ETV Bharat / state

ਅੰਤਰਿੰਗ ਕਮੇਟੀ ਦੇ ਮਤੇ ਖਿਲਾਫ਼ ਡਟੇ ਸ਼੍ਰੋਮਣੀ ਕਮੇਟੀ ਮੈਂਬਰ, ਆਪਣੇ ਫੈਸਲੇ ਉੱਤੇ ਮੁੜ ਵਿਚਾਰ ਕਰਨ ਲਈ SGPC ਨੂੰ ਦਿੱਤਾ ਮੰਗ ਪੱਤਰ - SGPC MEMBERS MEMORANDUM

ਜਥੇਦਾਰਾਂ ਦੀ ਬਹਾਲੀ ਦਾ ਮਤਾ ਪਾਸ ਕਰਵਾਉਣ ਲਈ ਐਸਜੀਪੀਸੀ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਹੀ ਮੰਗ ਪੱਤਰ ਸੌਂਪਿਆ। ਜਾਣੋ ਮਾਮਲਾ।

SGPC members submitted a memorandum
ਐਸਜੀਪੀਸੀ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਦਿੱਤਾ ਮੰਗ ਪੱਤਰ (ETV Bharat)
author img

By ETV Bharat Punjabi Team

Published : March 26, 2025 at 7:33 AM IST

2 Min Read

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅਤੇ ਬਜਟ ਸੈਸ਼ਨ 28 ਮਾਰਚ ਨੂੰ ਹੋਣ ਜਾ ਰਿਹਾ ਹੈ। ਇਸ ਦੌਰਾਨ ਹੁਣ ਜਥੇਦਾਰਾਂ ਦੀ ਬਹਾਲੀ ਨੂੰ ਲੈ ਕੇ ਇੱਕ ਮੰਗ ਪੱਤਰ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਹੀ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿੱਚ ਦਿੱਤਾ ਗਿਆ ਹੈ। ਜਥੇਦਾਰਾਂ ਦੀ ਬਹਾਲੀ ਦੀ ਆਵਾਜ਼ ਚੁੱਕੀ ਗਈ ਹੈ। ਕੁਝ ਹਫਤੇ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾ ਮੁਕਤ ਕੀਤਾ ਗਿਆ। ਬਾਅਦ ਵਿੱਚ ਫਿਰ ਅੰਤਰਿੰਗ ਕਮੇਟੀ ਦੀ ਬੈਠਕ ਹੋਈ ਅਤੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਵੀ ਸੇਵਾ ਮੁਕਤ ਕੀਤਾ ਗਿਆ ਸੀ, ਜਿਸ ਦੇ ਵਿਰੋਧ ਵਿੱਚ ਸਿੱਖ ਸੰਗਤਾਂ ਵੱਲੋਂ ਆਪਣਾ ਰੋਸ ਵੀ ਜ਼ਾਹਿਰ ਕੀਤਾ ਗਿਆ ਸੀ।

ਐਸਜੀਪੀਸੀ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਦਿੱਤਾ ਮੰਗ ਪੱਤਰ (ETV Bharat)

ਐਸਜੀਪੀਸੀ ਦੇ ਮੈਂਬਰਾਂ ਨੇ ਹੀ ਚੁੱਕਿਆ ਕਾਰਵਾਈ ਉੱਤੇ ਸਵਾਲ

ਉੱਥੇ ਦੂਜੇ ਪਾਸੇ, ਐਸਜੀਪੀਸੀ ਦੇ 40 ਮੈਂਬਰਾਂ ਵੱਲੋਂ ਐਸਜੀਪੀਸੀ ਦਫ਼ਤਰ ਵਿੱਚ ਇੱਕ ਮੰਗ ਪੱਤਰ ਸੌਂਪਿਆ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਤਿੰਨੇ ਸਿੰਘ ਸਾਹਿਬਾਨਾਂ ਦੀ ਬਹਾਲੀ ਦਾ ਮਤਾ ਪਾਇਆ ਜਾਵੇ। ਇਸ ਸਬੰਧੀ ਗੱਲਬਾਤ ਕਰਦਿਆਂ ਐਸਜੀਪੀਸੀ ਮੈਂਬਰ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਸਿੱਖ ਸਾਹਿਬ ਗਿਆਨੀ ਰਘਬੀਰ ਸਿੰਘ, ਗਿਆਨੀ ਹਰਪ੍ਰੀਤ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਜੋ ਸੇਵਾ ਮੁਕਤ ਕੀਤਾ ਹੈ, ਉਸ ਮਤੇ ਨੂੰ ਦੁਬਾਰਾ ਵਿਚਾਰ ਕੀਤਾ ਜਾਵੇ ਅਤੇ 28 ਤਰੀਕ ਨੂੰ ਜੋ ਬਜਟ ਇਜਲਾਸ ਹੈ ਉਸ ਵਿੱਚ ਸਿੰਘ ਸਾਹਿਬਾਨਾਂ ਦੀ ਸੇਵਾ ਮੁਕਤੀ ਦੇ ਮਤੇ ਨੂੰ ਰੱਦ ਕਰਕੇ ਉਨ੍ਹਾਂ ਦੀ ਬਹਾਲੀ ਦਾ ਮਤਾ ਲਿਆਂਦਾ ਜਾਵੇ।

ਐਸਜੀਪੀਸੀ ਮੈਂਬਰ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਸਾਰੇ ਸਿੰਘ ਸਾਹਿਬਾਨਾਂ ਨੂੰ ਵਿਧੀ ਵਿਧਾਨ ਨਾਲ ਦੁਬਾਰਾ ਉਨ੍ਹਾਂ ਦੇ ਅਹੁਦਿਆਂ ਉੱਤੇ ਬਿਠਾਇਆ ਜਾਵੇ। ਜਿਸ ਤਰੀਕੇ ਨਵੇਂ ਸਿੰਘ ਸਾਹਿਬਾਨ ਦੀ ਨਿਯੁਕਤੀ ਹੋਈ ਹੈ, ਉਹ ਮਰਿਆਦਾ ਦਾ ਘਾਣ ਹੈ ਅਤੇ ਇਸ ਲਈ ਸਿੰਘ ਸਾਹਿਬਾਨਾਂ ਦੀ ਨਿਯੁਕਤੀ ਉੱਤੇ ਮੁੜ ਫੈਸਲਾ ਕੀਤਾ ਜਾਵੇ। ਰਾਤ ਦੇ ਹਨ੍ਹੇਰੇ ਅਤੇ ਬਿਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਹੋਏ ਬਿਨਾਂ ਸੇਵਾ ਸੰਭਾਲਣਾ ਵਿਧੀ ਵਿਧਾਨ ਅਤੇ ਸਿੱਖ ਪਰੰਪਰਾ ਦੇ ਉਲਟ ਹੈ। ਸ਼੍ਰੋਮਣੀ ਕਮੇਟੀ ਮੁੜ ਵਿਚਾਰ ਕਰੇ ਅਤੇ ਸਿੰਘ ਸਹਿਬਾਨਾਂ ਦੀ ਮੁੜ ਬਹਾਲੀ ਲਈ ਮਤਾ ਲਿਆਇਆ ਜਾਣਾ ਚਾਹੀਦਾ ਹੈ।

ਕੀ ਹੈ ਮਾਮਲਾ

ਇੱਥੇ ਦੱਸਣਯੋਗ ਹੈ ਕਿ ਜਦੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਅੰਤਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਵਾਂਝੇ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਇੱਕ ਪੋਸਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਪਾਈ ਗਈ ਸੀ, ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣਾ ਅਸਤੀਫਾ ਦੇ ਦਿੱਤਾ ਸੀ। ਫਿਰ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਜਥੇਦਾਰੀ ਤੋਂ ਵਾਂਝੇ ਕਰ ਦਿੱਤਾ ਗਿਆ, ਪਰ ਹੁਣ ਉਨ੍ਹਾਂ ਜਥੇਦਾਰਾਂ ਦੀ ਬਹਾਲੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਹੀ ਮੈਂਬਰਾਂ ਵਲੋਂ ਆਵਾਜ਼ ਚੁੱਕੀ ਜਾ ਰਹੀ ਹੈ, ਤਾਂ ਜੋ ਕਿ ਜਥੇਦਾਰਾਂ ਦੀ ਬਹਾਲੀ ਹੋ ਸਕੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.