ETV Bharat / state

ਭਾਰਤੀ ਜਨਤਾ ਪਾਰਟੀ ਦਾ 45ਵਾਂ ਸਥਾਪਨਾ ਦਿਵਸ ਮਨਾਇਆ ਗਿਆ - 45th foundation day of the party

author img

By ETV Bharat Punjabi Team

Published : Apr 6, 2024, 3:37 PM IST

Bharatiya Janata Party Foundation Day: ਅੱਜ ਭਾਜਪਾ ਵਰਕਰਾਂ ਵੱਲੋਂ ਅੰਮ੍ਰਿਤਸਰ ਦੇ ਖੰਨਾ ਸਮਾਰਕ ਵਿਖੇ ਭਾਰਤੀ ਜਨਤਾ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਵਰਕਰਾਂ ਵੱਲੋਂ ਪਾਰਟੀ ਦੀ ਚੜ੍ਹਦੀਕਲਾ ਲਈ ਹਵਨ ਕਰਵਾਇਆ ਗਿਆ।

45TH FOUNDATION DAY OF THE PARTY
ਭਾਰਤੀ ਜਨਤਾ ਪਾਰਟੀ ਦਾ 45ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਭਾਰਤੀ ਜਨਤਾ ਪਾਰਟੀ ਦਾ 45ਵਾਂ ਸਥਾਪਨਾ ਦਿਵਸ ਮਨਾਇਆ ਗਿਆ


ਅੰਮਿਤਸਰ: ਵਿਸ਼ਵ ਪੱਧਰ 'ਤੇ ਜਾਣੀ ਜਾਂਦੀ ਭਾਰਤੀ ਜਨਤਾ ਪਾਰਟੀ ਦੀ ਸਥਾਪਨਾ 6 ਅਪ੍ਰੈਲ 1980 ਵਿੱਚ ਹੋਈ ਸੀ, ਜਿਸ ਨੂੰ ਲੈ ਕੇ ਪਾਰਟੀ ਵਰਕਰਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਵੱਖ-ਵੱਖ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਦੌਰਾਨ ਹੀ ਅੱਜ ਭਾਜਪਾ ਵਰਕਰਾਂ ਵੱਲੋਂ ਅੰਮ੍ਰਿਤਸਰ ਦੇ ਖੰਨਾ ਸਮਾਰਕ ਵਿਖੇ ਭਾਰਤੀ ਜਨਤਾ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਵਰਕਰਾਂ ਵੱਲੋਂ ਪਾਰਟੀ ਦੀ ਚੜ੍ਹਦੀਕਲਾ ਲਈ ਹਵਨ ਕਰਵਾਇਆ ਗਿਆ।

ਇਸ ਮੌਕੇ ਭਾਜਪਾ ਆਗੂਆਂ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਹਰ ਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਦਾ 45ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਅੱਜ ਸਮੁੱਚੀ ਭਾਜਪਾ ਲੀਡਰਸ਼ਿਪ ਅੰਮ੍ਰਿਤਸਰ ਦੇ ਖੰਨਾ ਸਮਾਰਕ ਵਿਖੇ ਪੁੱਜੀ ਹੈ। ਉਹਨਾਂ ਕਿਹਾ ਕਿ ਦੇਸ਼ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਦੇਸ਼ ਨੂੰ ਉੱਨਤੀ ਵੱਲ ਲੈ ਕੇ ਜਾ ਰਹੀ ਹੈ, ਕਈ ਸੂਬਿਆਂ 'ਚ ਵੀ ਭਾਜਪਾ ਦੀ ਸਰਕਾਰ ਹੈ। ਦੇਸ਼ ਦੇ ਲੋਕ ਭਾਜਪਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਪੂਰਾ ਭਰੋਸਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਅੱਜ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ਾਂ 'ਚ ਆਉਂਦਾ ਹੈ, ਇਹ ਸਭ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉੱਚ ਸ਼ਖ਼ਸੀਅਤ ਕਰ ਕੇ ਹੀ ਸੰਭਵ ਹੋਇਆ ਹੈ।

ਉਹਨਾਂ ਕਿਹਾ ਕਿ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਕਿਸਾਨਾਂ ਲਈ ਕੀਤਾ ਹੈ, ਉਹ ਅੱਜ ਤੱਕ ਕਿਸੇ ਵੀ ਪਾਰਟੀ ਨੇ ਨਹੀਂ ਕੀਤਾ। ਇਸ ਮੌਕੇ ਪਾਰਟੀ ਵਰਕਰਾਂ ਨੇ ਪਾਰਟੀ ਨੂੰ ਮਜ਼ਬੂਤ ​​ਕਰਨ ਦਾ ਪ੍ਰਣ ਲਿਆ। ਪ੍ਰਧਾਨ ਮੰਤਰੀ ਨੇ ਅੱਜ ਵਾਅਦਾ ਕੀਤਾ ਹੈ ਕਿ ਭਾਰਤ 2047 ਤੱਕ ਸਭ ਤੋਂ ਮਜ਼ਬੂਤ ​​ਦੇਸ਼ ਬਣ ਕੇ ਉਭਰੇਗਾ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸਭ ਦਾ ਵਿਸ਼ਵਾਸ ਜਿੱਤਣਾ ਚਾਹੁੰਦੇ ਹਨ, ਉਹ ਸਭ ਨੂੰ ਨਾਲ ਲੈ ਕੇ ਚੱਲਣਾ ਅਤੇ ਦੇਸ਼ ਦਾ ਵਿਕਾਸ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਹਿੰਦੁਸਤਾਨ ਦੇ ਵਿਕਾਸ ਤੇ ਵਿਕਸਿਤ ਭਾਰਤ ਦੇ ਲਈ ਲੋਕ ਸਭਾ ਚੋਣਾਂ ਵਿੱਚੋਂ ਨਰਿੰਦਰ ਮੋਦੀ ਦਾ ਜਿੱਤਣਾ ਬਹੁਤ ਜਰੂਰੀ ਹੈ।

ਉਹਨਾਂ ਕਿਹਾ ਕਿ ਕਿਸਾਨ ਭਲਾਈ ਜਾਂ ਮਜ਼ਦੂਰਾਂ ਦੇ ਲਈ ਜਿੰਨੀਆਂ ਵੀ ਸਕੀਮਾਂ ਹਨ, ਉਹ ਸਿਰਫ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੀ ਚਲਾਈਆਂ ਹਨ। ਕੁਝ ਲੋਕ ਮੋਦੀ ਦੇ ਖਿਲਾਫ ਗਲਤ ਪ੍ਰਚਾਰ ਕਰ ਰਹੇ ਹਨ। ਉਹਨਾਂ ਕਿਸਾਨਾਂ ਵੱਲੋਂ ਚਲਾਏ ਗਏ ਸੰਘਰਸ਼ ਸੰਬੰਧੀ ਕਿਹਾ ਕਿ ਅਸੀਂ ਕਿਸਾਨਾਂ ਨੂੰ ਖੁਦ ਜਾ ਕੇ ਮਿਲਾਂਗੇ ਤੇ ਉਹਨਾਂ ਦਾ ਦਿਲ ਜਿੱਤਾਂਗੇ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਭਰ ਵਿੱਚ ਦੇਸ਼ ਦਾ ਨਾਂ ਉੱਚਾ ਕੀਤਾ ਹੈ। ਇਸ ਲਈ ਲੋਕ ਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਦੇਸ਼ ਦੀ ਵਾਗਡੋਰ ਨਰਿੰਦਰ ਮੋਦੀ ਦੇ ਹੱਥ ਵਿੱਚ ਫੜਾਉਣਾ ਬਹੁਤ ਜ਼ਰੂਰੀ ਹੈ।

ਭਾਰਤੀ ਜਨਤਾ ਪਾਰਟੀ ਦੀ ਸਥਾਪਨਾ: ਭਾਰਤੀ ਜਨਤਾ ਪਾਰਟੀ ਹੋਂਦ ਵਿੱਚ ਆਉਣ ਤੋਂ ਪਹਿਲਾ ਜਨਤਾ ਪਾਰਟੀ ਹੁੰਦੀ ਸੀ ਜਿਸ ਨੇ 1977 ਵਿੱਚ 295 ਸੀਟਾਂ ਜਿੱਤਣ ਵਾਲੀ ਜਨਤਾ ਪਾਰਟੀ 3 ਸਾਲ ਬਾਅਦ ਸਿਰਫ 31 ਸੀਟਾਂ ਉੱਤੇ ਹੀ ਟਿਕ ਸਕੀ। ਹਾਰ ਤੋਂ ਬਾਅਦ ਪਾਰਟੀ ਦਾ ਮੰਥਨ ਹੋਇਆ ਅਤੇ ਜਨ ਸੰਘ ਦੇ ਸਾਬਕਾ ਮੈਂਬਰਾਂ ਨੂੰ ਪਾਰਟੀ ਵਿੱਚ ਬਾਹਰ ਕੱਢਿਆ ਗਿਆ ਅਤੇ ਜਿਸ ਵਿੱਚ ਅਟਲ ਬਿਹਾਰੀ ਅਤੇ ਅਡਵਾਨੀ ਵੀ ਸ਼ਾਮਿਲ ਸਨ। ਇਸ ਤੋਂ ਬਾਅਦ ਸਿਰਫ ਦੇ ਬਾਅਦ ਹੀ 8 ਅਪ੍ਰੈਲ 1980 ਨੂੰ ਦਿੱਲੀ ਦੇ ਫਿਰੋਜ਼ਸ਼ਾਹ ਕੋਟਲਾ ਵਿੱਚ ਇਕ ਨਵੀਂ ਸਿਆਸੀ ਪਾਰਟੀ ਦਾ ਐਲਾਨ ਕੀਤਾ ਅਤੇ ਜਿਸ ਜਾ ਨਾਂਅ ਭਾਰਤੀ ਜਨਤਾ ਪਾਰਟੀ ਰੱਖਿਆ ਗਿਆ।

ਭਾਰਤੀ ਜਨਤਾ ਪਾਰਟੀ ਦਾ ਵਿਸਥਾਰ-

1. ਜਦੋਂ ਜਨਤਾ ਪਾਰਟੀ 1980 ਵਿੱਚ ਹਾਰ ਗਈ ਉਸ ਤੋਂ ਬਾਅਦ ਅਟਲ ਬਿਹਾਰੀ ਨੇ 6 ਅਪ੍ਰੈਲ 1980 ਨੂੰ ਭਾਰਤੀ ਜਨਤਾ ਪਾਰਟੀ ਹੋਂਦ ਵਿੱਚ ਆਈ। ਅਤੇ ਅਟਲ ਬਿਹਾਰੀ ਸੰਸਥਾਪਕ ਪ੍ਰਧਾਨ ਚੁਣੇ ਗਏ ਸਨ।

2. ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੋ ਸੀਟਾਂ ਜਿੱਤ ਸਕੀ।

3. 1986 ਵਿੱਚ ਲਾਲ ਕ੍ਰਿਸ਼ਨ ਅਡਵਾਨੀ ਨੇ ਪਹਿਲੀ ਵਾਰੀ ਬੀਜੇਪੀ ਦੀ ਕਮਾਨ ਸੰਭਾਲੀ।

4. 1989 ਵਿੱਚ -ਭਾਜਪਾ ਨੇ ਰਾਮ ਮੰਦਿਰ ਲਈ ਅੰਦੋਲਨ ਸ਼ੁਰੂ ਕੀਤਾ। ਭਾਜਪਾ ਨੇ ਪਹਿਲੀ ਵਾਰ 85 ਸੀਟਾਂ ਜਿੱਤੀਆਂ ਸਨ ਅਤੇ ਭਾਜਪਾ ਅਤੇ ਕਾਮਿਊਨਿਸਟ ਪਾਰਟੀ ਨੇ ਬੋਫੋਰਸ ਘੁਟਾਲਾ ਖੋਲਣ ਵਾਲੇ ਵੀਪੀ ਸਿੰਘ ਦੀ ਕੇਂਦਰ ਵਿੱਚ ਸਰਕਾਰ ਬਣਵਾ ਦਿੱਤੀ।

5. ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੇ ਸੋਮਨਾਥ ਤੋਂ ਰਾਮ ਰਥ ਯਾਤਰਾ ਸ਼ੁਰੂ ਕੀਤੀ ਅਤੇ ਇਸ ਦੌਰਾਨ 23 ਅਕਤੂਬਰ ਨੂੰ ਅਡਵਾਨੀ ਦੀ ਗ੍ਰਿਫ਼ਤਾਰੀ ਹੋਈ ਅਤੇ ਦਰਕਰਾਂ ਦੇ ਵੱਡੀ ਗਿਣਤੀ ਵਿੱਚ ਪ੍ਰਦਰਸ਼ਨ ਕੀਤਾ।

6. 1991 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀਆਂ ਸੀਟਾਂ ਦੀ ਗਿਣਤੀ ਵੱਧ ਕੇ 120 ਹੋ ਗਈ।

7. ਭਾਜਪਾ ਦਾ ਵਿਸਥਾਰ 1995 ਵਿੱਚ ਹੋਣਾ ਸ਼ੁਰੂ ਹੋ ਗਿਆ ਇਸ ਦੌਰਾਨ ਕਰਨਾਟਕ, ਆਂਦਰਾ ਪ੍ਰਦੇਸ਼, ਬਿਹਾਰ, ਓਡੀਸ਼ਾ, ਗੋਆ, ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਵੀ ਭਾਜਪਾ ਨਜ਼ਰ ਆਉਣ ਲੱਗੀ।

8. ਪਾਰਟੀ ਨੇ ਆਮ ਚੋਣਾਂ ਵਿੱਚ 161 ਸੀਟਾਂ ਜਿੱਤ ਕੇ ਪਾਰਟੀ ਨੂੰ ਵੱਖਰੀ ਪਛਾਮ ਦਿੱਤੀ। 1996 ਵਿੱਚ ਅਟਲ ਬਿਹਾਰੀ ਬਾਜਪਾਈ ਨੇ ਪ੍ਰਧਾਨ ਮੰਤਰੀ ਦੇ ਵਜੋਂ ਸਹੁੰ ਚੁੱਕੀ ਪਰ ਸਰਕਾਰ ਸਥਾਪਿਤ ਨਾ ਰਹਿ ਸਕੀ।

9. ਭਾਜਪਾ ਨੇ ਪਾਰਟੀ ਦਾ ਵਿਸਥਾਰ ਕਰਦੇ ਹੋਏ 1998 ਵਿੱਚ ਐਨਡੀਏ, ਸ਼੍ਰੋਮਣੀ ਅਕਾਲੀ ਦਲ, ਸ਼ਿਵ ਸੈਨਾ ਅਤੇ ਬੀਜੂ ਜਨਤਾ ਦਲ ਸ਼ਾਮਿਲ ਹੋਏ। ਇਸ ਵਾਰ ਭਾਜਪਾ ਦਾ ਅੰਕੜਾ 182 ਨੂੰ ਵਾਰ ਕਰ ਗਿਆ।

10. 1999 ਵਿੱਚ ਕਾਰਗਿਲ ਯੁੱਧ ਸ਼ੁਰੂ ਹੋ ਗਿਆ ਅਤੇ ਅਟਲ ਬਿਹਾਰੀ ਦੀ ਅਗਵਾਈ ਵਿੱਚ ਦੇਸ਼ ਨੇ ਇਹ ਲੜਾਈ ਲੜੀ।

11. ਭਾਜਪਾ ਨੇ 2008 ਵਿੱਚ ਪਹਿਲੀ ਵਾਰੀ ਕਰਨਾਟਕ ਵਿਧਾਨ ਸਭਾ ਚੋਣਾਂ ਜਿੱਤੀਆਂ ਅਤੇ ਪਾਰਟੀ ਨੇ ਪਹਿਲੀ ਵਾਰੀ ਦੱਖਣ ਦੇ ਸੂਬੇ ਵਿੱਚ ਸਰਕਾਰ ਬਣਾਈ।

12. ਭਾਜਪਾ ਦੀ ਕਮਨ ਨਰਿੰਦਰ ਮੋਦੀ ਨੇ ਸੰਭਾਲੀ ਅਤੇ 2014 ਵਿੱਚ 282 ਸੀਟਾਂ ਉੱਤੇ ਬਹੁਮਤ ਨਾਲ ਸਰਕਾਰ ਬਣਾਈ।

13. ਤੁਹਾਨੂੰ ਦੱਸ ਦੇਈਏ 2019 ਵਿੱਚ ਮੋਦੀ ਦੀ ਦੂਜੀ ਵਾਰੀ ਸਰਕਾਰ ਬਣੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.