ETV Bharat / state

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀ 14 ਅਪ੍ਰੈਲ ਨੂੰ ਸ਼ੁਰੂਆਤ - Sri Guru Amardas Ji

author img

By ETV Bharat Punjabi Team

Published : Apr 10, 2024, 6:21 PM IST

Joti Joti Day of Sri Guru Amardas Ji: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 18 ਸਤੰਬਰ 2024 ਨੂੰ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ ਮਨਾਈ ਜਾ ਰਹੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਤੋਂ ਕੀਤੀ ਜਾ ਰਹੀ ਹੈ।

SRI GURU AMARDAS JI
SRI GURU AMARDAS JI

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀ 14 ਅਪ੍ਰੈਲ ਨੂੰ ਸ਼ੁਰੂਆਤ


ਤਰਨਤਾਰਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 18 ਸਤੰਬਰ 2024 ਨੂੰ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ ਮਨਾਈ ਜਾ ਰਹੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਤੋਂ ਕੀਤੀ ਜਾ ਰਹੀ ਹੈ। ਇੰਨ੍ਹਾ ਸ਼ਤਾਬਦੀ ਸਮਾਗਮਾਂ ਨੂੰ ਵੱਡੇ ਪੱਧਰ ਤੇ ਮਨਾਉਣ ਲਈ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਿਤ ਕੀਤੀ ਕਮੇਟੀ ਦੇ ਚੇਅਰਮੈਨ ਭਾਈ ਰਾਜਿੰਦਰ ਸਿੰਘ ਮਹਿਤਾ ਦੀ ਅਗਵਾਈ ਵਿੱਚ ਹੋਈ।

ਇਸ ਮੌਕੇ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ,ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸ਼ਮੂਲੀਅਤ ਕਰਦੇ ਹੋਏ 14 ਅਪਰੈਲ ਨੂੰ ਗੁਰਦੁਆਰਾ ਬਾਉਲੀ ਸਾਹਿਬ ਤੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਲਈ ਉਲੇਕੇ ਪ੍ਰੋਗਰਾਮ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ 14 ਅਪਰੈਲ ਨੂੰ ਵਿਸ਼ੇਸ਼ ਤੌਰ ਤੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਤਖ਼ਤ ਸਾਹਿਬਾਨਾਂ ਦੇ ਜਥੇਦਾਰ ਸਾਹਿਬਾਨ ਪੰਜ ਪਿਆਰੇ ਸਾਹਿਬਾਨ ਦੇ ਰੂਪ ਵਿੱਚ ਸ਼ਾਮਲ ਹੋ ਕੇ ਅੰਮ੍ਰਿਤ ਸੰਚਾਰ ਕਰਵਾਉਣਗੇ। ਇਸੇ ਤਰ੍ਹਾਂ ਸ਼ਤਾਬਦੀ ਸਬੰਧੀ ਸ੍ਰੀ ਗੁਰੂ ਅਮਰਦਾਸ ਜੀ ਨਾਲ ਸੰਬੰਧਤ ਹੋਰ ਅਸਥਾਨਾ ਤੇ ਵੀ ਗੁਰਮਤਿ ਸਮਾਗਮ ਕੀਤੇ ਜਾਣਗੇ।

ਉਨ੍ਹਾ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼ਤਾਬਦੀ ਸਮਾਗਮ ਤੋਂ ਸੰਗਤ ਨੂੰ ਜਾਣੂ ਕਰਵਾਉਣ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਹ ਜਥੇ ਪਿੰਡਾਂ ਵਿੱਚ ਭੇਜੇ ਜਾਣਗੇ, ਜੋ ਗੁਰਮਤਿ ਪ੍ਰਚਾਰ ਦੇ ਨਾਲ-ਨਾਲ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ਸਬੰਧੀ ਵੀ ਜਾਣਕਾਰੀ ਦੇਣਗੇ। ਭਾਈ ਮਹਿਤਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਲਈ 14 ਅਪਰੈਲ ਤੋਂ ਪਹਿਲਾਂ ਪ੍ਰਬੰਧਕਾਂ ਪਾਸ ਆਪਣੇ ਨਾਮ ਦਰਜ ਕਰਵਾਉਣ।

ਇਸ ਮੌਕੇ ਉਨ੍ਹਾ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਗੁਰਾ ਸਿੰਘ, ਮੀਤ ਮੈਨੇਜਰ ਸਰਬਜੀਤ ਸਿੰਘ, ਸੁਖਦੇਵ ਸਿੰਘ ਅਕਾਉਂਟੈਂਟ,ਸੁਰਿੰਦਰ ਸਿੰਘ ਬਾਠ ਆਦਿ ਮੌਜੂਦ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.