ਬਰਨਾਲਾ: ਪੰਜਾਬ ਸਰਕਾਰ ਪੰਜਾਬ ਅੰਦਰ ਨੌਕਰੀਆਂ ਅਤੇ ਬੇਰੁਜ਼ਗਾਰੀ ਖਤਮ ਕਰਨ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ, ਪਰ ਅੱਜ ਨੌਜਵਾਨ ਬੇਰੁਜ਼ਗਾਰੀ ਕਾਰਨ ਖੁਦਕੁਸ਼ੀਆਂ ਦੇ ਰਾਹ ਅਪਣਾ ਰਹੇ ਹਨ। ਅਜਿਹਾ ਮਾਮਲਾ ਜ਼ਿਲ੍ਹਾ ਬਰਨਾਲਾ ਦੀ ਸਬ-ਡਵੀਜ਼ਨ ਤਪਾ ਮੰਡੀ ਦੇ ਨੇੜਲੇ ਪਿੰਡ ਢਿੱਲਵਾਂ ਤੋ ਸਾਹਮਣੇ ਆਇਆ ਹੈ। ਜਿੱਥੇ ਇੱਕ ਨੌਜਵਾਨ ਨੇ ਆਪਣੇ ਹੀ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ 19 ਸਾਲ ਦੇ ਨੌਜਵਾਨ ਬਲਜਿੰਦਰ ਸਿੰਘ ਪੁੱਤਰ ਅੰਗਰੇਜ਼ ਸਿੰਘ ਉਰਫ ਕਾਲਾ ਪਿੰਡ ਢਿੱਲਵਾਂ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਬਲਜਿੰਦਰ ਸਿੰਘ ਦਸਵੀਂ ਕਲਾਸ ਪਾਸ ਕਰਨ ਤੋਂ ਬਾਅਦ ਪੜ੍ਹਾਈ ਦੇ ਨਾਲ ਨਾਲ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਤੋਂ ਇਲਾਵਾ ਫ਼ੌਜ ਦੀ ਨੌਕਰੀ ਲਈ ਵੀ ਭਰਤੀਆਂ ਦੇਖ ਰਿਹਾ ਸੀ,ਪਰ ਕਿਸੇ ਪਾਸਿਓਂ ਉਸ ਨੂੰ ਸਫ਼ਲਤਾ ਹਾਸਿਲ ਨਾ ਹੋਣ ਦੇ ਚੱਲਦਿਆਂ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ।
ਘਰ ਦੇ ਹਲਾਤਾਂ ਤੋਂ ਤੰਗ ਹੋ ਕੇ ਕੀਤੀ ਖੁਦਕੁਸ਼ੀ : ਆਪਣੀ ਬਾਹਰਵੀਂ ਜਮਾਤ ਦੀ ਪੜ੍ਹਾਈ ਤੋਂ ਬਾਅਦ ਉਹ ਦਿਹਾੜੀ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਸਹਾਰਾ ਬਣ ਰਿਹਾ ਸੀ। ਉੱਥੇ ਨੌਕਰੀ ਲਈ ਵੀ ਆਪਣੀ ਮਿਹਨਤ ਕਰ ਰਿਹਾ ਸੀ ਪਰ ਪਿਛਲੇ ਦਿਨੀਂ ਉਹ ਇਸ ਤਰ੍ਹਾਂ ਅੰਦਰੋਂ ਟੁੱਟ ਗਿਆ ਕਿ ਉਸ ਨੇ ਆਪਣੇ ਪਰਿਵਾਰ ਦੇ ਆਰਥਿਕ ਪੱਖੋਂ ਕਮਜ਼ੋਰ ਹਾਲਾਤ ਦੇਖਦੇ ਹੋਏ ਖੁਦਕੁਸ਼ੀ ਕਰਨ ਦਾ ਫ਼ੈਸਲਾ ਕਰ ਲਿਆ। ਜਿਸ ਤੋਂ ਬਾਅਦ ਬਲਜਿੰਦਰ ਸਿੰਘ ਨੇ ਅਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਅੰਗਹੀਣ ਪਿਤਾ ਦੇ ਹਾਲਾਤ ਹੋਏ ਬੁਰੇ: ਉਥੇ ਹੀ ਪਰਿਵਾਰ ਦੀ ਗੱਲ ਕੀਤੀ ਜਾਵੇ, ਤਾਂ ਮ੍ਰਿਤਕ ਬਲਜਿੰਦਰ ਸਿੰਘ ਦੇ ਪਿਤਾ ਅੰਗਰੇਜ਼ ਸਿੰਘ ਦਾ ਰੋ-ਰੋ-ਕੇ ਬੁਰਾ ਹਾਲ ਹੈ, ਜੋ ਅੰਗਹੀਣ ਹਨ। ਮ੍ਰਿਤਕ ਨੌਜਵਾਨ ਬਲਜਿੰਦਰ ਸਿੰਘ ਆਪਣੀ ਪੜ੍ਹਾਈ ਦੇ ਨਾਲ-ਨਾਲ ਸਖਤ ਮਿਹਨਤ ਰਾਹੀਂ ਪਰਿਵਾਰ ਲਈ ਵੱਡਾ ਸਹਿਯੋਗ ਕਰਦਾ ਸੀ ਪਰ ਪਰਿਵਾਰ ਨੂੰ ਅੰਦਾਜ਼ਾ ਨਹੀਂ ਸੀ ਕਿ ਉਹ ਅਜਿਹਾ ਕਦਮ ਵੀ ਚੁੱਕ ਸਕਦਾ ਹੈ। ਪਰਿਵਾਰ ਨੇ ਕਿਹਾ ਕਿ ਪੁੱਤਰ ਦਾ ਇਹ ਕਦਮ ਉਹਨਾਂ ਨੂੰ ਜ਼ਿੰਦਗੀ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ ਦੇ ਗਿਆ ਹੈ। ਮ੍ਰਿਤਕ ਬਲਜਿੰਦਰ ਸਿੰਘ ਆਪਣੇ ਪਿੱਛੇ ਆਪਣੇ ਰੋਂਦੇ ਕਲਾਂਉਦੇ ਮਾਂ-ਪਿਓ, ਇੱਕ ਵੱਡਾ ਭਰਾ, ਭਰਜਾਈ, ਇੱਕ ਛੋਟੀ ਭੈਣ ਛੱਡ ਗਿਆ।
- ਚੋਰੀ ਦੇ ਸ਼ੱਕ ਵਿੱਚ ਸਾਬਕਾ ਸਰਪੰਚ ਨੇ ਨੌਜਵਾਨ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ, ਰੁਲ੍ਹਿਆ ਪਰਿਵਾਰ - Tarn Taran murder news
- 'ਡੈਡੀ ਆਸਟ੍ਰੇਲੀਆ ਨੂੰ ਹਰਾਉਣਾ ...', ਸੁਪਨਾ ਪੂਰਾ ਕਰਨ 'ਤੇ ਭਾਰਤੀ ਹਾਕੀ ਕਪਤਾਨ ਦੇ ਮਾਪੇ ਹੋਏ ਬਾਗੋ ਬਾਗ, ਭਰਾ ਨੇ ਹਰਮਨਪ੍ਰੀਤ ਬਾਰੇ ਕਹੀ ਇਹ ਗੱਲ
- ਡਰੱਗ ਸਮੱਗਲਰਾਂ ਤੇ ਪੁਲਿਸ ਦਾ ਵੱਡਾ ਐਕਸ਼ਨ, 23 ਲੱਖ 50 ਹਜਾਰ ਰੁਪਏ ਦੀ ਪ੍ਰਾਪਰਟੀ ਅਟੈਚ - police action drug smugglers
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ: ਇਸ ਮੌਕੇ ਪੁਲਿਸ ਥਾਣਾ ਤਪਾ ਦੇ ਜਾਂਚ ਅਧਿਕਾਰੀ ਏਐਸਆਈ ਜਸਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਜਿੰਦਰ ਸਿੰਘ ਬੇਰੁਜ਼ਗਾਰੀ ਕਾਰਨ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ। ਜਿਸਨੇ ਖ਼ੁਦਕੁਸ਼ੀ ਕਰ ਲਈ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਾ ਕੇ ਪਰਿਵਾਰ ਨੂੰ ਮ੍ਰਿਤਕ ਦੇਹ ਦੇ ਦਿੱਤੀ ਹੈ।