ETV Bharat / state

ਅਨੁਜ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਨੇ ਦਿੱਤਾ ਵੱਡਾ ਹੁਕਮ, ਕਿਹਾ ਲਾਸ਼ ਦਾ ਹੋਵੇਗਾ ਦੁਬਾਰਾ ਪੋਸਟ ਮਾਰਟਮ - Anuj Thapan post mortem again

author img

By ETV Bharat Punjabi Team

Published : May 9, 2024, 7:23 PM IST

Post mortem of Anuj Thapan : ਅਨੁਜ ਥਾਪਨ ਦੇ ਪਰਿਵਾਰਕ ਮੈਂਬਰ, ਪਿੰਡ ਦੇ ਸਰਪੰਚ ਮਨੋਜ ਗੋਦਾਰਾ ਅਤੇ ਬਿਸ਼ਨੋਈ ਭਾਈਚਾਰੇ ਦੇ ਅਧਿਕਾਰੀ ਅਨੁਜ ਦੀ ਲਾਸ਼ ਲੈ ਕੇ ਫਰੀਦਕੋਟ ਮੈਡੀਕਲ ਕਾਲਜ ਲਈ ਰਵਾਨਾ ਹੋਏ।

Post mortem of Anuj Thapan
ਅਨੁਜ ਥਾਪਨ ਦਾ ਹੋਵੇਗਾ ਦੁਬਾਰਾ ਪੋਸਟਮਾਰਟਮ (ETV Bharat Abohar)

ਅਨੁਜ ਥਾਪਨ ਦਾ ਹੋਵੇਗਾ ਦੁਬਾਰਾ ਪੋਸਟਮਾਰਟਮ (ETV Bharat Abohar)

ਅਬੋਹਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਬੋਹਰ ਦੇ ਪਿੰਡ ਸੁਖਚੈਨ ਵਾਸੀ ਅਨੁਜ ਥਾਪਨ ਦੀ ਲਾਸ਼ ਦਾ ਮੁੜ ਪੋਸਟਮਾਰਟਮ ਕਰਵਾਉਣ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਅੱਜ ਸਵੇਰੇ ਪਰਿਵਾਰ ਅਤੇ ਬਿਸ਼ਨੋਈ ਭਾਈਚਾਰੇ ਦੇ ਅਧਿਕਾਰੀ ਅਨੁਜ ਥਾਪਨ ਦੀ ਲਾਸ਼ ਨੂੰ ਫਰੀਦਕੋਟ ਮੈਡੀਕਲ ਕਾਲਜ ਲਿਜਾਣ ਲਈ ਰਵਾਨਾ ਹੋਏ। ਜਿੱਥੇ ਡਾਕਟਰਾਂ ਦੇ ਬੋਰਡ ਵੱਲੋਂ ਅਨੁਜ ਦੀ ਲਾਸ਼ ਦਾ ਦੁਬਾਰਾ ਪੋਸਟਮਾਰਟਮ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੀ ਰਿਹਾਇਸ਼ 'ਤੇ ਗੋਲੀਬਾਰੀ ਕਰਨ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼ 'ਚ ਪਿੰਡ ਸੁਖਚੈਨ ਦੇ ਨਿਵਾਸੀ ਅਨੁਜ ਥਾਪਨ ਅਤੇ ਸੋਨੂੰ ਥਾਪਨ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਨੇ ਹਿਰਾਸਤ 'ਚ ਲਿਆ ਸੀ। ਮੁੰਬਈ ਕ੍ਰਾਈਮ ਬ੍ਰਾਂਚ ਦੀ ਹਿਰਾਸਤ 'ਚ ਅਨੁਜ ਥਾਪਨ ਨੇ ਬਾਥਰੂਮ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ।

ਜਦੋਂ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਮੁੰਬਈ ਕ੍ਰਾਈਮ ਬ੍ਰਾਂਚ 'ਤੇ ਅਨੁਜ ਦੇ ਕਤਲ ਦੇ ਦੋਸ਼ ਲਗਾਏ ਅਤੇ ਦੁਬਾਰਾ ਪੋਸਟਮਾਰਟਮ, ਸੀਬੀਆਈ ਜਾਂਚ ਸਮੇਤ ਉਚਿਤ ਮੁਆਵਜ਼ੇ ਦੀ ਮੰਗ ਕੀਤੀ। ਇਸ ਲਈ ਬਿਸ਼ਨੋਈ ਭਾਈਚਾਰੇ ਦੀ ਅਗਵਾਈ 'ਚ ਅਨੁਜ ਦੀ ਮਾਂ ਨੇ ਮੁੜ ਪੋਸਟਮਾਰਟਮ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਮਾਣਯੋਗ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਅਨੁਜ ਥਾਪਨ ਦੀ ਲਾਸ਼ ਦਾ ਦੁਬਾਰਾ ਪੋਸਟਮਾਰਟਮ ਕਰਵਾਉਣ ਦੇ ਹੁਕਮ ਦਿੱਤੇ ਹਨ।

ਇੱਥੇ ਵੀਰਵਾਰ ਨੂੰ ਅਨੁਜ ਥਾਪਨ ਦੇ ਪਰਿਵਾਰਕ ਮੈਂਬਰ, ਪਿੰਡ ਦੇ ਸਰਪੰਚ ਮਨੋਜ ਗੋਦਾਰਾ ਅਤੇ ਬਿਸ਼ਨੋਈ ਭਾਈਚਾਰੇ ਦੇ ਅਧਿਕਾਰੀ ਅਨੁਜ ਦੀ ਲਾਸ਼ ਲੈ ਕੇ ਫਰੀਦਕੋਟ ਮੈਡੀਕਲ ਕਾਲਜ ਲਈ ਰਵਾਨਾ ਹੋਏ। ਜਿੱਥੇ ਅੱਜ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.