਪੁਲਿਸ ਪ੍ਰਸਾਸ਼ਨ ਵੱਲੋਂ ਵੀ ਸੁਰੱਖਿਆ ਦੇ ਪੂਰੇ ਪੁੱਖਤਾ ਪ੍ਰਬੰਧ ਕੀਤੇ ਗਏ ਹਨ।
ਉਧਰ ਦੂਜੇ ਪਾਸੇ ਬੁੱਢਾ ਦਲ ਨੂੰ ਗੁਰੂ ਸਾਹਿਬਾਂ ਵੱਲੋਂ ਬਖਸ਼ਿਸ਼ ਨਿਲੰਬਰੀ ਇਤਿਹਾਸਕ ‘ਨਿਸ਼ਾਨ ਸਾਹਿਬਾਂ’ ਦੀ ਛਤਰ ਛਾਇਆ ਹੇਠ ਅਤੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਗੁ: ਬੇਰ ਸਾਹਿਬ ਹੈਡ ਕੁਆਟਰ ਬੁੱਢਾ ਦਲ ਤੋਂ ਸਮੂਹ ਨਿਹੰਗ ਸਿੰਘ ਦਲ ਮਹੱਲਾ ਕੱਢਣਗੇ।
- ਕਿਸੇ ਸਮੇਂ ਕੱਦ ਕਰਦਾ ਸੀ ਸ਼ਰਮਿੰਦਾ, ਅੱਜ ਉਸੇ ਕੱਦ ਕਰਕੇ ਬਣੇ ਲੱਖਾਂ ਫੈਨਜ਼, ਮਿਲੋ ਮਾਂਗਟ ਪਰਿਵਾਰ ਨਾਲ, ਜੋ ਦਿਖਾਈ ਦਿੰਦਾ ਸਭ ਤੋਂ ਵੱਖਰਾ
- ਆਖ਼ਿਰ 13 ਅਪ੍ਰੈਲ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ ਦਸਤਾਰ ਦਿਵਸ, ਇਹ ਬਾਲੀਵੁੱਡ ਸਿਤਾਰੇ ਵੀ ਨਿਭਾ ਚੁੱਕੇ ਨੇ ਪੱਗ ਵਿੱਚ ਕਿਰਦਾਰ
- ਇੱਕ ਪਾਣੀ ਦੀ ਗੜਵੀ ਨਾਲ ਕਈ ਅੰਗਰੇਜ਼ਾਂ ਨੂੰ ਉਤਾਰਿਆ ਮੌਤ ਦੇ ਘਾਟ, ਜਾਣੋ ਸ਼ਹੀਦ ਰਾਮ ਸਿੰਘ ਪਠਾਨੀਆ ਦਾ 350 ਸਾਲ ਪੁਰਾਣਾ ਇਤਿਹਾਸ