ਪੰਜਾਬ-ਚੰਡੀਗੜ੍ਹ ਵਿੱਚ ਅੱਜ ਚੱਲਣਗੀਆਂ ਤੇਜ਼ ਹਵਾਵਾਂ, 4 ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਅਲਰਟ, ਜਾਣੋ, 27 ਮਈ ਤੱਕ ਕਿਵੇਂ ਰਹੇਗਾ ਮੌਸਮ
Today Punjab Weather: ਅੱਜ ਪੰਜਾਬ ਦੇ 12 ਜ਼ਿਲ੍ਹਿਆ ਵਿੱਚ ਤੇਜ਼ ਹਵਾਵਾਂ ਦਾ ਅਲਰਟ।ਜਾਣੋ, ਆਉਂਦੇ ਹੋਰ ਤਿੰਨ ਦਿਨ ਕਿਵੇਂ ਰਹੇਗਾ ਮੌਸਮ।

Published : May 24, 2025 at 7:50 AM IST
|Updated : May 24, 2025 at 8:26 AM IST
ਚੰਡੀਗੜ੍ਹ: ਪੰਜਾਬੀਆਂ ਲਈ ਰਾਹਤ ਦੀ ਖ਼ਬਰ ਆਈ ਹੈ। ਮੌਸਮ ਵਿਭਾਗ ਵਲੋਂ ਸੂਬੇ ਦੇ 12 ਜ਼ਿਲ੍ਹਿਆ ਵਿੱਚ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ, ਅੱਜ ਤੇਜ਼ ਹਵਾਵਾਂ ਅਤੇ ਅਸਮਾਨੀ ਬਿਜਲੀ ਦੀ ਗਰਜ ਰਹੇਗੀ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੇਗੀ। ਵਿਭਾਗ ਵਲੋਂ 12 ਜ਼ਿਲ੍ਹਿਆ ਵਿੱਚ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ 4 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਕਹਿਰ ਜਾਰੀ ਰਹੇਗਾ।
ਜੇਕਰ, ਬੀਤੇ ਦਿਨ ਸ਼ੁੱਕਰਵਾਰ ਦੇ ਤਾਪਮਾਨ ਦੀ ਗੱਲ ਕਰੀਏ, ਤਾਂ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ, ਜੋ ਕਿ ਆਮ ਤਾਪਮਾਨ ਨਾਲੋਂ -1.6 ਡਿਗਰੀ ਘੱਟ ਹੈ।
ਅੱਜ ਕਿੱਥੇ ਚੱਲਣਗੀਆਂ ਤੇਜ਼ ਹਵਾਵਾਂ?
ਮੌਸਮ ਵਿਭਾਗ ਮੁਤਾਬਕ, ਅੱਜ (ਸ਼ਨੀਵਾਰ) ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ-ਅਸਮਾਨੀ ਬਿਜਲੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਜਾਰੀ ਹੋਇਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਵੀ ਅੱਜ ਤੋਂ ਲੈ ਕੇ ਸ਼ਨੀਵਾਰ ਤੱਕ ਕਈ ਥਾਂ ਤੇਜ਼ ਹਵਾਵਾਂ-ਅਸਮਾਨੀ ਗਰਜ ਰਹੇਗੀ।
ਕਿਹੜੇ ਜ਼ਿਲ੍ਹੇ ਰਹਿਣਗੇ ਗਰਮ?
ਇਸ ਤੋਂ ਇਲਾਵਾ, ਮੌਸਮ ਵਿਭਾਗ ਵਲੋਂ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਹੀਟ ਵੇਟ ਅਲਰਟ ਜਾਰੀ ਕੀਤਾ ਹੈ। ਬਠਿੰਡਾ, ਮੁਕਤਸਰ, ਫਾਜ਼ਿਲਕਾ ਅਤੇ ਮਾਨਸਾ ਵਿੱਚ ਦਿਨ-ਰਾਤ ਗਰਮ ਰਹਿਣਗੇ। ਇਸ ਤੋਂ ਬਾਕੀ ਜ਼ਿਲ੍ਹਿਆਂ ਵਿੱਚ ਆਮ ਦਿਨਾਂ ਵਾਂਗ ਮੌਸਮ ਰਹੇਗਾ, ਇੱਥੇ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ।

27 ਮਈ ਤੱਕ ਕਿਵੇ ਰਹੇਗਾ ਮੌਸਮ ?
ਮੌਸਮ ਵਿਭਾਗ ਵਲੋਂ ਦਿੱਤੀ ਗਈ ਤਾਜ਼ਾ ਅੱਪਡੇਟ ਮੁਤਾਬਕ 25 ਮਈ ਤੋਂ ਲੈ ਕੇ 27 ਮਈ ਤੱਤ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਰਹੇਗਾ। ਇਸ ਦੇ ਨਾਲ ਹੀ ਕਈ ਥਾਂ ਗਰਮੀ ਦਾ ਕਹਿਰ ਰਹੇਗਾ।
ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।

