ਅੰਮ੍ਰਿਤਸਰ: ਬਾਬਾ ਸਾਹਿਬ ਅੰਬੇਡਕਰ ਦੇ 134ਵੇਂ ਜਨਮ ਦਿਹਾੜਾ ਦੇਸ਼ ਅਤੇ ਦੁਨੀਆਂ ਵਿੱਚ ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਵਿਦੇਸ਼ ਬੈਠੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਪੰਜਾਬ ਦੇ ਕਈ ਜਗ੍ਹਾ ਉੱਤੇ ਬਾਬਾ ਸਾਹਿਬ ਅੰਬੇਡਕਰ ਦੀਆਂ ਤਸਵੀਰਾਂ ਨੂੰ ਤੋੜਨ ਦੀ ਗੱਲ ਕੀਤੀ ਗਈ ਹੈ ਜਿਸ ਤੋਂ ਬਾਅਦ ਹੁਣ ਬਾਬਾ ਸਾਹਿਬ ਅੰਬੇਡਕਰ ਨੂੰ ਪਿਆਰ ਕਰਨ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਅਸੀਂ ਬਾਬਾ ਸਾਹਿਬ ਅੰਬੇਡਕਰ ਦੀ ਤਸਵੀਰ ਦੇ ਨੇੜੇ ਠਿਕਰੀ ਪਹਿਰਾ ਲਗਾਵਾਂਗੇ ਤਾਂ ਜੋ ਕਿ ਵਿਦੇਸ਼ ਬੈਠੇ ਹੋਏ ਲੋਕਾਂ ਵੱਲੋਂ ਜੋ ਕਿ ਦੇਸ਼ ਨੂੰ ਤੋੜਨ ਦੀ ਗੱਲ ਕਰ ਰਹੇ ਹਨ ਉਨ੍ਹਾਂ ਨੂੰ ਕਰਾਰਾ ਜਵਾਬ ਦਿੱਤਾ ਜਾ ਸਕੇ। ਅੰਮ੍ਰਿਤਸਰ ਵਿੱਚ ਵੀ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਕੋਲ ਕੇਕ ਕੱਟਿਆ ਗਿਆ।
ਠੀਕਰੀ ਪਹਿਰੇ ਲੱਗਣੇ ਸ਼ੁਰੂ
ਵਿਦੇਸ਼ ਦੀ ਧਰਤੀ ਉੱਤੇ ਬੈਠੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਨੇ ਬਾਬਾ ਸਾਹਿਬ ਅੰਬੇਡਕਰ ਦੀਆਂ ਪ੍ਰਤਿਮਾ ਨੂੰ ਤੋੜਨ ਦੀ ਗੱਲ ਕੀਤੀ ਹੈ ਤਾਂ ਉਸ ਤੋਂ ਬਾਅਦ ਹੁਣ ਠੀਕਰੀ ਲੱਗਣੇ ਸ਼ੁਰੂ ਹੋ ਰਹੇ ਹਨ। ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਜਿਨ੍ਹਾਂ ਵੱਲੋਂ ਦੇਸ਼ ਦੀ ਅਖੰਡਤਾ ਦੇ ਲਈ ਬਹੁਤ ਵੱਡਾ ਯੋਗਦਾਨ ਦਿੱਤਾ ਗਿਆ ਹੈ, ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਇੱਕ ਵੱਡਾ ਕੇਕ ਕੱਟਿਆ ਜਾ ਰਿਹਾ ਹੈ। ਓਮ ਪ੍ਰਕਾਸ਼ ਸੋਨੀ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਵਿਦੇਸ਼ ਦੀ ਧਰਤੀ ਉੱਤੇ ਬੈਠੇ ਹੋਏ ਕੁਝ ਲੋਕ ਦੇਸ਼ ਨੂੰ ਤੋੜਨ ਦੀ ਗੱਲ ਕਰ ਰਹੇ ਹਨ ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉੱਥੇ ਹੀ ਨਿਤਿਨ ਗਿੱਲ ਮਣੀ ਨੇ ਕਿਹਾ ਕਿ ਅਸੀਂ ਖਾਲਸ ਰਾਜ ਦੇ ਨਾਲ ਹਾਂ ਅਤੇ ਜੋ ਲੋਕ ਵੀ ਖਾਲਸ ਰਾਜ ਦੀ ਗੱਲ ਕਰਨਗੇ ਅਸੀਂ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜਰੂਰ ਲਾਵਾਂਗੇ ਪਰ ਜੋ ਲੋਕ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਨੂੰ ਤੋੜਨ ਦੀ ਗੱਲ ਕਰ ਰਹੇ ਹਨ ਅਸੀਂ ਉਨ੍ਹਾਂ ਨੂੰ ਮੂੰਹ ਤੋੜਵਾ ਜਵਾਬ ਵੀ ਦੇਵਾਂਗੇ।
ਦੱਸਣ ਯੋਗ ਹੈ ਕਿ ਕੁਝ ਸਮੇਂ ਪਹਿਲਾਂ ਅੰਮ੍ਰਿਤਸਰ ਦੇ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ ਅਤੇ ਲਗਾਤਾਰ ਹੀ ਪੰਜਾਬ ਵਿੱਚ ਬਹੁਤ ਜਗ੍ਹਾ ਉੱਤੇ ਬਾਬਾ ਸਾਹਿਬ ਅੰਬੇਡਕਰ ਦੀਆਂ ਮੂਰਤੀਆਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਪਿੱਛੇ ਸਭ ਤੋਂ ਵੱਡਾ ਹੱਥ ਵਿਦੇਸ਼ ਦੀ ਧਰਤੀ ਉੱਤੇ ਬੈਠੇ ਗੁਰਪਤਵੰਤ ਸਿੰਘ ਪੰਨੂ ਨੂੰ ਦੱਸਿਆ ਜਾ ਰਿਹਾ ਹੈ। ਹਾਲਾਂਕਿ 14 ਤਰੀਕ ਨੂੰ ਗੁਰਪਤਵੰਤ ਸਿੰਘ ਪੰਨੂ ਵੱਲੋਂ ਬਹੁਤ ਸਾਰੀਆਂ ਮੂਰਤੀਆਂ ਤੋੜਨ ਦੀ ਗੱਲ ਕੀਤੀ ਜਾ ਰਹੀ ਹੈ ਪਰ ਹੁਣ ਵਾਲਮੀਕੀ ਸਮਾਜ ਅਤੇ ਕਾਂਗਰਸ ਪਾਰਟੀ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੀਆਂ ਮੂਰਤੀਆਂ ਕੋਲ ਠੀਕਰੀ ਪਹਿਰਾ ਲਗਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।